ਅਮਰੀਕਾ : ਡੈਨਵਰ 'ਚ ਗੋਲੀਬਾਰੀ ਦੌਰਾਨ ਹਮਲਾਵਰ ਸਮੇਤ ਪੰਜ ਲੋਕਾਂ ਦੀ ਮੌਤ

Tuesday, Dec 28, 2021 - 07:04 PM (IST)

ਅਮਰੀਕਾ : ਡੈਨਵਰ 'ਚ ਗੋਲੀਬਾਰੀ ਦੌਰਾਨ ਹਮਲਾਵਰ ਸਮੇਤ ਪੰਜ ਲੋਕਾਂ ਦੀ ਮੌਤ

ਡੈਨਵਰ-ਅਮਰੀਕਾ ਦੇ ਡੈਨਵਰ 'ਚ ਸੋਮਵਾਰ ਨੂੰ ਇਕ ਬੰਦੂਕਧਾਰੀ ਨੇ ਚਾਰ ਲੋਕਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਇਕ ਅਧਿਕਾਰੀ ਨੂੰ ਜ਼ਖਮੀ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। 'ਕੇਡੀਵੀਆਰ' ਦੀ ਖ਼ਬਰ ਮੁਤਾਬਕ, ਲੇਕਵੁੱਡ ਪੁਲਸ ਨੇ ਦੱਸਿਆ ਕਿ ਹਮਲਾਵਰ ਵੀ ਮਾਰਿਆ ਗਿਆ ਹੈ। ਖ਼ਬਰ 'ਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਅਤੇ ਸ਼ੱਕੀਆਂ ਦਰਮਿਆਨ ਗੋਲੀਬਾਰੀ ਹੋਈ। ਡੇਨਵਰ ਦੀ ਪੁਲਸ ਮੁਖੀ ਪਾਲ ਪਾਜੇਨ ਨੇ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਮੱਧ ਡੇਨਵਰ 'ਚ ਸ਼ਾਮ ਪੰਜ ਵਜੇ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋਈ, ਜਿਥੇਂ ਦੋ ਮਹਿਲਾਵਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ। ਪਾਜੇਨ ਨੇ ਕਿਹਾ ਕਿ ਥੋੜੀ ਦੇਰ ਬਾਅਦ, ਕੁਝ ਦੂਰੀ 'ਤੇ ਇਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ।

ਇਹ ਵੀ ਪੜ੍ਹੋ : ਓਮੀਕ੍ਰੋਨ ਕਾਰਨ ਕਈ ਜਹਾਜ਼ ਕੰਪਨੀਆਂ ਨੇ ਉਡਾਣਾਂ ਕੀਤੀਆਂ ਰੱਦ

ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਪੁਲਸ ਅਧਿਕਾਰੀਆਂ ਅਤੇ ਸ਼ੱਕੀਆਂ ਦਰਮਿਆਨ ਮੁਕਾਬਲਾ ਹੋਇਆ ਜੋ ਉਥੋਂ ਦੇ ਨੇੜੇ ਲੇਕਵੁੱਡ ਸ਼ਹਿਰ ਭੱਜ ਗਿਆ। ਪੁਲਸ ਵਿਭਾਗ ਦੇ ਬੁਲਾਰੇ ਜਾਨ ਰੋਮੋਰੋ ਨੇ ਕਿਹਾ ਕਿ ਸ਼ਾਮ ਛੇ ਵਜੇ ਤੋਂ ਥੋੜਾ ਪਹਿਲੇ ਲੇਕਵੁੱਡ ਪੁਲਸ ਵਿਭਾਗ ਨੂੰ ਇਕ ਵਪਾਰਕ ਅਦਾਰੇ 'ਤੇ ਗੋਲੀਬਾਰੀ ਦੀ ਸੂਚਨਾ ਮਿਲੀ ਜਿਥੇ ਇਕ ਵਿਅਕਤੀ ਮਾਰਿਆ ਗਿਆ। ਰੋਮੋਰੋ ਨੇ ਕਿਹਾ ਕਿ ਪੁਲਸ ਅਧਿਕਾਰੀਆਂ ਨੇ ਇਕ ਕਾਰ ਅਤੇ ਗੋਲੀ ਚਲਾਉਣ ਵਾਲੇ ਸ਼ੱਕੀ ਨੂੰ ਲੱਭ ਲਿਆ। ਪ੍ਰੈੱਸ ਕਾਨਫਰੰਸ 'ਚ ਸ਼ੱਕੀ ਦੀ ਪਛਾਣ ਦੇ ਬਾਰੇ 'ਚ ਨਹੀਂ ਦੱਸਿਆ ਗਿਆ। ਰੋਮੋਰੋ ਨੇ ਕਿਹਾ ਕਿ ਜਦ ਅਧਿਕਾਰੀਆਂ ਨੂੰ ਕਾਰ ਮਿਲੀ ਤਾਂ ਬੰਦੂਕਧਾਰੀ ਨੇ ਗੋਲੀ ਚਲਾ ਦਿੱਤੀ ਅਤੇ ਅਧਿਕਾਰੀਆਂ ਨੇ ਵੀ ਜਵਾਬੀ ਕਾਰਵਾਈ ਕੀਤੀ।

