ਮਿਸਰ ''ਚ ਚੱਲੀਆਂ ਗੋਲੀਆਂ, ਪੰਜ ਦੀ ਮੌਤ

03/19/2019 10:06:11 PM

ਕਾਹਿਰਾ (ਏਜੰਸੀ)-ਮਿਸਰ ਪੁਲਸ ਨੇ ਮੰਗਲਵਾਰ ਨੂੰ ਇਕ ਹਥਿਆਰਬੰਦ ਵਿਅਕਤੀ ਨੂੰ ਢੇਰ ਕਰ ਦਿੱਤਾ ਕਿਉਂਕਿ ਉਹ ਮਿਸਰ ਦੇ ਗਿਜ਼ਾ ਸੂਬੇ ਵਿਚ ਪੈਦਲ ਜਾ ਰਹੇ ਲੋਕਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਵਿਚ ਘੱਟੋ-ਘੱਟ 5 ਲੋਕ ਮਾਰੇ ਗਏ ਜਦੋਂ ਕਿ 5 ਜ਼ਖਮੀ ਹੋ ਗਏ। ਹਮਲੇ ਤੋਂ ਤੁਰੰਤ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਹਮਲਾਵਰ ਨੂੰ ਢੇਰ ਕਰ ਦਿੱਤਾ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਪੁਲਸ ਵਲੋਂ ਹਮਲਾਵਰ ਦੀ ਪਛਾਣ ਕੀਤੀ ਜਾ ਰਹੀ ਹੈ। ਅਜੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਹੈ ਕਿ ਹਮਲਾਵਰ ਦੀ ਹਮਲੇ ਪਿੱਛੇ ਕੀ ਕਾਰਨ ਸੀ। 


Sunny Mehra

Content Editor

Related News