ਪਾਕਿਸਤਾਨ ਦੇ ਐਬਟਾਬਾਦ ਸ਼ਹਿਰ ''ਚ ਮਿਲਿਆ ਕੋਰੋਨਾਵਾਇਰਸ ਦਾ ਪਹਿਲਾ ਸ਼ੱਕੀ ਮਾਮਲਾ
Saturday, Feb 15, 2020 - 02:08 PM (IST)
ਐਬਟਾਬਾਦ- ਪਾਕਿਸਤਾਨ ਦੇ ਐਬਟਾਬਾਦ ਸ਼ਹਿਰ ਵਿਚ ਕੋਰੋਨਾਵਾਇਰਸ ਦਾ ਪਹਿਲਾ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ। ਇਥੇ ਹਾਲ ਹੀ ਵਿਚ ਚੀਨ ਤੋਂ ਪਰਤੇ ਇਕ ਵਿਅਕਤੀ ਵਿਚ ਕੋਰੋਨਾਵਾਇਰਸ ਨਾਲ ਇੰਫੈਕਟਡ ਹੋਣ ਦੇ ਲੱਖਣ ਪਾਏ ਗਏ ਹਨ। ਗੁਲਾਮ ਕਸ਼ਮੀਰ ਦੇ ਗਿਲਗਿਟ-ਬਾਲਟਿਸਤਾਨ ਦੇ ਰਹਿਣ ਵਾਲੇ ਵਿਅਕਤੀ ਨੂੰ ਐਬਟਾਬਾਦ ਦੇ ਅਯੂਬ ਹਸਪਤਾਲ (ਏ.ਐਮ.ਐਚ.) ਵਿਚ ਰੱਖਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਸੀ। ਉਥੇ ਪਿਛਲੇ ਸਾਲ ਦਸੰਬਰ ਤੋਂ ਇਸ ਵਾਇਰਸ ਦੇ ਕਾਰਨ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਇਕੱਲੇ ਚੀਨ ਵਿਚ ਹੀ ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 1600 ਤੋਂ ਵਧ ਗਈ ਹੈ ਤੇ 66 ਹਜ਼ਾਰ ਤੋਂ ਵਧੇਰੇ ਲੋਕ ਇਸ ਵਾਇਰਸ ਨਾਲ ਪ੍ਰਭਾਵਿਤ ਹੋਏ ਹਨ। ਇਸ ਨਾਲ ਪ੍ਰਭਾਵਿਤ ਲੋਕਾਂ ਦੇ ਮਾਮਲੇ ਭਾਰਤ ਸਣੇ ਦੁਨੀਆਭਰ ਦੇ ਕਈ ਦੇਸ਼ਾਂ ਵਿਚ ਦਰਜ ਕੀਤੇ ਗਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਪਾਕਿਸਤਾਨ ਵਿਚ ਕੋਰੋਨਾਵਾਇਰਸ ਦਾ ਕੋਈ ਪੁਖਤਾ ਮਾਮਲਾ ਸਾਹਮਣੇ ਨਹੀਂ ਆਇਆ ਹੈ।