ਪਾਕਿਸਤਾਨ ''ਚ ਵਾਪਰਿਆ ਬੱਸ ਹਾਦਸਾ, 5 ਲੋਕਾਂ ਦੀ ਮੌਤ ਤੇ 20 ਜ਼ਖਮੀ
Sunday, Jul 30, 2023 - 11:21 AM (IST)

ਇਸਲਾਮਾਬਾਦ (ਆਈ.ਏ.ਐੱਨ.ਐੱਸ.)- ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਐਤਵਾਰ ਨੂੰ ਇਕ ਬੱਸ ਹਾਦਸਾ ਵਾਪਰਿਆ। ਬੱਸ ਪਲਟਣ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਡਾਨ ਨੇ ਬਚਾਅ ਸੇਵਾਵਾਂ ਦੇ ਇੰਚਾਰਜ ਅਸਲਮ ਦੇ ਹਵਾਲੇ ਨਾਲ ਦੱਸਿਆ ਕਿ ਇਹ ਹਾਦਸਾ ਬੱਸ ਦੇ ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਵਾਪਰਿਆ ਅਤੇ ਗੱਡੀ ਪਲਟ ਗਈ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਦੇ ਰੌਕੀ ਪਹਾੜ 'ਤੇ ਜਹਾਜ਼ ਹਾਦਸਾਗ੍ਰਸਤ, 6 ਲੋਕਾਂ ਦੀ ਦਰਦਨਾਕ ਮੌਤ
ਇੰਚਾਰਜ ਅਸਲਮ ਨੇ ਦੱਸਿਆ ਕਿ ਸੂਫੀ ਸੰਤ ਦੇ ਸ਼ਰਧਾਲੂਆਂ ਨੂੰ ਲੈ ਕੇ ਬੱਸ ਸਖੀ ਸਰਵਰ ਤੋਂ ਜੈਕਬਾਬਾਦ ਵਾਪਸ ਜਾ ਰਹੀ ਸੀ। ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੋਂ ਗੰਭੀਰ ਜ਼ਖਮੀਆਂ ਨੂੰ ਰਾਜਨਪੁਰ ਜ਼ਿਲਾ ਹਸਪਤਾਲ 'ਚ ਭੇਜ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।