ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ ਏਅਰਸਪੇਸ
Sunday, Jun 22, 2025 - 09:42 AM (IST)

ਇੰਟਰਨੈਸ਼ਨਲ ਡੈਸਕ- ਇਜ਼ਰਾਈਲ ਦੇ ਹਵਾਈ ਅੱਡੇ ਅਥਾਰਟੀ ਨੇ ਐਤਵਾਰ ਨੂੰ ਕਿਹਾ ਕਿ ਉਹ ਈਰਾਨ ਦੇ ਪ੍ਰਮਾਣੂ ਸਥਾਨਾਂ 'ਤੇ ਅਮਰੀਕੀ ਹਮਲਿਆਂ ਦੇ ਮੱਦੇਨਜ਼ਰ ਦੇਸ਼ ਦੇ ਹਵਾਈ ਖੇਤਰ ਨੂੰ ਬੰਦ ਕਰ ਰਿਹਾ ਹੈ। ਅਥਾਰਟੀ ਨੇ ਕਿਹਾ ਕਿ ਉਹ 'ਹਾਲੀਆ ਘਟਨਾਕ੍ਰਮ ਦੇ ਕਾਰਨ' ਹਵਾਈ ਆਵਾਜਾਈ ਨੂੰ ਬੰਦ ਕਰ ਰਿਹਾ ਹੈ। ਹਾਲਾਂਕਿ, ਅਥਾਰਟੀ ਨੇ ਇਹ ਨਹੀਂ ਦੱਸਿਆ ਕਿ ਇਹ ਕਿੰਨਾ ਸਮਾਂ ਰਹੇਗਾ।
ਇਹ ਵੀ ਪੜ੍ਹੋ : Donald Trump Live: ਟਰੰਪ ਦੀ ਈਰਾਨ ਨੂੰ ਸਿੱਧੀ ਚਿਤਾਵਨੀ, ਕਿਹਾ-ਜੰਗ ਛੱਡ ਸ਼ਾਂਤੀ ਅਪਣਾਓ
ਦੱਸ ਦੇਈਏ ਕਿ ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਿਹਾ ਤਣਾਅ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੌਰਾਨ ਭਾਰਤ ਲਗਾਤਾਰ ਈਰਾਨ ਅਤੇ ਇਜ਼ਰਾਈਲ ਤੋਂ ਆਪਣੇ ਨਾਗਰਿਕਾਂ ਨੂੰ ਕੱਢ ਰਿਹਾ ਹੈ। ਵਿਦੇਸ਼ ਮੰਤਰਾਲੇ (MEA) ਨੇ ਕਿਹਾ ਕਿ ਹੁਣ ਤੱਕ 827 ਭਾਰਤੀ ਨਾਗਰਿਕਾਂ ਨੂੰ 'ਆਪ੍ਰੇਸ਼ਨ ਸਿੰਧੂ' ਤਹਿਤ ਈਰਾਨ ਤੋਂ ਵਾਪਸ ਲਿਆਂਦਾ ਗਿਆ ਹੈ। ਤਾਜ਼ਾ ਜਾਣਕਾਰੀ ਅਨੁਸਾਰ, ਇਜ਼ਰਾਈਲ ਤੋਂ ਭਾਰਤੀਆਂ ਦੀ ਪਹਿਲੀ ਨਿਕਾਸੀ ਉਡਾਣ ਰੱਦ ਕਰ ਦਿੱਤੀ ਗਈ ਹੈ। ਈਰਾਨ ਦੇ ਸਰਕਾਰੀ ਮੀਡੀਆ ਨੇ ਦੇਸ਼ ਦੇ ਰਾਸ਼ਟਰੀ ਪ੍ਰਮਾਣੂ ਸੁਰੱਖਿਆ ਪ੍ਰਣਾਲੀ ਕੇਂਦਰ ਦੇ ਇੱਕ ਬਿਆਨ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਦਿੱਤੀ ਕਿ 'ਰੇਡੀਏਸ਼ਨ ਡਿਟੈਕਟਰਾਂ' ਨੂੰ ਹਮਲਿਆਂ ਤੋਂ ਬਾਅਦ ਕੋਈ ਰੇਡੀਓਐਕਟਿਵ ਨਿਕਾਸ ਨਹੀਂ ਮਿਲਿਆ।
ਇਹ ਵੀ ਪੜ੍ਹੋ : ਹੁਣ 10 ਜੁਲਾਈ ਤੱਕ ਸਕੂਲ ਰਹਿਣਗੇ ਬੰਦ, ਹੁਕਮ ਹੋਏ ਜਾਰੀ
ਜ਼ਿਕਰਯੋਗ ਹੈ ਕਿ ਅਮਰੀਕਾ ਨੇ ਐਤਵਾਰ ਤੜਕੇ ਈਰਾਨ ਵਿੱਚ ਤਿੰਨ ਪ੍ਰਮਾਣੂ ਸਥਾਨਾਂ 'ਤੇ ਹਮਲਾ ਕਰ ਦਿੱਤਾ ਅਤੇ ਇਜ਼ਰਾਈਲ ਦੁਆਰਾ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਤਬਾਹ ਕਰਨ ਦੇ ਉਦੇਸ਼ ਨਾਲ ਕੀਤੇ ਗਏ ਹਮਲਿਆਂ ਵਿੱਚ ਸ਼ਾਮਲ ਹੋ ਗਿਆ। ਇਸ ਦੌਰਾਨ ਈਰਾਨ ਨੇ ਕਿਹਾ ਕਿ ਇਸਫਾਹਾਨ, ਫੋਰਡੋ, ਨਤਾਨਜ਼ ਅਤੇ ਹੋਰ ਪ੍ਰਮਾਣੂ ਸਥਾਨਾਂ 'ਤੇ ਅਮਰੀਕੀ ਹਮਲੇ ਤੋਂ ਬਾਅਦ 'ਰੇਡੀਏਸ਼ਨ ਦੇ ਕੋਈ ਸੰਕੇਤ' ਨਹੀਂ ਮਿਲੇ।
ਇਹ ਵੀ ਪੜ੍ਹੋ : ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ ਫ਼ਾਇਦਾ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।