ਯਮਨ ''ਚ ਸ਼ੱਕੀ ਅੱਤਵਾਦੀਆਂ ਨੇ ਸੰਯੁਕਤ ਰਾਸ਼ਟਰ ਦੇ ਪੰਜ ਕਰਮਚਾਰੀ ਕੀਤੇ ਅਗਵਾ

Sunday, Feb 13, 2022 - 11:08 AM (IST)

ਯਮਨ ''ਚ ਸ਼ੱਕੀ ਅੱਤਵਾਦੀਆਂ ਨੇ ਸੰਯੁਕਤ ਰਾਸ਼ਟਰ ਦੇ ਪੰਜ ਕਰਮਚਾਰੀ ਕੀਤੇ ਅਗਵਾ

ਸਨਾ (ਭਾਸ਼ਾ) ਅਲਕਾਇਦਾ ਦੇ ਸ਼ੱਕੀ ਅੱਤਵਾਦੀਆਂ ਨੇ ਦੱਖਣੀ ਯਮਨ ਵਿੱਚ ਸੰਯੁਕਤ ਰਾਸ਼ਟਰ ਦੇ ਪੰਜ ਕਰਮਚਾਰੀਆਂ ਨੂੰ ਅਗਵਾ ਕਰ ਲਿਆ। ਯਮਨ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਦੱਖਣੀ ਪ੍ਰਾਂਤ ਅਬਯਾਨ ਵਿੱਚ ਕਰਮਚਾਰੀਆਂ ਨੂੰ ਅਗਵਾ ਕਰ ਲਿਆ ਗਆ ਅਤੇ ਉਨ੍ਹਾਂ ਨੂੰ ਇੱਕ ਅਣਜਾਣ ਸਥਾਨ 'ਤੇ ਲਿਜਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਅਗਵਾ ਹੋਣ ਵਾਲਿਆਂ ਵਿਚ ਚਾਰ ਯਮਨ ਦੇ ਅਤੇ ਇੱਕ ਵਿਦੇਸ਼ੀ ਨਾਗਰਿਕ ਸ਼ਾਮਲ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਜੈਸ਼ੰਕਰ ਨੇ ਭਾਈਚਾਰੇ ਨਾਲ ਕੀਤੀ ਮੁਲਾਕਾਤ, ਦੇਸ਼ ਦੇ ਅਕਸ ਨੂੰ ਬਿਹਤਰ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਦੀ ਕੀਤੀ ਸ਼ਲਾਘਾ 

ਅਗਵਾ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਸੰਯੁਕਤ ਰਾਸ਼ਟਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ ਕਿ ਅਸੀਂ ਮਾਮਲੇ ਤੋਂ ਜਾਣੂ ਹਾਂ  ਪਰ ਕੁਝ ਕਾਰਨਾਂ ਤੋਂ ਇਸ 'ਤੇ ਟਿੱਪਣੀ ਨਹੀਂ ਕਰ ਰਹੇ। ਉਹਨਾਂ ਨੇ ਇਸ ਸਬੰਧ ਵਿੱਚ ਵਿਸਥਾਰ ਤੋਂ ਨਹੀਂ ਦੱਸਿਆ। ਉੱਥੇ, ਦੇਸ਼ ਦੇ ਕਬਾਇਲੀ ਨੇਤਾਵਾਂ ਨੇ ਕਿਹਾ ਕਿ ਉਹ ਅਗਵਾ ਕਰਤਾਵਾਂ ਨਾਲ ਉਨ੍ਹਾਂ ਦੀ ਰਿਹਾਈ ਲਈ ਗੱਲਬਾਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਗਵਾ ਕਰਤਾਵਾਂ ਨੇ ਫਿਰੌਤੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮਾਨਤਾ ਪ੍ਰਾਪਤ ਸਰਕਾਰ ਦੁਆਰਾ ਕੈਦ ਕੀਤੇ ਗਏ ਕੁਝ ਅੱਤਵਾਦੀਆਂ ਦੀ ਰਿਹਾਈ ਦੀ ਮੰਗ ਕੀਤੀ ਹੈ। ਯਮਨ ਸਰਕਾਰ ਨੇ ਪੁਸ਼ਟੀ ਕੀਤੀ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਅਤੇ ਰੱਖਿਆ ਵਿਭਾਗ ਦੇ ਕਰਮੀਆਂ ਨੂੰ ਅਣਪਛਾਤੇ ਹਥਿਆਰਬੰਦ ਲੋਕਾਂ ਨੇ ਅਗਵਾ ਕਰ ਲਿਆ।


author

Vandana

Content Editor

Related News