ਉੱਤਰ-ਪੂਰਬੀ ਚੀਨ 'ਚ ਵਾਪਰਿਆ ਬੱਸ ਹਾਦਸਾ, 5 ਹਲਾਕ
Tuesday, Sep 10, 2019 - 05:03 PM (IST)

ਚੇਂਗਚੁਨ— ਉੱਤਰ-ਪੂਰਬੀ ਚੀਨ ਦੇ ਜਿਲਿਨ ਸੂਬੇ ਦੇ ਇਕ ਬੱਸ ਹਾਦਸਾ ਹੋਣ ਦੀ ਖਬਰ ਮਿਲੀ ਹੈ। ਇਸ ਹਾਦਸੇ 'ਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਤੇ ਹੋਰ 24 ਲੋਕ ਜ਼ਖਮੀ ਹੋ ਗਏ ਹਨ। ਇਸ ਦੀ ਜਾਣਕਾਰੀ ਸਰਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ।
ਸਿਨਹੂਆ ਪੱਤਰਕਾਰ ਏਜੰਸੀ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਇਕ ਨਿੱਜੀ ਬੱਸ ਹਾਦਸੇ ਦੀ ਸ਼ਿਕਾਰ ਹੋਈ ਹੈ ਤੇ ਉਸ 'ਚ ਕੁੱਲ 28 ਲੋਕ ਸਵਾਰ ਸਨ। ਇਹ ਹਾਦਸਾ ਸਵੇਰੇ ਕਰੀਬ 10 ਵਜੇ ਵਾਪਰਿਆ। ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ 'ਚ ਬੱਸ ਦਾ ਡਰਾਈਵਰ ਵੀ ਸ਼ਾਮਲ ਹੈ। ਹਾਦਸੇ ਦੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।