ਆਸਟ੍ਰੇਲੀਆ ’ਚ ਮੈਂਬਰ ਪਾਰਲੀਮੈਂਟ ਦੀ ਚੋਣ ਲੜਨ ਵਾਲਾ ਪਹਿਲਾ ਪੰਜਾਬੀ ਸਿੱਖ ਬਣਿਆ ਜੁਗਨਦੀਪ ਸਿੰਘ

Wednesday, Apr 27, 2022 - 11:21 AM (IST)

ਆਸਟ੍ਰੇਲੀਆ ’ਚ ਮੈਂਬਰ ਪਾਰਲੀਮੈਂਟ ਦੀ ਚੋਣ ਲੜਨ ਵਾਲਾ ਪਹਿਲਾ ਪੰਜਾਬੀ ਸਿੱਖ ਬਣਿਆ ਜੁਗਨਦੀਪ ਸਿੰਘ

ਲਹਿਰਾਗਾਗਾ (ਗਰਗ) : ਕਹਿੰਦੇ ਹਨ ਕਿ ਆਤਮਵਿਸ਼ਵਾਸ ਨਾਲ ਭਰਿਆ ਅਤੇ ਕੁਝ ਕਰ ਗੁਜ਼ਰਨ ਦਾ ਜਜ਼ਬਾ ਰੱਖਣ ਵਾਲਾ ਵਿਅਕਤੀ ਜ਼ਿੰਦਗੀ ਦੀ ਕੋਈ ਵੀ ਮੰਜ਼ਿਲ ਹਾਸਲ ਕਰ ਕੇ ਹੋਰਨਾਂ ਲਈ ਪ੍ਰੇਰਨਾਸ੍ਰੋਤ ਬਣ ਸਕਦਾ ਹੈ। ਅਜਿਹੀ ਹੀ ਇਕ ਸ਼ਖ਼ਸੀਅਤ ਦਾ ਨਾਂ ਹੈ ਮਾਤਾ ਸ਼ਮਿੰਦਰ ਕੌਰ ਦੀ ਕੁੱਖੋਂ ਪਿਤਾ ਐਡਵੋਕੇਟ ਕਰਨੈਲ ਸਿੰਘ ਦੇ ਘਰ ਪਿੰਡ ਜਵਾਹਰਵਾਲਾ ਵਿਖੇ ਪੈਦਾ ਹੋਏ ਜੁਗਨਦੀਪ ਸਿੰਘ ਜਵਾਹਰਵਾਲਾ। ਸਖ਼ਤ ਮਿਹਨਤ ਅਤੇ ਆਤਮਵਿਸ਼ਵਾਸ ਕਾਰਨ ਆਸਟ੍ਰੇਲੀਆ ਦੀ ਸੱਤਾਧਿਰ ਵੱਲੋਂ ਉਸ ਨੂੰ ਆਪਣੀ ਪਾਰਟੀ ’ਚ ਸ਼ਾਮਿਲ ਕਰ ਕੇ ਅੱਗੇ ਵਧਣ ਦਾ ਮੌਕਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਅਬੋਹਰ ਤੋਂ ਦੁਖਦਾਇਕ ਖ਼ਬਰ, ਪਿਓ ਨੇ 9 ਸਾਲਾ ਪੁੱਤਰ ਸਮੇਤ ਨਹਿਰ 'ਚ ਮਾਰੀ ਛਾਲ

ਆਸਟ੍ਰੇਲੀਆ ’ਚ 21 ਮਈ ਨੂੰ ਹੋਣ ਜਾ ਰਹੀਆਂ ਮੈਂਬਰ ਪਾਰਲੀਮੈਂਟ ਦੀਆਂ ਚੋਣਾਂ ’ਚ ਲਿਬਰਲ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਜੁਗਨਦੀਪ ਸਿੰਘ ਜਵਾਹਰਵਾਲਾ ਨੂੰ ਭਾਰਤੀ ਖਾਸਕਰ ਪੰਜਾਬੀ ਬਹੁ-ਗਿਣਤੀ ਵਸੋਂ ਵਾਲੇ ਹਲਕਾ ਚਿਫਲੀ ਤੋਂ ਚੋਣ ਮੈਦਾਨ ’ਚ ਉਤਾਰ ਦਿੱਤਾ, ਜਿਸ ਕਾਰਨ ਜੁਗਨਦੀਪ ਸਿੰਘ ਆਸਟ੍ਰੇਲੀਆ ’ਚ ਮੈਂਬਰ ਪਾਰਲੀਮੈਂਟ ਦੀ ਚੋਣ ਲੜਨ ਵਾਲਾ ਪਹਿਲਾ ਪੰਜਾਬੀ ਸਿੱਖ ਨੌਜਵਾਨ ਬਣ ਗਿਆ। ਜੁਗਨਦੀਪ ਸਿੰਘ ਨੇ ਕਿਹਾ ਕਿ ਉਹ ਚਿਫਲੀ ਹਲਕੇ ’ਚ ਰਹਿੰਦੇ ਸਮੂਹ ਭਾਰਤੀਆਂ ਤੇ ਆਸਟ੍ਰੇਲੀਆਈ ਨਾਗਰਿਕਾਂ ਦੇ ਸਹਿਯੋਗ ਨਾਲ ਸੀਟ ਜਿੱਤ ਕੇ ਪਾਰਟੀ ਦੀ ਝੋਲੀ ’ਚ ਪਾਉਣਗੇ। ਜ਼ਿਕਰਯੋਗ ਹੈ ਕਿ ਬੇਸ਼ੱਕ 10 ਸਾਲ ਪਹਿਲਾਂ ਜੁਗਨਦੀਪ ਸਿੰਘ ਆਸਟ੍ਰੇਲੀਆ ਚਲਾ ਗਿਆ ਪਰ ਉਸ ਨੇ ਭਾਰਤ ਦੇ ਪੰਜਾਬ ’ਚ ਆਪਣੀ ਜਨਮ ਭੂਮੀ ਨਾਲ ਮੋਹ ਨਹੀਂ ਤਿਆਗਿਆ।

ਇਹ ਵੀ ਪੜ੍ਹੋ : ਅਬੋਹਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਤੇਲ ਟੈਂਕਰ ਨੇ ਦਰੜੇ 3 ਮੋਟਰਸਾਈਕਲ ਸਵਾਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Anuradha

Content Editor

Related News