ਫਰਾਂਸ ''ਚ ਪੁੱਜੀ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ, ਜਲਦ ਸ਼ੁਰੂ ਹੋਵੇਗਾ ਟੀਕਾਕਰਨ
Monday, Jan 11, 2021 - 07:53 PM (IST)
ਪੈਰਿਸ- ਫਰਾਂਸ ਵਿਚ ਸੋਮਵਾਰ ਨੂੰ ਅਮਰੀਕੀ ਦਵਾਈ ਕੰਪਨੀ ਮੋਡੇਰਨਾ ਵਲੋਂ ਬਣਾਈ ਗਈ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਪੁੱਜੀ। ਇਸ ਨੂੰ ਜਲਦੀ ਹੀ ਦੇਸ਼ ਦੇ ਸੰਕ੍ਰਮਿਤ ਖੇਤਰਾਂ ਵਿਚ ਭੇਜਿਆ ਜਾਵੇਗਾ।
ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਹਫ਼ਤੇ ਯੂਰਪੀ ਪੱਧਰ 'ਤੇ ਇਸ ਦੀ ਵਰਤੋਂ ਦੀ ਇਜਾਜ਼ਤ ਦੇ ਬਾਅਦ ਦੇਸ਼ ਦੇ ਰਾਸ਼ਟਰੀ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਖ਼ਿਲਾਫ਼ ਇਸ ਆਧੁਨਿਕ ਵੈਕਸੀਨ ਦੀ ਵਰਤੋਂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਸੀ।
ਦੱਸ ਦਈਏ ਕਿ ਦੋ ਦਿਨ ਪਹਿਲਾਂ ਫਰਾਂਸ ਦੇ ਪ੍ਰਧਾਨ ਮੰਤਰੀ ਜੀਨ ਕੈਸਟੈਕਸ ਤੇ ਸਿਹਤ ਮੰਤਰੀ ਨੇ ਮੁਲਾਕਾਤ ਕੀਤੀ ਸੀ। ਉਨ੍ਹਾਂ ਦੇਸ਼ ਵਾਸੀਆਂ ਨੂੰ ਦੱਸਿਆ ਸੀ ਕਿ ਜਲਦ ਹੀ ਦੇਸ਼ ਵਿਚ ਕੋਰੋਨਾ ਤੋਂ ਬਚਾਅ ਲਈ ਟੀਕਾ ਆਉਣ ਵਾਲਾ ਹੈ। ਤਰਜੀਹ ਦੇ ਆਧਾਰ 'ਤੇ ਲੋਕਾਂ ਨੂੰ ਕੋਰੋਨਾ ਦੀ ਪਹਿਲੀ ਡੋਜ਼ ਦਿੱਤੀ ਜਾਵੇਗੀ। ਫਰੰਟ ਲਾਈਨ ਸਿਹਤ ਕਾਮਿਆਂ ਤੇ ਬਹੁਤ ਕਮਜ਼ੋਰ ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਦਿੱਤੇ ਜਾਣ ਦੀ ਤਿਆਰੀ ਹੋ ਰਹੀ ਹੈ। ਹਸਪਤਾਲਾਂ ਨੂੰ ਜ਼ਰੂਰੀ ਨਿਰਦੇਸ਼ ਦੇ ਕੇ ਟੀਕਾਕਾਰਨ ਮੁਹਿੰਮ ਦੀ ਤਿਆਰੀ ਕੀਤੀ ਜਾ ਰਹੀ ਹੈ।