ਸ਼ਿਕਾਗੋ 'ਚ ਇੱਕ ਘਰ 'ਚੋਂ ਮਿਲੀਆਂ 5 ਲੋਕਾਂ ਦੀਆਂ ਲਾਸ਼ਾਂ

Thursday, Dec 01, 2022 - 09:32 AM (IST)

ਸ਼ਿਕਾਗੋ 'ਚ ਇੱਕ ਘਰ 'ਚੋਂ ਮਿਲੀਆਂ 5 ਲੋਕਾਂ ਦੀਆਂ ਲਾਸ਼ਾਂ

ਬਫੇਲੋ ਗਰੋਵ (ਭਾਸ਼ਾ) : ਉਪਨਗਰ ਸ਼ਿਕਾਗੋ ਵਿੱਚ ਇੱਕ ਘਰ ਵਿੱਚ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਸ ਨੇ ਬੁੱਧਵਾਰ ਨੂੰ ਕਿਹਾ ਕਿ ਇਹ "ਘਰੇਲੂ ਘਟਨਾ" ਹੋ ਸਕਦੀ ਹੈ। ਬਫੇਲੋ ਗਰੋਵ ਪੁਲਸ ਵਿਭਾਗ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਔਰਤ ਦਾ ਹਾਲ-ਚਾਲ ਪੁੱਛਣ ਲਈ ਇੱਕ ਕਾਲ ਆਈ ਸੀ, ਜਿਸ ਤੋਂ ਬਾਅਦ ਅਧਿਕਾਰੀਆਂ ਨੂੰ ਸਵੇਰੇ 11 ਵਜੇ ਦੇ ਕਰੀਬ ਇੱਕ ਪਰਿਵਾਰ ਦੇ ਘਰ ਭੇਜਿਆ ਗਿਆ।

ਇਹ ਵੀ ਪੜ੍ਹੋ: 'ਬੋਸਟਨ ਟੀ ਪਾਰਟੀ' 'ਚ ਬੋਲੇ ਤਰਨਜੀਤ ਸੰਧੂ-'ਚਾਹ' ਨਾਲ ਭਾਰਤ ਤੇ ਅਮਰੀਕਾ ਦਾ ਡੂੰਘਾ ਸਬੰਧ

ਅਧਿਕਾਰੀ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਏ, ਜਿੱਥੇ ਉਨ੍ਹਾਂ ਨੂੰ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਵਿਭਾਗ ਨੇ ਇੱਕ ਨਿਊਜ਼ ਰੀਲੀਜ਼ ਵਿੱਚ ਕਿਹਾ, "ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਇੱਕ ਘਰੇਲੂ ਘਟਨਾ ਹੈ ਅਤੇ ਜਨਤਾ ਨੂੰ ਕੋਈ ਖ਼ਤਰਾ ਨਹੀਂ ਹੈ।" ਵਿਭਾਗ ਨੇ ਕਿਹਾ ਕਿ ਮ੍ਰਿਤਕਾਂ ਦੇ ਨਾਵਾਂ ਦਾ ਖੁਲਾਸਾ ਉਦੋਂ ਤੱਕ ਨਹੀਂ ਕੀਤਾ ਜਾ ਸਕਦਾ ਜਦੋਂ ਤੱਕ ਰਿਸ਼ਤੇਦਾਰਾਂ ਨੂੰ ਸੂਚਿਤ ਨਹੀਂ ਕੀਤਾ ਜਾਂਦਾ।

ਇਹ ਵੀ ਪੜ੍ਹੋ: ਚੀਨ ਨੇ ਅਮਰੀਕਾ ਨੂੰ ਦਿੱਤੀ ਚੇਤਾਵਨੀ, ਭਾਰਤ ਨਾਲ ਉਸ ਦੇ ਸਬੰਧਾਂ 'ਚ ਨਾ ਦੇਵੇ ਦਖ਼ਲ


author

cherry

Content Editor

Related News