ਇਜ਼ਰਾਇਲੀ ਫੁੱਟਬਾਲ ਪ੍ਰਸ਼ੰਸਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਹਿੰਸਾ ''ਚ 5 ਲੋਕ ਜ਼ਖ਼ਮੀ, 62 ਗ੍ਰਿਫਤਾਰ

Friday, Nov 08, 2024 - 04:28 PM (IST)

ਇਜ਼ਰਾਇਲੀ ਫੁੱਟਬਾਲ ਪ੍ਰਸ਼ੰਸਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਹਿੰਸਾ ''ਚ 5 ਲੋਕ ਜ਼ਖ਼ਮੀ, 62 ਗ੍ਰਿਫਤਾਰ

ਐਮਸਟਰਡਮ (ਏਜੰਸੀ)- ਐਮਸਟਰਡਮ ਪੁਲਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਕ ਫੁੱਟਬਾਲ ਮੈਚ ਤੋਂ ਬਾਅਦ ਯਹੂਦੀ ਵਿਰੋਧੀ ਦੰਗਾਕਾਰੀਆਂ ਨੇ ਇਜ਼ਰਾਈਲੀ ਸਮਰਥਕਾਂ 'ਤੇ ਹਮਲਾ ਕਰ ਦਿੱਤਾ, ਜਿਸ ਨਾਲ 5 ਲੋਕਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਉਥੇ ਇਸ ਘਟਨਾ ਦੇ ਸੰਬਧ ਵਿਚ 62 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। 

ਇਹ ਵੀ ਪੜ੍ਹੋ: ਆਸਟ੍ਰੇਲੀਆਈ ਰਾਜਾਂ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਤੇ ਸੋਸ਼ਲ ਮੀਡੀਆ ਪਾਬੰਦੀ ਦਾ ਕੀਤਾ ਸਮਰਥਨ

ਪੁਲਸ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਉਨ੍ਹਾਂ ਨੇ ਹਿੰਸਾ ਦੀਆਂ ਵੱਖ-ਵੱਖ ਘਟਨਾਵਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਪੁਲਸ ਨੇ ਵੀਰਵਾਰ ਰਾਤ ਨੂੰ ਹੋਈ ਹਿੰਸਾ ਵਿੱਚ ਜ਼ਖ਼ਮੀ ਹੋਏ ਲੋਕਾਂ ਅਤੇ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਨਹੀਂ ਦਿੱਤੀ। ਇਸ ਤੋਂ ਪਹਿਲਾਂ, ਐਮਸਟਰਡਮ ਮਿਉਂਸਪਲ ਕਾਰਪੋਰੇਸ਼ਨ, ਪੁਲਸ ਅਤੇ ਇਸਤਗਾਸਾ ਦਫਤਰ ਦੁਆਰਾ ਜਾਰੀ ਇੱਕ ਬਿਆਨ ਵਿੱਚ ਇਹ ਕਿਹਾ ਗਿਆ ਸੀ ਕਿ ਅਜੈਕਸ ਅਤੇ ਮੈਕਾਬੀ ਤੇਲ ਅਵੀਵ ਟੀਮਾਂ ਵਿਚਕਾਰ ਖੇਡਿਆ ਗਿਆ ਯੂਰੋਪਾ ਲੀਗ ਮੈਚ ਬਹੁਤ ਵਿਘਨਕਾਰੀ ਸੀ, ਜਿਸ ਵਿਚ ਮੈਕਾਬੀ ਸਮਰਥਕਾਂ ਨੂੰ ਨਿਸ਼ਾਨਾ ਬਣਾ ਕੇ ਹਿੰਸਾ ਦੀਆਂ ਕਈ ਘਟਨਾਵਾਂ ਹੋਈਆਂ।

ਇਹ ਵੀ ਪੜ੍ਹੋ: ਰੂਸੀ ਰਾਸ਼ਟਰਪਤੀ ਬੋਲੇ; ਭਾਰਤ ਮਹਾਨ ਦੇਸ਼, ਇਹ ਵਿਸ਼ਵ ਮਹਾਂਸ਼ਕਤੀ ਦੀ ਸੂਚੀ 'ਚ ਸ਼ਾਮਲ ਹੋਣ ਦਾ ਹੱਕਦਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News