ਆਸਟ੍ਰੇਲੀਆ ''ਚ ਹੜ੍ਹ ਦਾ ਕਹਿਰ, ਪੀ.ਐੱਮ. ਅਲਬਾਨੀਜ਼ ਨੇ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ (ਤਸਵੀਰਾਂ)

10/17/2022 10:55:17 AM

ਇੰਟਰਨੈਸ਼ਨਲ ਡੈਸਕ (ਬਿਊਰੋ): ਆਸਟ੍ਰੇਲੀਆ 'ਚ ਸ਼ੁੱਕਰਵਾਰ ਨੂੰ ਆਏ ਹੜ੍ਹ ਕਾਰਨ ਸੈਂਕੜੇ ਘਰ ਤਬਾਹ ਹੋ ਗਏ। ਇਸ ਦੌਰਾਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਮੈਲਬੌਰਨ ਅਤੇ ਵਿਕਟੋਰੀਆ ਰਾਜ ਦੇ ਹੜ੍ਹ ਪ੍ਰਭਾਵਿਤ ਹਿੱਸਿਆਂ ਦਾ ਦੌਰਾ ਕੀਤਾ।ਤੁਹਾਨੂੰ ਦੱਸ ਦੇਈਏ ਕਿ ਆਸਟ੍ਰੇਲੀਆ ਦੇ ਤਿੰਨ ਦੱਖਣ-ਪੂਰਬੀ ਰਾਜ ਭਾਰੀ ਮੀਂਹ ਤੋਂ ਬਾਅਦ ਹੜ੍ਹ ਸੰਕਟ ਨਾਲ ਜੂਝ ਰਹੇ ਹਨ। ਵਿਕਟੋਰੀਆ ਵਿੱਚ ਵੀ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ ਹੈ। ਵਿਕਟੋਰੀਆ ਸੂਬੇ ਨੂੰ ਹੜ੍ਹ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ, ਜਦਕਿ ਮੈਲਬੌਰਨ ਦੇ ਕੁਝ ਇਲਾਕਿਆਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।

PunjabKesari

ਇਨ੍ਹਾਂ ਤਿੰਨਾਂ ਰਾਜਾਂ ਵਿੱਚ ਹੜ੍ਹ ਦੀ ਚਿਤਾਵਨੀ

ਵਿਕਟੋਰੀਆ, ਦੱਖਣੀ ਨਿਊ ਵੇਲਜ਼ ਅਤੇ ਤਸਮਾਨੀਆ ਦੇ ਉੱਤਰੀ ਖੇਤਰਾਂ ਲਈ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਆਸਟ੍ਰੇਲੀਅਨ ਡਿਫੈਂਸ ਫੋਰਸ ਦੇ 60 ਜਵਾਨ ਮਦਦ 'ਚ ਲੱਗੇ ਹੋਏ ਹਨ। ਵਿਕਟੋਰੀਆ ਸਟੇਟ ਐਮਰਜੈਂਸੀ ਸੇਵਾ ਦੇ ਮੁੱਖ ਸੰਚਾਲਨ ਅਧਿਕਾਰੀ ਟਿਮ ਵੇਬੁਸ਼ ਨੇ ਕਿਹਾ ਕਿ ਰਾਜ ਭਾਰੀ ਮੀਂਹ ਕਾਰਨ ਹੜ੍ਹ ਦਾ ਸਾਹਮਣਾ ਕਰ ਰਿਹਾ ਹੈ।ਆਸਟ੍ਰੇਲੀਅਨ ਸਰਕਾਰ ਨੇ ਵੀ ਤਿੰਨ ਰਾਜਾਂ ਵਿੱਚ ਭਾਰੀ ਮੀਂਹ ਕਾਰਨ ਖੇਤਰੀ ਲੋਕਾਂ ਨੂੰ ਸੁਰੱਖਿਅਤ ਇਲਾਕਿਆਂ ਵਿੱਚ ਜਾਣ ਦੇ ਆਦੇਸ਼ ਦਿੱਤੇ ਹਨ। ਵਿਕਟੋਰੀਆ ਰਾਜ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਦੱਸ ਦਈਏ ਕਿ ਕੁਝ ਇਲਾਕਿਆਂ 'ਚ 24 ਘੰਟਿਆਂ ਦੀ ਬਾਰਿਸ਼ ਕਾਰਨ ਅਚਾਨਕ ਹੜ੍ਹ ਦਾ ਪਾਣੀ ਵਧ ਗਿਆ ਹੈ। ਭਾਰੀ ਮੀਂਹ ਦਾ ਪਾਣੀ ਕਈ ਘਰਾਂ ਵਿੱਚ ਵੜ ਗਿਆ। ਦੇਸ਼ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹ ਕਾਰਨ ਹੁਣ ਤੱਕ 20 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ।

