ਅਮਰੀਕਾ ਦਾ ਪਹਿਲਾ ਸੈਨੇਟਰ ਆਇਆ ਕੋਰੋਨਾਵਾਇਰਸ ਦੀ ਲਪੇਟ 'ਚ

03/23/2020 4:00:50 AM

ਵਾਸ਼ਿੰਗਟਨ - ਕੋਰੋਨਾਵਾਇਰਸ ਮਹਾਮਾਰੀ ਪੂਰੀ ਦੁਨੀਆ ਨੂੰ ਲਪੇਟ ਵਿਚ ਲੈਂਦੀ ਹੋਈ ਅਮਰੀਕਾ ਤੱਕ ਪਹੁੰਚ ਚੁੱਕੀ ਹੈ। ਉਥੇ ਹੀ ਇਸ ਵਾਰ ਅਮਰੀਕਾ ਵਿਚ ਕੇਂਟਕੀ ਦੇ ਸੈਨੇਟਰ ਰੈਂਡ ਪਾਲ ਨੇ ਆਖਿਆ ਕਿ ਜਾਂਚ ਵਿਚ ਉਹ ਕੋਰੋਨਾਵਾਇਰਸ ਪਾਜੇਟਿਵ ਪਾਏ ਗਏ ਹਨ। ਰਿਪਬਲਿਕਨ ਸੈਨੇਟਰ ਪਾਲ ਕੋਰੋਨਾਵਾਇਰਸ ਤੋਂ ਪਾਜੇਟਿਵ ਹੋਣ ਵਾਲੇ ਅਮਰੀਕਾ ਦੇ ਪਹਿਲੇ ਸੈਨੇਟਰ ਹਨ। ਉਨ੍ਹਾਂ ਨੇ ਐਤਵਾਰ ਨੂੰ ਟਵੀਟ ਕੀਤਾ ਕਿ ਉਹ ਚੰਗਾ ਮਹਿਸੂਸ ਕਰ ਰਹੇ ਹਨ ਅਤੇ ਅਲੱਗ ਰਹਿ ਰਹੇ ਹਨ। ਪੇਸ਼ੇ ਤੋਂ ਡਾਕਟਰ ਪਾਲ ਨੇ ਆਖਿਆ ਕਿ ਉਨ੍ਹਾਂ ਵਿਚ ਕੋਰੋਨਾ ਦੇ ਲੱਛਣ ਨਜ਼ਰ ਆਏ ਆਏ ਸਨ ਪਰ ਕਾਫੀ ਯਾਤਰਾਵਾਂ ਕਰਨ ਅਤੇ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ਨੂੰ ਲੈ ਕੇ ਉਨ੍ਹਾਂ ਦਾ ਟੈਸਟ ਕੀਤਾ ਗਿਆ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਧਿਆਨ ਨਹੀਂ ਹੈ ਕਿ ਉਹ ਕਿਸੇ ਇਨਫੈਕਟਡ ਵਿਅਕਤੀ ਦੇ ਸੰਪਰਕ ਵਿਚ ਆਏ ਸਨ ਜਾਂ ਨਹੀਂ।

ਦੱਸ ਦਈਏ ਕਿ ਕੇਂਟਕੀ ਸੂਬੇ ਵਿਚ ਹੁਣ ਤੱਕ ਕੋਰੋਨਾ ਨਾਲ 3 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 103 ਲੋਕ ਇਨਫੈਕਟਡ ਪਾਏ ਗਏ ਹਨ। ਉਥੇ ਹੀ ਪੂਰੇ ਅਮਰੀਕਾ ਵਿਚ ਅਮਰੀਕਾ ਵਿਚ ਹੁਣ ਤੱਕ ਕਰੀਬ 415 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 32,346 ਲੋਕ ਇਸ ਤੋਂ ਪ੍ਰਭਾਵਿਤ ਪਾਏ ਗਏ ਹਨ, ਜਿਨ੍ਹਾਂ ਵਿਚੋਂ 186 ਲੋਕਾਂ ਨੂੰ ਰੀ-ਕਵਰ ਕੀਤਾ ਗਿਆ ਹੈ। ਪਰ ਅਮਰੀਕਾ ਦੇ ਨਿਊਯਾਰਕ, ਨਿਊਜਰਸੀ, ਵਾਸ਼ਿੰਗਟਨ ਅਤੇ ਕੈਲੀਫੋਰਨੀਆ ਸੂਬੇ 'ਤੇ ਇਸ ਵਾਇਰਸ ਦਾ ਸਭ ਤੋਂ ਪ੍ਰਭਾਵ ਦੇਖਿਆ ਜਾ ਰਿਹਾ ਹੈ।


Khushdeep Jassi

Content Editor

Related News