ਇਟਲੀ ''ਚ ਕੋਰੋਨਾ ਵਾਇਰਸ ਕਾਰਨ ਹੋਈ ਪਹਿਲੀ ਮੌਤ

02/22/2020 8:35:53 AM

ਰੋਮ— ਇਟਲੀ 'ਚ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ ਹੋਣ ਦੀ ਖਬਰ ਹੈ। ਸਥਾਨਕ ਮੀਡੀਆ ਨੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਟਲੀ ਦੇ ਇਕ ਅਖਬਾਰ ਨੇ ਆਪਣੀ ਰਿਪੋਰਟ 'ਚ ਦੱਸਿਆ ਕਿ ਪੀੜਤ ਇਕ 78 ਸਾਲਾ ਵਿਅਕਤੀ ਸੀ ਅਤੇ ਉਸ ਨੂੰ ਇਲਾਜ ਲਈ ਵੇਨੇਟੋ ਖੇਤਰ 'ਚ ਪਾਡੁਆ ਸ਼ਹਿਰ ਦੇ ਨੇੜੇ ਸਥਿਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

ਉੱਤਰੀ ਇਟਲੀ ਦੇ ਲੋਮਬਾਡਰੀ 'ਚ 14 ਅਤੇ ਵੇਨੇਟੋ 'ਚ 2 ਕੋਰੋਨਾ ਵਾਇਰਸ ਦੇ ਮਾਮਲੇ ਦਰਜ ਕੀਤੇ ਗਏ ਹਨ। ਉਥੇ ਹੀ ਲੋਮਬਾਡਰੀ 'ਚ 10 ਲੋਕਾਂ ਨੂੰ ਖਾਸ ਕੰਮ ਦੇ ਬਿਨਾ ਆਪਣੇ ਘਰਾਂ 'ਚੋਂ ਬਾਹਰ ਨਾ ਨਿਕਲਣ ਲਈ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਪਿਛਲੇ ਸਾਲ ਦਸੰਬਰ ਦੇ ਅਖੀਰ 'ਚ ਚੀਨ ਦੇ ਹੁਬੇਈ ਸੂਬੇ ਦੀ ਰਾਜਧਾਨੀ ਵੂਹਾਨ 'ਚ ਦਰਜ ਕੀਤਾ ਗਿਆ ਸੀ। ਮੌਜੂਦਾ ਸਮੇਂ 'ਚ ਇਹ ਭਾਰਤ ਸਣੇ ਦੁਨੀਆ ਦੇ 25 ਤੋਂ ਵਧੇਰੇ ਦੇਸ਼ਾਂ 'ਚ ਫੈਲ ਚੁੱਕਾ ਹੈ। ਇਸ ਖਤਰਨਾਕ ਵਾਇਰਸ ਕਾਰਨ 2200 ਤੋਂ ਵਧੇਰੇ ਲੋਕਾਂ ਦੀ ਮੌਤ ਹੋਈ ਹੈ ਅਤੇ ਦੁਨੀਆਭਰ 'ਚ 77000 ਤੋਂ ਵਧੇਰੇ ਲੋਕ ਇਸ ਵਾਇਰਸ ਕਾਰਨ ਪੀੜਤ ਹਨ।


Related News