ਚੀਨ ''ਚ ਹੜ੍ਹ ਕਾਰਨ 5 ਲੋਕਾਂ ਦੀ ਮੌਤ, ਚੱਲ ਰਿਹੈ ਬਚਾਅ ਕਾਰਜ

06/17/2019 2:32:35 PM

ਬੀਜਿੰਗ— ਚੀਨ 'ਚ ਹੜ੍ਹ ਆਉਣ ਕਾਰਨ 5 ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਸੋਮਵਾਰ ਸਵੇਰੇ 5 ਵਜੇ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਬਣ ਗਿਆ।
ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਜ਼ਮੀਨ ਖਿਸਕਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਸੀ। ਬਹੁਤ ਸਾਰੇ ਵਾਹਨ ਹੜ੍ਹ 'ਚ ਰੁੜ੍ਹ ਗਏ। ਰੈਸਕਿਊ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਮਿਲਦੇ ਹੀ ਉਹ ਲੋਕਾਂ ਨੂੰ ਬਚਾਉਣ ਲਈ ਗਏ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ 4 ਵਾਹਨ ਅਤੇ 3 ਲਾਸ਼ਾਂ ਮਿਲੀਆਂ। ਇਸ ਤਰ੍ਹਾਂ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ।

ਤੇਜ਼ ਮੀਂਹ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਜਿਊਮਿਨ ਪਿੰਡ 'ਚ ਕਈ ਲੋਕ ਬੁਰੀ ਤਰ੍ਹਾਂ ਫਸ ਗਏ। ਇਨ੍ਹਾਂ ਲੋਕਾਂ ਨੂੰ ਪਿੰਡ 'ਚੋਂ ਬਾਹਰ ਸੁਰੱਖਿਅਤ ਥਾਵਾਂ 'ਤੇ ਲੈ ਜਾਣ ਲਈ ਰੈਸਕਿਊ ਆਪ੍ਰੇਸ਼ਨ ਚਲਾਇਆ ਗਿਆ। ਐਮਰਜੈਂਸੀ ਅਧਿਕਾਰੀ ਅਤੇ ਪੁਲਸ ਮਿਲ ਕੇ ਲੋਕਾਂ ਦੀ ਮਦਦ ਕਰ ਰਹੇ ਹਨ। ਬਹੁਤ ਸਾਰੇ ਫਾਇਰ ਫਾਈਟਰਜ਼ ਅਤੇ ਮੈਡੀਕਲ ਸਟਾਫ ਨੂੰ ਲੋਕਾਂ ਦੀ ਸਹੂਲਤ ਲਈ ਭੇਜਿਆ ਗਿਆ ਹੈ।