ਵੱਡੀ ਵਾਰਦਾਤ : ਸਕੂਲ ਦੇ ਬਾਹਰ ਚੱਲੀਆਂ ਤਾੜ-ਤਾੜ ਗੋਲੀਆਂ, 2 ਵਿਦਿਆਰਥੀਆਂ ਦੀ ਮੌਤ
Friday, Sep 26, 2025 - 07:54 AM (IST)

ਇੰਟਰਨੈਸ਼ਨਲ ਡੈਸਕ : ਬ੍ਰਾਜ਼ੀਲ ਦੇ ਉੱਤਰ-ਪੂਰਬੀ ਰਾਜ ਸੀਆਰਾ (Ceará) ਦੇ ਸੋਬਰਾਲ (Sobral) ਸ਼ਹਿਰ ਵਿੱਚ ਵੀਰਵਾਰ ਨੂੰ ਇੱਕ ਸਕੂਲ ਦੇ ਬਾਹਰ ਬਾਈਕ 'ਤੇ ਆਏ ਹਮਲਾਵਰਾਂ ਵਲੋਂ ਧੜਾਧੜ ਫਾਇਰਿੰਗ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੌਰਾਨ 5 ਲੋਕਾਂ ਨੂੰ ਗੋਲੀਆਂ ਲੱਗੀਆਂ। ਇਸ ਗੋਲੀਬਾਰੀ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਸੂਤਰਾਂ ਮੁਤਾਬਕ ਇਸ ਘਟਨਾ ਦੀ ਜਾਣਕਾਰੀ ਰਾਜ ਦੇ ਜਨਤਕ ਸੁਰੱਖਿਆ ਅਤੇ ਸਮਾਜਿਕ ਰੱਖਿਆ ਵਿਭਾਗ (Secretariat of Public Security and Social Defence) ਨੇ ਦਿੱਤੀ।
ਇਹ ਵੀ ਪੜ੍ਹੋ : ਜਾਇਦਾਦ ਖਰੀਦਣ ਤੇ ਵੇਚਣ ਦੇ ਨਿਯਮਾਂ 'ਚ ਵੱਡਾ ਬਦਲਾਅ, ਹੁਣ ਇਸ ਤੋਂ ਬਿਨਾਂ ਨਹੀਂ ਹੋਵੇਗੀ ਰਜਿਸਟਰੀ
ਪੁਲਸ ਅਨੁਸਾਰ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਸਕੂਲ ਦੇ ਬਾਹਰ ਫੁੱਟਪਾਥ ਤੋਂ ਗੋਲੀਬਾਰੀ ਕੀਤੀ ਗਈ ਹੈ। ਇਸ ਦੌਰਾਨ ਸਕੂਲ ਦੀ ਪਾਰਕਿੰਗ ਵਿੱਚ ਮੌਜੂਦ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। 5 ਲੋਕ ਗੋਲੀਬਾਰੀ ਦਾ ਸ਼ਿਕਾਰ ਹੋਏ ਹਨ। ਇਹ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਕਿ ਮ੍ਰਿਤਕ ਅਤੇ ਜ਼ਖਮੀ ਸਕੂਲ ਦੇ ਵਿਦਿਆਰਥੀ ਸਨ ਜਾਂ ਨਹੀਂ।
ਇਹ ਵੀ ਪੜ੍ਹੋ : ਸਕੂਲ-ਕਾਲਜ 3 ਦਿਨ ਬੰਦ! ਜਨਤਕ ਛੁੱਟੀ ਦਾ ਹੋਇਆ ਐਲਾਨ
ਦੂਜੇ ਪਾਸੇ ਪੁਲਸ ਨੇ ਘਟਨਾ ਸਥਾਨ ਤੋਂ ਨਸ਼ੀਲੇ ਪਦਾਰਥ, ਇੱਕ ਇਲੈਕਟ੍ਰਾਨਿਕ ਤੋਲਣ ਵਾਲੀ ਮਸ਼ੀਨ ਅਤੇ ਪੈਕਿੰਗ ਸਮੱਗਰੀ ਬਰਾਮਦ ਕੀਤੀ ਹੈ। ਇਸ ਨਾਲ ਸ਼ੱਕ ਪੈਦਾ ਹੁੰਦਾ ਹੈ ਕਿ ਇਹ ਹਮਲਾ ਨਸ਼ੀਲੇ ਪਦਾਰਥਾਂ ਦੇ ਸੌਦੇ ਵਿੱਚ ਸ਼ਾਮਲ ਕਿਸੇ ਅਪਰਾਧੀ ਗਿਰੋਹ ਨਾਲ ਜੁੜਿਆ ਹੋ ਸਕਦਾ ਹੈ। ਹਾਲਾਂਕਿ, ਜਾਂਚ ਜਾਰੀ ਹੈ ਅਤੇ ਅਧਿਕਾਰਤ ਤੌਰ 'ਤੇ ਕੋਈ ਠੋਸ ਉਦੇਸ਼ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅਗਲੇ 12 ਘੰਟੇ ਖ਼ਤਰਨਾਕ! ਕਈ ਸੂਬਿਆਂ 'ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।