3 ਮਹੀਨਿਆਂ ਬਾਅਦ ਨੇਪਾਲ ''ਚ ਕੋਵਿਡ-19 ਕਾਰਨ ਹੋਈ ਪਹਿਲੀ ਮੌਤ
Wednesday, Apr 12, 2023 - 12:17 AM (IST)
ਕਾਠਮੰਡੂ : ਨੇਪਾਲ 'ਚ 3 ਮਹੀਨਿਆਂ ਬਾਅਦ ਕੋਵਿਡ -19 ਕਾਰਨ ਮੰਗਲਵਾਰ ਨੂੰ ਪਹਿਲੀ ਮੌਤ ਦਰਜ ਕੀਤੀ ਗਈ। ਸਿਹਤ ਅਤੇ ਜਨਸੰਖਿਆ ਮੰਤਰਾਲੇ ਨੇ ਆਪਣੀ ਨਿਯਮਤ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਨੇਪਾਲ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਸੰਕਰਮਣ ਦੇ 106 ਨਵੇਂ ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ 'ਚ ਇਕ ਮਰੀਜ਼ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 12,021 ਹੋ ਗਈ ਹੈ। ਨੇਪਾਲ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 469 ਹੋ ਗਈ ਹੈ।
ਇਹ ਵੀ ਪੜ੍ਹੋ : ਦਿੱਲੀ 'ਚ ਨਿਤੀਸ਼ ਕੁਮਾਰ ਦੀ ਲਾਲੂ ਪ੍ਰਸਾਦ ਨਾਲ ਮੁਲਾਕਾਤ, ਮੌਜੂਦਾ ਸਿਆਸੀ ਸਥਿਤੀ 'ਤੇ ਕੀਤੀ ਚਰਚਾ
3 ਅਪ੍ਰੈਲ ਨੂੰ ਨੇਪਾਲ ਨੇ ਕੋਰੋਨਾ ਵਾਇਰਸ ਦੇ ਨਵੇਂ ਓਮੀਕ੍ਰੋਨ ਰੂਪ 'XBB1.16' ਦੀ ਖੋਜ ਦੀ ਪੁਸ਼ਟੀ ਕੀਤੀ ਸੀ। ਸਿਹਤ ਮੰਤਰਾਲੇ ਨੇ ਕਿਹਾ ਕਿ ਉਸ ਨੇ ਕੋਰੋਨਾ ਦੇ ਇਸ ਰੂਪ ਦਾ ਪਤਾ ਲੱਗਣ ਤੋਂ ਬਾਅਦ ਆਪਣੇ ਨਾਗਰਿਕਾਂ ਨੂੰ ਚਿਤਾਵਨੀ ਦਿੱਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।