ਇਟਲੀ ''ਚ 12 ਸਤੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

Wednesday, Sep 08, 2021 - 01:26 PM (IST)

ਇਟਲੀ ''ਚ 12 ਸਤੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

ਮਿਲਾਨ/ਇਟਲੀ(ਸਾਬੀ ਚੀਨੀਆ): ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀੳ ਰੋਮ ਇਟਲੀ ਵਿਖੇ 12 ਸਤੰਬਰ ਦਿਨ ਐਤਵਾਰ ਨੂੰ ਕਰਵਾਏ ਜਾਣਗੇ, ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦਿਹਾੜੇ ਨੂੰ ਪੂਰੀ ਚੜ੍ਹਦੀ ਕਲ੍ਹਾ ਨਾਲ ਮਨਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਆਖੰਠ ਪਾਠ ਦੇ ਭੋਗ ਉਪਰੰਤ ਖੁੱਲ੍ਹੇ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਹਜੂਰੀ ਰਾਗੀ ਜੱਥੇ ਤੋਂ ਇਲਾਵਾ ਪੁੱਜ ਰਹੇ ਹੋਰਨਾਂ ਜੱਥਿਆਂ ਵੱਲੋਂ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਇਆ ਜਾਵੇਗਾ। ਛੋਟੇ ਬੱਚਿਆ ਦੇ ਜੱਥੇ ਵੀ ਕੀਰਤਨ ਰਾਹੀਂ ਹਾਜ਼ਰੀ ਭਰਨਗੇ ਤੇ ਸਮੂਹ ਸੰਗਤਾਂ ਵੱਲੋਂ ਨਿਸ਼ਾਨ ਸਾਹਿਬ ਚੜ੍ਹਾਉਣ ਦੀਆਂ ਸੇਵਾਵਾਂ ਵੀ ਨਿਭਾਈਆਂ ਜਾਣਗੀਆਂ ।
 


author

cherry

Content Editor

Related News