ਇਹ ਵੀ ਪੜ੍ਹੋ : ਰੂਸੀ ਅਦਾਲਤ ਨੇ ਪਾਬੰਦੀਸ਼ੁਦਾ ਸਮੱਗਰੀ ਨੂੰ ਲੈ ਕੇ ਗੂਗਲ 'ਤੇ ਲਗਭਗ 10 ਕਰੋੜ ਡਾਲਰ ਦਾ ਲਾਇਆ ਜੁਰਮਾਨਾ

ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਬੰਦੂਕਧਾਰੀ ਪੈਦਲ ਹੀ ਹਯਾਤ ਹੋਟਲ ਵੱਲ ਭੱਜ ਗਿਆ, ਜਿਥੇ ਮੰਨਿਆ ਜਾਂਦਾ ਹੈ ਕਿ ਉਸ ਨੇ ਇਕ ਕਲਰਕ ਨੂੰ ਗੋਲੀ ਮਾਰ ਦਿੱਤੀ। ਅਧਿਕਾਰੀ ਨੇ ਕਿਹਾ ਕਿ ਹੋਟਲ ਤੋਂ ਨਿਕਲਣ ਤੋਂ ਬਾਅਦ ਬੰਦੂਕਧਾਰੀ ਨੇ ਲੇਕਵੁੱਡ ਦੇ ਇਕ ਪੁਲਸ ਅਧਿਕਾਰੀ ਨੂੰ ਵੀ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਲੇਕਵੁੱਡ ਪੁਲਸ ਵਿਭਾਗ ਦੇ ਇਕ ਬੁਲਾਰੇ ਨੇ ਕਿਹਾ ਕਿ ਜ਼ਖਮੀ ਅਧਿਕਾਰੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਅਤੇ ਉਸ ਦੀ ਹਾਲਤ ਦਾ ਤੁਰੰਤ ਪਤਾ ਨਹੀਂ ਚਲ ਪਾਇਆ ਹੈ। ਹੋਟਲ ਕਲਰਕ ਦੀ ਸਥਿਤੀ ਦਾ ਪਤਾ ਨਹੀਂ ਚਲ ਸਕਿਆ ਹੈ। ਰੋਮੋਰੋ ਨੇ ਕਿਹਾ ਕਿ ਸ਼ੱਕੀ ਨੂੰ ਬਾਅਦ 'ਚ ਲੇਕਵੁੱਡ 'ਚ ਗੋਲੀ ਮਾਰ ਦਿੱਤੀ ਗਈ ਅਤੇ ਘਟਨਾ ਵਾਲੀ ਥਾਂ 'ਤੇ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਪਾਜੇਨ ਨੇ ਹਮਲਾਵਰ ਦੇ ਬਾਰੇ 'ਚ ਕਿਹਾ ਕਿ ਇਹ ਹਿੰਸਕ ਘਟਨਾ ਲਈ ਇਹ ਵਿਅਕਤੀ ਜ਼ਿੰਮੇਵਾਰ ਸੀ।

ਇਹ ਵੀ ਪੜ੍ਹੋ :ਕਾਂਗਰਸ ਆਪਣੀਆਂ ਅਸਫਲਤਾਵਾਂ ਛੁਪਾਉਣ ਲਈ ਸਿਆਸੀ ਬਦਲਾਖੋਰੀ ’ਤੇ ਉਤਰੀ : ਪਰਮਬੰਸ ਸਿੰਘ ਰੋਮਾਣਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News