PunjabKesari

ਹੜ੍ਹ ਕਾਰਨ 500 ਤੋਂ ਵੱਧ ਘਰਾਂ ਨੂੰ ਨੁਕਸਾਨ 

ਪ੍ਰੀਮੀਅਰ ਡੈਨੀਅਲ ਐਂਡਰਿਊਜ਼ ਨੇ ਏਐਫਪੀ ਨੂੰ ਦੱਸਿਆ ਕਿ ਵਿਕਟੋਰੀਆ ਰਾਜ ਵਿੱਚ 500 ਘਰ ਪਾਣੀ ਵਿੱਚ ਡੁੱਬ ਗਏ ਹਨ ਜਦੋਂ ਕਿ 500 ਤੋਂ ਵੱਧ ਜਾਇਦਾਦਾਂ ਹੜ੍ਹ ਦੀ ਚਪੇਟ ਵਿੱਚ ਆ ਗਈਆਂ ਹਨ। ਉਨ੍ਹਾਂ ਕਿਹਾ ਕਿ ਹੋਰ ਘਰ ਹੜ੍ਹ ਦੀ ਲਪੇਟ ਵਿੱਚ ਆ ਸਕਦੇ ਹਨ। ਆਸਟ੍ਰੇਲੀਆ ਵਿੱਚ ਆਏ ਹੜ੍ਹ ਨੂੰ ਰਾਜ ਵਿੱਚ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਦੀਆਂ ਘਟਨਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਸਮਾਨੀਆ ਅਤੇ ਨਿਊ ਸਾਊਥ ਵੇਲਜ਼ ਭਾਰੀ ਮੀਂਹ ਕਾਰਨ ਆਏ ਹੜ੍ਹ ਕਾਰਨ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ ਅਤੇ ਤਿੰਨ ਹਜ਼ਾਰ ਘਰਾਂ ਅਤੇ ਹੋਰ ਅਦਾਰਿਆਂ ਦੀ ਬਿਜਲੀ ਗੁੱਲ ਹੋ ਗਈ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ, 'ਪੇਡ ਪੇਰੈਂਟਲ ਲੀਵ' 'ਚ ਛੇ ਹਫ਼ਤਿਆਂ ਦਾ ਕੀਤਾ ਵਾਧਾ

ਬਹੁਤ ਸਾਰੇ ਖੇਤਰਾਂ ਵਿੱਚ 24 ਘੰਟੇ ਮੀਂਹ ਪਿਆ। ਸਭ ਤੋਂ ਵੱਧ ਮੈਲਬੌਰਨ ਦੇ ਉੱਤਰ-ਪੂਰਬ ਵਿਖੇ ਸਟ੍ਰੈਥਬੋਗੀ ਵਿੱਚ।ਇਸ ਦੌਰਾਨ ਨਿਊ ਸਾਊਥ ਵੇਲਜ਼ ਸੂਬੇ ਦੇ ਕਰੀਬ 600 ਲੋਕਾਂ ਨੂੰ ਫੋਰਬਸ ਸ਼ਹਿਰ ਖਾਲੀ ਕਰਨ ਦਾ ਹੁਕਮ ਦਿੱਤਾ ਗਿਆ ਹੈ। ਇਸ ਖੇਤਰ ਵਿੱਚ ਹੜ੍ਹ ਆਉਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ 'ਚ ਭਾਰੀ ਮੀਂਹ ਮਗਰੋਂ ਤਸਮਾਨੀਆ 'ਚ ਵੀ ਹੜ੍ਹ ਆ ਗਿਆ ਹੈ। ਇਸ ਦੌਰਾਨ ਆਸਟ੍ਰੇਲੀਆ ਦੇ ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News