ਅਫਗਾਨਿਸਤਾਨ ''ਚ ਹੜ੍ਹ ਕਾਰਨ 17 ਲੋਕਾਂ ਦੀ ਮੌਤ

08/15/2022 3:54:44 PM

ਕਾਬੁਲ (ਏਜੰਸੀ)- ਅਫਗਾਨਿਸਤਾਨ ਦੇ ਪਰਵਾਨ ਸੂਬੇ ਦੇ ਸ਼ਿਨਵਾਰੀ ਜ਼ਿਲ੍ਹੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਏ ਹੜ੍ਹਾਂ ਕਾਰਨ ਘੱਟੋ-ਘੱਟ 17 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ ਅਤੇ ਸੈਂਕੜੇ ਘਰ ਰੁੜ੍ਹ ਗਏ ਹਨ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਭਾਰਤ ਵਾਸੀਆਂ ਨੂੰ ਦਿੱਤੀਆਂ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ

ਇਕ ਨਿਊਜ਼ ਏਜੰਸੀ ਨੇ ਅਧਿਕਾਰੀ ਦੇ ਹਵਾਲੇ ਤੋਂ ਦੱਸਿਆ ਕਿ ਐਤਵਾਰ ਸ਼ਾਮ ਨੂੰ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਸ਼ਿਨਵਾੜੀ ਜ਼ਿਲ੍ਹੇ 'ਚ 13 ਅਤੇ ਗੁਆਂਢੀ ਸਿਆਗੁਰਦ 'ਚ 4 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਕਈ ਹੋਰ ਪਿੰਡ ਵਾਸੀ ਲਾਪਤਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਜੇ ਤੱਕ ਜ਼ਖ਼ਮੀਆਂ ਦੀ ਸੰਖਿਆ ਅਤੇ ਜਾਇਦਾਦ ਦੇ ਨੁਕਸਾਨ ਦਾ ਪਤਾ ਨਹੀਂ ਲੱਗ ਸਕਿਆ ਹੈ। ਅਫਗਾਨਿਸਤਾਨ 'ਚ ਹਾਲ ਹੀ ਦੇ ਮਹੀਨਿਆਂ 'ਚ ਭਾਰੀ ਮੀਂਹ ਅਤੇ ਹੜ੍ਹ ਕਾਰਨ 200 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ ਸੈਂਕੜੇ ਲੋਕ ਜ਼ਖ਼ਮੀ ਹੋਏ ਹਨ।

ਇਹ ਵੀ ਪੜ੍ਹੋ: ਆਜ਼ਾਦੀ ਦੇ 75 ਸਾਲ: ਭਾਰਤ ਲਈ ਪੁਲਾੜ ਤੋਂ ਆਇਆ ਖ਼ਾਸ ਸੰਦੇਸ਼ (ਵੀਡੀਓ)


cherry

Content Editor

Related News