ਬ੍ਰਿਟੇਨ 'ਚ ਹਵਾਈ ਸੇਵਾਵਾਂ ਠੱਪ, ਕਈ ਅੰਤਰਰਾਸ਼ਟਰੀ ਉਡਾਣਾਂ 'ਤੇ ਪਿਆ ਅਸਰ

Monday, Aug 28, 2023 - 06:04 PM (IST)

ਇੰਟਰਨੈਸ਼ਨਲ ਡੈਸਕ- ਬ੍ਰਿਟੇਨ 'ਚ ਏਅਰ ਟਰੈਫਿਕ ਕੰਟਰੋਲ ਸਿਸਟਮ ਫੇਲ ਹੋ ਗਿਆ ਹੈ, ਜਿਸ ਕਾਰਨ ਏਅਰ ਸਪੇਸ ਨੂੰ ਬੰਦ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੈੱਟਵਰਕ 'ਚ ਖਰਾਬੀ ਕਾਰਨ ਉਡਾਣਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਸਕਾਟਿਸ਼ ਏਅਰਲਾਈਨ ਲੋਗਨਏਅਰ ਨੇ ਕਿਹਾ ਕਿ ਯੂ.ਕੇ ਏਅਰ ਟ੍ਰੈਫਿਕ ਕੰਟਰੋਲ ਦੇ ਕੰਪਿਊਟਰ ਸਿਸਟਮ ਵਿੱਚ ਨੈੱਟਵਰਕ ਦੀ ਖਰਾਬੀ ਦਾ ਪਤਾ ਲੱਗਾ ਹੈ। ਇਸ ਦੇ ਨਾਲ ਹੀ ਅਲਰਟ ਜਾਰੀ ਕੀਤਾ ਗਿਆ ਹੈ ਕਿ ਅੰਤਰਰਾਸ਼ਟਰੀ ਉਡਾਣਾਂ 'ਚ ਦੇਰੀ ਹੋ ਸਕਦੀ ਹੈ।

PunjabKesari

ਇਕ ਬੁਲਾਰੇ ਨੇ ਕਿਹਾ ਕਿ ਅਸੀਂ ਤਕਨੀਕੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਾਂ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੰਜੀਨੀਅਰ ਇਸ ਤਕਨੀਕੀ ਖਾਮੀ ਨੂੰ ਲੱਭਣ ਅਤੇ ਠੀਕ ਕਰਨ ਲਈ ਕੰਮ ਕਰ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਨੈਸ਼ਨਲ ਏਅਰ ਟ੍ਰੈਫਿਕ ਸਰਵਿਸਿਜ਼ ਨੇ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਮੁਆਫ਼ੀ ਮੰਗੀ ਹੈ ਅਤੇ ਕਿਹਾ ਹੈ ਕਿ ਅਸੀਂ ਇਸ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। 

ਪੜ੍ਹੋ ਇਹ ਅਹਿਮ ਖ਼ਬਰ-ਚੀਨ ਨੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ, ਕੀਤਾ ਅਹਿਮ ਐਲਾਨ 

ਹਾਲਾਂਕਿ ਇਸ ਦਾ ਕਾਰਨ ਕੀ ਹੈ ਜਾਂ ਇਸ ਨੂੰ ਠੀਕ ਕਰਨ ਵਿੱਚ ਕਿੰਨਾ ਸਮਾਂ ਲੱਗੇਗਾ, ਇਸ ਬਾਰੇ NATS ਦੁਆਰਾ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸਕਾਟਿਸ਼ ਏਅਰਲਾਈਨਜ਼ ਲੋਗਨੇਅਰ ਅਤੇ ਈਜ਼ੀਜੈੱਟ ਦੋਵਾਂ ਨੇ ਯਾਤਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਡਾਣਾਂ ਵਿੱਚ ਦੇਰੀ ਹੋ ਸਕਦੀ ਹੈ। ਇਕ ਯਾਤਰੀ ਨੇ ਕਿਹਾ ਕਿ ਉਹ ਬੁਡਾਪੇਸਟ ਹਵਾਈ ਅੱਡੇ ਦੇ ਰਨਵੇਅ 'ਤੇ ਇਕ ਜਹਾਜ਼ 'ਤੇ ਸੀ, ਪਰ ਸਾਨੂੰ ਹੁਣੇ ਦੱਸਿਆ ਗਿਆ ਹੈ ਕਿ ਬ੍ਰਿਟੇਨ ਦਾ ਹਵਾਈ ਖੇਤਰ ਬੰਦ ਹੈ, ਇੱਥੇ 12 ਘੰਟੇ ਤੱਕ ਰੁਕਣਾ ਪੈ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Vandana

Content Editor

Related News