ਆਸਟ੍ਰੇਲੀਆ ''ਚ ''ਓਮੀਕਰੋਨ'' ਵੇਰੀਐਂਟ ਨਾਲ ਮੌਤ ਦਾ ਪਹਿਲਾ ਮਾਮਲਾ ਆਇਆ ਸਾਹਮਣੇ
Monday, Dec 27, 2021 - 09:56 AM (IST)
ਸਿਡਨੀ (ਏਪੀ): ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ 'ਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਰੂਪ 'ਓਮੀਕਰੋਨ' ਨਾਲ ਪਹਿਲੀ ਮੌਤ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਕੋਵਿਡ-19 ਦੇ ਛੇ ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਬ੍ਰਿਟੇਨ ਅਤੇ ਅਮਰੀਕਾ ਨੇ ਓਮੀਕਰੋਨ ਨਾਲ ਦੇਸ਼ ਵਿਚ ਪਹਿਲੀ ਮੌਤ ਦੀ ਪੁਸ਼ਟੀ ਕੀਤੀ ਸੀ।
ਜਾਣਕਾਰੀ ਮੁਤਾਬਕ ਪੱਛਮੀ ਸਿਡਨੀ ਵਿੱਚ 'ਓਮੀਕਰੋਨ' ਨਾਲ ਸੰਕਰਮਿਤ 80 ਸਾਲਾ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਉਸ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਸੀ ਪਰ ਉਸ ਨੂੰ ਸਿਹਤ ਸਬੰਧੀ ਕੁਝ ਗੰਭੀਰ ਸਮੱਸਿਆਵਾਂ ਸਨ। ਇਸ ਦੇ ਨਾਲ ਹੀ ਅਧਿਕਾਰਤ ਅੰਕੜਿਆਂ ਮੁਤਾਬਕ ਦੇਸ਼ ਦੇ ਸਭ ਤੋਂ ਵੱਧ ਆਬਾਦੀ ਵਾਲੇ ਨਿਊ ਸਾਊਥ ਵੇਲਜ਼ ਵਿੱਚ ਸੋਮਵਾਰ ਨੂੰ ਕੋਵਿਡ-19 ਦੇ 6,324 ਨਵੇਂ ਮਾਮਲੇ ਸਾਹਮਣੇ ਆਏ। ਉੱਥੇ, 524 ਲੋਕ ਹਸਪਤਾਲ ਵਿੱਚ ਦਾਖਲ ਹਨ ਅਤੇ 55 ਇੰਟੈਂਸਿਵ ਕੇਅਰ ਯੂਨਿਟ (ICU) ਵਿੱਚ ਹਨ। ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸੋਮਵਾਰ ਨੂੰ ਨਿਊ ਸਾਊਥ ਵੇਲਜ਼ 'ਚ ਵੀ ਕੁਝ ਨਵੇਂ ਨਿਯਮ ਲਾਗੂ ਕੀਤੇ ਗਏ ਹਨ।
ਪੜ੍ਹੋ ਇਹ ਅਹਿਮ ਖਬਰ- ਪੱਛਮੀ ਦੇਸ਼ਾਂ ਨੂੰ ਚੀਨ ਵਿਰੁੱਧ ਇੱਕਜੁੱਟ ਮੋਰਚਾ ਬਣਾਉਣ ਦੀ ਲੋੜ : ਟਰੂਡੋ
ਸਿਹਤ ਮੰਤਰੀ ਬ੍ਰੈਡ ਹੈਜ਼ਰਡ ਨੇ ਕਿਹਾ ਕਿ ਰਾਜ ਸਰਕਾਰ ਸਟਾਫ ਦੀ ਘਾਟ ਕਾਰਨ ਸੰਕਰਮਿਤ ਦੇ ਸੰਪਰਕ ਵਿੱਚ ਆਏ ਸਿਹਤ ਕਰਮਚਾਰੀਆਂ ਲਈ ਆਈਸੋਲੇਸ਼ਨ ਦੀ ਜ਼ਰੂਰਤ ਨੂੰ ਖ਼ਤਮ ਕਰਨ 'ਤੇ ਵਿਚਾਰ ਕਰ ਰਹੀ ਹੈ। ਇਸ ਦੌਰਾਨ ਵਿਕਟੋਰੀਆ ਵਿੱਚ ਸੋਮਵਾਰ ਨੂੰ ਕੋਵਿਡ-19 ਦੇ 1,999 ਨਵੇਂ ਮਾਮਲੇ ਸਾਹਮਣੇ ਆਏ ਅਤੇ ਤਿੰਨ ਹੋਰ ਮਰੀਜ਼ਾਂ ਦੀ ਲਾਗ ਨਾਲ ਮੌਤ ਹੋ ਗਈ।
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।