ਅਫ਼ਗਾਨਿਸਤਾਨ ''ਚ ਅਚਾਨਕ ਆਏ ਹੜ੍ਹਾਂ ਨਾਲ ਭਾਰੀ ਤਬਾਹੀ: 10 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ
Tuesday, Jul 21, 2026 - 12:00 AM (IST)
ਇੰਟਰਨੈਸ਼ਨਲ ਡੈਸਕ : ਸੋਮਵਾਰ ਨੂੰ ਅਫ਼ਗਾਨਿਸਤਾਨ ਦੇ ਪੂਰਬੀ ਨੂਰੀਸਤਾਨ ਸੂਬੇ ਵਿੱਚ ਅਚਾਨਕ ਆਏ ਭਿਆਨਕ ਹੜ੍ਹਾਂ ਨੇ ਭਾਰੀ ਤਬਾਹੀ ਮਚਾ ਦਿੱਤੀ। ਇਸ ਕੁਦਰਤੀ ਆਫ਼ਤ ਵਿੱਚ ਹੁਣ ਤੱਕ ਘੱਟੋ-ਘੱਟ 20 ਲੋਕਾਂ ਦੀ ਜਾਨ ਚਲੀ ਗਈ ਹੈ, ਜਦੋਂਕਿ 100 ਤੋਂ ਵੱਧ ਹੋਰ ਲਾਪਤਾ ਹਨ।
A short while ago, authorities confirmed that at least 20 people have been killed, 80 injured, and many more remain missing following the devastating floods that struck today in Nuristan, Afghanistan. pic.twitter.com/0I0H2IoYQT
— Weather Monitor (@WeatherMonitors) July 20, 2026
ਜ਼ਖਮੀਆਂ ਦੀ ਗਿਣਤੀ ਅਤੇ ਬਚਾਅ ਕਾਰਜ
ਸਰਕਾਰੀ ਬਖਤਾਰ ਨਿਊਜ਼ ਏਜੰਸੀ ਅਨੁਸਾਰ, ਅਫਗਾਨਿਸਤਾਨ ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ANDMA) ਨੇ ਰਿਪੋਰਟ ਦਿੱਤੀ ਹੈ ਕਿ ਸੂਬਾਈ ਰਾਜਧਾਨੀ ਪਰੂਨ ਵਿੱਚ 80 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਆਫ਼ਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਭਾਵਿਤ ਖੇਤਰਾਂ ਵਿੱਚ ਐਮਰਜੈਂਸੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਖੋਜ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ।
ਇਹ ਵੀ ਪੜ੍ਹੋ : ਮਾਲਵਾਹਕ ਜਹਾਜ਼ MV Golden 'ਤੇ ਮਿਜ਼ਾਈਲ ਹਮਲਾ, 4 ਭਾਰਤੀਆਂ ਦੀ ਮੌਤ
ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ
ਸਥਿਤੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ ANDMA ਦੇ ਬੁਲਾਰੇ ਯੂਸਫ਼ ਹਮਦ ਨੇ ਚਿਤਾਵਨੀ ਦਿੱਤੀ ਕਿ ਬਚਾਅ ਟੀਮਾਂ ਮਲਬੇ ਨਾਲ ਭਰੇ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚਣ ਕਾਰਨ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਵਰਤਮਾਨ ਵਿੱਚ ਲਾਪਤਾ ਵਿਅਕਤੀਆਂ ਦੀ ਭਾਲ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
