ਇੰਡੋਨੇਸ਼ੀਆ 'ਚ ਆਇਆ ਹੜ੍ਹ, ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 1000 ਤੋਂ ਵੱਧ ਘਰ ਪ੍ਰਭਾਵਿਤ
Saturday, May 04, 2024 - 10:51 AM (IST)
ਜਕਾਰਤਾ (ਏਜੰਸੀ) : ਇੰਡੋਨੇਸ਼ੀਆ ਦੇ ਸੁਲਾਵੇਸੀ ਟਾਪੂ 'ਚ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦਿੱਤੀ ਹੈ। ਇਸ ਮਾਮਲੇ ਦੀ ਹੋਰ ਜਾਣਕਾਰੀ ਦਿੰਦੇ ਹੋਏ ਸਥਾਨਕ ਬਚਾਅ ਏਜੰਸੀ ਦੇ ਮੁਖੀ ਮੈਕਸਿਅਨੁਸ ਬੇਕਾਬੇਲ ਨੇ ਕਿਹਾ ਕਿ ਦੱਖਣੀ ਸੁਲਾਵੇਸੀ ਸੂਬੇ ਦੇ ਲੁਵੂ ਜ਼ਿਲ੍ਹੇ 'ਚ ਵੀਰਵਾਰ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕ ਗਈ। 13 ਉਪ-ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ।
ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ
ਉਹਨਾਂ ਨੇ ਦੱਸਿਆ ਕਿ ਇਲਾਕੇ 'ਚ ਜ਼ਿਆਦਾਤਰ ਥਾਵਾਂ 'ਤੇ ਪਾਣੀ ਅਤੇ ਚਿੱਕੜ ਨਜ਼ਰ ਆ ਰਿਹਾ ਹੈ, ਜਿਸ ਕਾਰਨ 1000 ਤੋਂ ਵੱਧ ਘਰ ਪ੍ਰਭਾਵਿਤ ਹੋਏ ਹਨ, ਜਿਨ੍ਹਾਂ 'ਚੋਂ 42 ਤਬਾਹ ਹੋ ਗਏ ਹਨ। ਇੱਕ ਖੋਜ ਅਤੇ ਬਚਾਅ ਟੀਮ ਨੇ ਰਬੜ ਦੀਆਂ ਕਿਸ਼ਤੀਆਂ ਅਤੇ ਹੋਰ ਵਾਹਨਾਂ ਦੀ ਵਰਤੋਂ ਕਰਕੇ ਵਸਨੀਕਾਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ। ਰਾਸ਼ਟਰੀ ਆਫ਼ਤ ਪ੍ਰਬੰਧਨ ਏਜੰਸੀ ਦੇ ਬੁਲਾਰੇ ਅਬਦੁਲ ਮੁਹਾਰੀ ਨੇ ਸ਼ਨੀਵਾਰ ਨੂੰ ਕਿਹਾ ਕਿ 100 ਤੋਂ ਵੱਧ ਨਿਵਾਸੀਆਂ ਨੂੰ ਪ੍ਰਭਾਵਿਤ ਖੇਤਰ ਤੋਂ ਬਾਹਰ ਮਸਜਿਦਾਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰਾਂ 'ਚ ਪਹੁੰਚਾਇਆ ਗਿਆ ਹੈ।
ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8