ਪਾਕਿ ''ਚ ਕੋਰੋਨਾ ਨੇ ਫਿਰ ਫੜੀ ਰਫਤਾਰ, ਇਕ ਦਿਨ ''ਚ ਸਾਹਮਣੇ ਆਏ 2 ਹਜ਼ਾਰ ਤੋਂ ਵਧੇਰੇ ਮਾਮਲੇ
Thursday, Mar 11, 2021 - 07:29 PM (IST)
ਇਸਲਾਮਾਬਾਦ-ਪਾਕਿਸਤਾਨ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 22,58 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਿਡਾਂ ਦੀ ਕੁੱਲ ਗਿਣਤੀ 597,497 ਹੋ ਗਈ ਹੈ। ਵੀਰਵਾਰ ਨੂੰ ਅਧਿਕਾਰਿਤ ਅੰਕੜਿਆਂ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਅੰਕੜਿਆਂ ਮੁਤਾਬਕ ਪਾਕਿਸਤਾਨ 'ਚ ਜਨਵਰੀ ਤੋਂ ਬਾਅਦ ਤੋਂ ਇਹ ਇਕ ਦਿਨ 'ਚ ਇਨਫੈਕਸ਼ਨ ਦੇ ਸਭ ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ -ਪਲੇਨ ਕ੍ਰੈਸ਼ ਤੋਂ ਬਾਅਦ ਖਤਰਨਾਕ ਜੰਗਲ 'ਚ ਫਸਿਆ ਪਾਇਲਟ, ਚਿੜੀਆਂ ਦੇ ਅੰਡੇ ਖਾ ਕੇ 5 ਹਫਤੇ ਰਿਹਾ ਜ਼ਿਉਂਦਾ
ਸਰਕਾਰ ਨੇ ਬੁੱਧਵਾਰ ਨੂੰ ਉਨ੍ਹਾਂ ਸ਼ਹਿਰਾਂ 'ਚ ਵਿਦਿਅਕ ਸੰਸਥਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ ਜੋ ਹੁਣ ਵੀ ਮਹਾਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਰਾਸ਼ਟਰੀ ਸਿਹਤ ਸੇਵਾ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਇਸ ਤੋਂ ਪਹਿਲਾਂ ਪਾਕਿਸਤਾਨ 'ਚ 29 ਜਨਵਰੀ ਨੂੰ ਇਕ ਦਿਨ 'ਚ ਇਨਫੈਕਸ਼ਨ ਦੇ 2,000 ਤੋਂ ਵਧੇਰੇ ਮਾਮਲੇ ਸਾਹਮਣੇ ਆਏ ਸਨ। ਮੰਤਰਾਲਾ ਨੇ ਕਿਹਾ ਕਿ ਬੀਤੇ 24 ਘੰਟਿਆਂ ਦੌਰਾਨ 53 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ 13,377 ਹੋ ਗਈ ਹੈ। ਲਗਭਗ 1,688 ਰੋਗੀਆਂ ਦੀ ਹਾਲਾਤ ਨਾਜ਼ੁਕ ਹੈ। ਦੇਸ਼ 'ਚ ਹੁਣ ਤੱਕ ਕੁੱਲ 566,493 ਲੋਕ ਠੀਕ ਵੀ ਹੋ ਚੁੱਕੇ ਹਨ ਅਤੇ 17,627 ਲੋਕ ਇਲਾਜ ਅਧੀਨ ਹਨ।
ਇਹ ਵੀ ਪੜ੍ਹੋ -ਪਾਕਿ 'ਚ ਮਹਿੰਗਾਈ ਆਪਣੇ ਸਿਖਰ 'ਤੇ, 1 ਕਿਲੋ ਅਦਰਕ ਦੀ ਕੀਮਤ 1000 ਰੁਪਏ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।