ਭਾਰੀ ਮੀਂਹ ਦੇ ਬਾਅਦ ਟੋਰਾਂਟੋ ''ਚ ਹੜ੍ਹ ਦੀ ਚਿਤਾਵਨੀ ਜਾਰੀ

07/21/2017 2:56:48 AM

ਟੋਰਾਂਟੋ— ਕੈਨੇਡਾ ਦੇ ਕਈ ਇਲਾਕਿਆਂ 'ਚ ਵੀਰਵਾਰ ਨੂੰ ਭਾਰੀ ਮੀਂਹ ਪਿਆ। ਇਹ ਮੀਂਹ 40 ਮਿਲੀਮੀਟਰ ਤੱਕ ਦਰਜ ਕੀਤਾ ਗਿਆ, ਜਿਸ ਦੇ ਬਾਅਦ ਵਾਤਾਵਰਨ ਵਿਭਾਗ ਦੇ ਅਧਿਕਾਰੀਆਂ ਵਲੋਂ ਟੋਰਾਂਟੋ 'ਚ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਵੀਰਵਾਰ ਨੂੰ ਪਏ ਮੀਂਹ ਦੇ ਬਾਅਦ ਟੋਰਾਂਟੋ ਦੇ ਕਈ ਇਲਾਕਿਆਂ 'ਚ ਪਾਣੀ ਭਰ ਗਿਆ ਹੈ ਤੇ ਇਸ ਦਾ ਪੱਧਰ ਵਧ ਰਿਹਾ ਹੈ। ਪਾਣੀ ਭਰਨ ਕਾਰਨ ਟੋਰਾਂਟੋ ਦੇ ਕਈ ਰਸਤੇ ਬੰਦ ਕਰ ਦਿੱਤੇ ਗਏ ਹਨ ਤੇ ਲੋਕਾਂ ਨੂੰ ਨੀਵੇਂ ਇਲਾਕਿਆਂ 'ਚ ਨਾ ਜਾਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਕੈਨੇਡਾ ਦੇ ਵਾਤਾਵਰਨ ਵਿਭਾਗ ਨੇ ਟੋਰਾਂਟੋ, ਮਿਸੀਸਾਗਾ, ਬਰੈਂਪਟਨ, ਰਿਚਮੰਡ ਹਿੱਲ ਤੇ ਮਰਖਾਮ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਸੀ।


Related News