ਪਾਕਿ ''ਚ ਆਤਮਘਾਤੀ ਹਮਲੇ ਦੌਰਾਨ ਪੰਜ ਚੀਨੀ ਤੇ ਇੱਕ ਪਾਕਿਸਤਾਨੀ ਨਾਗਰਿਕ ਸਮੇਤ 6 ਮਰੇ

03/26/2024 5:13:41 PM

ਗੁਰਦਾਸਪੁਰ/ਪਾਕਿਸਤਾਨ (ਵਿਨੋਦ) : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੀ ਸਾਂਗਲਾ ਵਿਸ਼ਮ ਤਹਿਸੀਲ ਵਿਚ ਕਾਫਲੇ ’ਤੇ ਹੋਏ ਹਮਲੇ ਵਿਚ ਪੰਜ ਚੀਨੀ ਨਾਗਰਿਕਾਂ ਅਤੇ ਇਕ ਪਾਕਿਸਤਾਨੀ ਨਾਗਰਿਕ ਦੇ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਵਿਸਫੋਟਕਾਂ ਨਾਲ ਭਰੇ ਇਕ ਵਾਹਨ ਨੇ ਉਨ੍ਹਾਂ ਦੇ ਕੈਂਪ ਜਾ ਰਹੇ ਚੀਨੀ ਨਾਗਰਿਕਾਂ ਦੇ ਕਾਫਲੇ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ

ਸਰਹੱਦ ਪਾਰਲੇ ਸੂਤਰਾਂ ਮੁਤਾਬਕ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮਾਰੇ ਗਏ ਸਾਰੇ ਲੋਕਾਂ ਦੀਆਂ ਲਾਸ਼ਾਂ ਦੀ ਪਛਾਣ ਕਰਨਾ ਵੀ ਮੁਸ਼ਕਲ ਹੋ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਅਧਿਕਾਰੀਆਂ ਮੁਤਾਬਕ ਇਹ ਆਤਮਘਾਤੀ ਧਮਾਕਾ ਸੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਧਮਾਕੇ ਕਾਰਨ ਚੀਨੀ ਨਾਗਰਿਕਾਂ ਨਾਲ ਭਰੀ ਗੱਡੀ ਖੱਡ ਵਿੱਚ ਡਿੱਗ ਗਈ ਅਤੇ ਅੱਗ ਲੱਗ ਗਈ। ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤ ’ਚ ਪਾਕਿਸਤਾਨੀ ਅਧਿਕਾਰੀਆਂ ਨੇ ਇਸ ਨੂੰ ਸੜਕ ਹਾਦਸਾ ਦੱਸਿਆ ਸੀ ਪਰ ਬਾਅਦ ’ਚ ਜਾਂਚ ’ਚ ਵਿਸਫੋਟਕ ਸਮੱਗਰੀ ਦੇ ਨਿਸ਼ਾਨ ਮਿਲੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan