ਯਮਨ ਦੇ ਹੂਤੀ ਬਾਗੀਆਂ ਦਾ ਦਾਅਵਾ, ਅਮਰੀਕੀ ਹਵਾਈ ਹਮਲਿਆਂ ''ਚ 5 ਲੋਕਾਂ ਦੀ ਮੌਤ
Friday, Jan 12, 2024 - 03:33 PM (IST)
ਦੁਬਈ (ਭਾਸ਼ਾ) : ਯਮਨ ‘ਤੇ ਅਮਰੀਕਾ ਦੀ ਅਗਵਾਈ ਵਾਲੇ ਹਵਾਈ ਹਮਲਿਆਂ ‘ਚ ਘੱਟ ਤੋਂ ਘੱਟ 5 ਲੋਕ ਮਾਰੇ ਗਏ ਅਤੇ 6 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਹੂਤੀ ਬਾਗੀਆਂ ਦੇ ਇਕ ਫੌਜੀ ਬੁਲਾਰੇ ਨੇ ਸ਼ੁੱਕਰਵਾਰ ਨੂੰ ਦਿੱਤੀ। ਬ੍ਰਿਗੇਡੀਅਰ ਜਨਰਲ ਯਾਹਿਆ ਸਾਰੀ ਨੇ ਇੱਕ ਵੀਡੀਓ ਟੇਪ ਸੰਬੋਧਨ ਵਿੱਚ ਇਹ ਐਲਾਨ ਕੀਤਾ।
ਇਹ ਵੀ ਪੜ੍ਹੋ: ਕੀ ਤੁਸੀਂ ਵੀ ਪੀਂਦੇ ਹੋ ਬੋਤਲਬੰਦ ਪਾਣੀ, ਅਧਿਐਨ 'ਚ ਹੋਇਆ ਇਹ ਖ਼ੁਲਾਸਾ
ਸਾਰੀ ਨੇ ਕਿਹਾ, 'ਅਮਰੀਕੀ ਅਤੇ ਬ੍ਰਿਟਿਸ਼ ਦੁਸ਼ਮਣ ਸਾਡੇ ਯਮਨ ਦੇ ਲੋਕਾਂ ਵਿਰੁੱਧ ਆਪਣੇ ਅਪਰਾਧਿਕ ਹਮਲੇ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ ਅਤੇ ਇਸ ਦਾ ਜਵਾਬ ਅਤੇ ਸਜ਼ਾ ਦਿੱਤੇ ਬਿਨਾਂ ਨਹੀਂ ਛੱਡਿਆ ਜਾਵੇਗਾ।' ਉਨ੍ਹਾਂ ਨੇ ਯਮਨ ਵਿੱਚ 5 ਹੂਤੀ-ਨਿਯੰਤਰਿਤ ਖੇਤਰਾਂ ਵਿੱਚ 73 ਹਮਲਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਅਮਰੀਕਾ ਦੀ ਅਗਵਾਈ ਵਾਲੇ ਹਮਲਿਆਂ ਦੇ ਨਿਸ਼ਾਨੇ 'ਤੇ ਕੀ ਸੀ।
ਇਹ ਵੀ ਪੜ੍ਹੋ: Indian ਪਾਸਪੋਰਟ ਦੀ ਵਧੀ ਤਾਕਤ, ਬਿਨਾਂ ਵੀਜ਼ਾ ਦੁਨੀਆ ਦੇ ਇਨ੍ਹਾਂ 62 ਦੇਸ਼ਾਂ 'ਚ ਜਾ ਸਕਦੇ ਹਨ ਭਾਰਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।