ਨੇਪਾਲ ''ਚ ਨਦੀ ''ਚ ਡਿੱਗੀ ਟੈਕਸੀ, 5 ਹਲਾਕ

03/30/2024 6:02:35 PM

ਕਾਠਮੰਡੂ (ਭਾਸ਼ਾ)- ਨੇਪਾਲ ਦੇ ਚਿਤਵਾਨ ਜ਼ਿਲ੍ਹੇ ਵਿਚ ਸ਼ਨੀਵਾਰ ਸਵੇਰੇ ਇਕ ਟੈਕਸੀ ਖੱਡ ਵਿਚ ਡਿੱਗ ਗਈ, ਜਿਸ ਕਾਰਨ 2 ਔਰਤਾਂ ਅਤੇ ਇਕ ਨਾਬਾਲਗ ਸਮੇਤ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਹਾਦਸਾ ਸਵੇਰੇ ਕਰੀਬ 7 ਵਜੇ ਵਾਪਰਿਆ।

ਇਹ ਵੀ ਪੜ੍ਹੋ: ਹੁਣ ਅਮਰੀਕਾ ਅਤੇ ਆਸਟ੍ਰੇਲੀਆ 'ਚ ਬੰਦ ਹੋਵੇਗੀ ਫੇਸਬੁੱਕ ਨਿਊਜ਼ ਟੈਬ ਸਰਵਿਸ

ਪੁਲਸ ਨੇ ਦੱਸਿਆ ਕਿ ਕਾਠਮੰਡੂ ਤੋਂ ਗੋਰਖਾ ਜ਼ਿਲ੍ਹੇ ਵੱਲ ਜਾ ਰਹੀ ਟੈਕਸੀ ਪ੍ਰਿਥਵੀ ਹਾਈਵੇਅ ਨੇੜੇ ਇੱਛਾਕਾਮਨਾ ਗ੍ਰਾਮੀਣ ਨਗਰਪਾਲਿਕਾ ਵਿਚ ਤ੍ਰਿਸ਼ੂਲੀ ਨਦੀ ਵਿਚ 100 ਮੀਟਰ ਡੂੰਘੀ ਖੱਡ ਵਿਚ ਡਿੱਗ ਗਈ। ਟੈਕਸੀ ਵਿਚ ਕਰੀਬ 6 ਯਾਤਰੀ ਸਵਾਰ ਸਨ। ਯਾਤਰੀਆਂ ਵਿਚ ਸ਼ਾਮਲ ਇਕ 18 ਸਾਲਾ ਕੁੜੀ ਕਥਿਤ ਤੌਰ 'ਤੇ ਲਾਪਤਾ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਹਿਰਾਸਤ 'ਚ ਲਏ ਜਾਣ ਮਗਰੋਂ PIA ਨੇ ਕਰੂ ਮੈਂਬਰ ਹਿਨਾ ਸਾਨੀ ਨੂੰ ਕੀਤਾ ਮੁਅੱਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


cherry

Content Editor

Related News