ਪਾਕਿਸਤਾਨ ''ਚ ਪੰਜ ਅੱਤਵਾਦੀਆਂ ਨੂੰ 5-5 ਸਾਲ ਦੀ ਸਜ਼ਾ

09/17/2021 9:17:28 PM

ਲਾਹੌਰ-ਪਾਕਿਸਤਾਨ ਦੇ ਪੰਜਾਬ ਸੂਬੇ ਦੀ ਅੱਤਵਾਦ ਰੋਕੂ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਪੰਜ ਅੱਤਵਾਦੀਆਂ ਨੂੰ ਪੰਜ-ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਇਸ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨਾਲ ਜੁੜੇ ਅੱਤਵਾਦੀ ਵੀ ਸ਼ਾਮਲ ਹਨ। ਅੱਤਵਾਦ ਰੋਕੂ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਠਹਿਰਾਏ ਗਏ ਅੱਤਵਾਦੀ-ਮੁਹੰਮਦ ਅਸਲਮ, ਬਸ਼ਰਤ ਖਾਨ, ਮੁਹੰਮਦ ਅਲੀ, ਨਿਯਜਾ ਅੱਬਾਸ ਅਤੇ ਆਦਿਲ ਅੱਬਾਸ-ਨੂੰ ਵਿਭਾਗ ਨੇ ਇਸ ਸਾਲ ਦੀ ਸ਼ੁਰੂਆਤ 'ਚ ਪੰਜਾਬ ਦੇ ਸਰਗੋਧਾ ਅਤੇ ਖੁਸ਼ਾਬ ਜ਼ਿਲ੍ਹਿਆਂ ਤੋਂ ਗ੍ਰਿਫਤਾਰ ਕੀਤਾ। ਅਦਾਲਤ 'ਚ ਇਸਤਗਾਸਾ ਵੱਲੋਂ ਉਨ੍ਹਾਂ ਵਿਰੁੱਧ ਸਬੂਤ ਅਤੇ ਗਵਾਹ ਪੇਸ਼ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। 

ਇਹ ਵੀ ਪੜ੍ਹੋ : ਦੋ ਗਜ਼ ਦੀ ਦੂਰੀ ਘਰ ਦੇ ਅੰਦਰ ਵਾਇਰਸ ਦੇ ਕਹਿਰ ਨੂੰ ਰੋਕਣ ਲਈ ਕਾਫੀ ਨਹੀਂ : ਅਧਿਐਨ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Karan Kumar

This news is Content Editor Karan Kumar