ਫਿਲੀਪੀਨਜ਼ ''ਚ ਸੜਕ ਹਾਦਸੇ ''ਚ 5 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖਮੀ
Thursday, Jan 25, 2024 - 05:30 PM (IST)
ਮਨੀਲਾ (ਏਜੰਸੀ)- ਰਾਜਧਾਨੀ ਮਨੀਲਾ ਦੇ ਉੱਤਰ-ਪੱਛਮੀ ਬਾਤਾਨ ਸੂਬੇ ਵਿਚ ਇਕ ਬੱਸ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ 5 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਹਾਦਸਾ ਸਥਾਨਕ ਸਮੇਂ ਮੁਤਾਬਕ ਬੁੱਧਵਾਰ ਸ਼ਾਮ ਕਰੀਬ 7 ਵਜੇ ਦੀਨਾਲੁਪੀਹਾਨ ਸ਼ਹਿਰ 'ਚ ਹਾਈਵੇਅ 'ਤੇ ਵਾਪਰਿਆ। ਬੱਸ ਪੰਪਾਂਗਾ ਸੂਬੇ ਦੇ ਸੈਨ ਫਰਨਾਂਡੋ ਸ਼ਹਿਰ ਤੋਂ ਓਲੋਂਗਾਪੋ ਸ਼ਹਿਰ ਜਾ ਰਹੀ ਸੀ।
ਪੁਲਸ ਨੇ ਅੱਗੇ ਦੱਸਿਆ ਸਾਹਮਣੇ ਵਾਲੀ ਲੇਨ 'ਤੇ ਆ ਰਹੀ ਇੱਕ ਯਾਤਰੀ ਜੀਪ ਨਾਲ ਟਕਰਾਉਣ ਤੋਂ ਪਹਿਲਾਂ ਬੇਕਾਬੂ ਬੱਸ ਨੇ ਇੱਕ ਮੋਟਰਸਾਈਕਲ, ਦੋ ਤਿੰਨ ਪਹੀਆ ਵਾਹਨਾਂ ਅਤੇ ਇੱਕ ਵੈਨ ਨੂੰ ਟੱਕਰ ਮਾਰ ਦਿੱਤੀ। ਪੁਲਸ ਨੇ ਦੱਸਿਆ ਕਿ ਇਸ ਹਾਦਸੇ 3 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ 2 ਹੋਰਾਂ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਐਮਰਜੈਂਸੀ ਕਰਮਚਾਰੀਆਂ ਨੇ ਜ਼ਖ਼ਮੀਆਂ ਨੂੰ ਇਲਾਕੇ ਦੇ ਦੋ ਹਸਪਤਾਲਾਂ ਵਿਚ ਪਹੁੰਚਾਇਆ। 54 ਸਾਲਾ ਬੱਸ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ: ਫਰਾਂਸ 'ਚ ਘੱਟ ਉਜਰਤ ਨੂੰ ਲੈ ਕੇ ਕਿਸਾਨਾਂ ਦਾ ਭੜਕਿਆ ਗੁੱਸਾ, ਦੇਸ਼ ਭਰ 'ਚ ਸੜਕਾਂ ਕੀਤੀਆਂ ਜਾਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8