ਸ਼੍ਰੀਲੰਕਾ ''ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਦਾ ਪਹਿਲਾ ਮਾਮਲਾ ਆਇਆ ਸਾਹਮਣੇ

Wednesday, Jan 13, 2021 - 10:31 PM (IST)

ਕੋਲੰਬੋ- ਸ਼੍ਰੀਲੰਕਾ ਵਿਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਹੈ। ਸਿਹਤ ਮੰਤਰਾਲਾ ਦੇ ਇਕ ਅਧਿਕਾਰੀ ਨੇ ਕਿਹਾ ਕਿ ਬ੍ਰਿਟੇਨ ਤੋਂ ਜਹਾਜ਼ ਰਾਹੀਂ ਹਾਲ ਹੀ ਵਿਚ ਆਏ ਇਕ ਵਿਅਕਤੀ ਵਿਚ ਕੋਰੋਨਾ ਦੇ ਨਵੇਂ ਸਟ੍ਰੇਨ ਨਾਲ ਸੰਕ੍ਰਮਿਤ ਹੋਣ ਦੀ ਪੁਸ਼ਟੀ ਕੀਤੀ ਹੈ। 

ਕੋਰੋਨਾ ਦਾ ਨਵਾਂ ਰੂਪ ਬ੍ਰਿਟੇਨ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਾਇਰਸ ਕੋਰੋਨਾ ਨਾਲੋਂ ਵੀ 70 ਫ਼ੀਸਦੀ ਤੇਜ਼ੀ ਨਾਲ ਫੈਲ ਰਿਹਾ ਹੈ। 

ਦੱਸ ਦਈਏ ਕਿ ਬ੍ਰਿਟੇਨ ਵਿਚ ਕੋਰੋਨਾ ਦੇ ਨਵੇਂ ਮਾਮਲੇ ਦੀ ਦਸੰਬਰ ਵਿਚ ਪੁਸ਼ਟੀ ਹੋਈ ਸੀ। ਇਸ ਕਾਰਨ ਬਹੁਤ ਸਾਰੇ ਦੇਸ਼ਾਂ ਨੇ ਯੂ. ਕੇ. ਨਾਲ ਆਵਾਜਾਈ ਬੰਦ ਕਰ ਦਿੱਤੀ ਸੀ। ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਬ੍ਰਿਟੇਨ ਵਿਚ ਤਾਲਾਬੰਦੀ ਲਾਗੂ ਕੀਤੀ ਗਈ ਹੈ। ਇਸ ਲਈ ਇੱਥੇ ਆਉਣ ਵਾਲੇ ਹਰ ਵਿਦੇਸ਼ੀ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਨਾਲ ਲੈ ਕੇ ਆਉਣਾ ਜ਼ਰੂਰੀ ਹੈ। ਜੇਕਰ ਕੋਈ ਵਿਅਕਤੀ ਆਪਣੀ ਕੋਰੋਨਾ ਦੀ ਰਿਪੋਰਟ ਲੈ ਕੇ ਨਹੀਂ ਆਉਂਦਾ ਤਾਂ ਉਸ ਨੂੰ ਜੁਰਮਾਨਾ ਲੱਗਦਾ ਹੈ।  
 


Sanjeev

Content Editor

Related News