ਨੇਪਾਲ-ਚੀਨ ਸਰਹੱਦ ''ਤੇ ਆਏ ਹੜ੍ਹਾਂ ਕਾਰਨ ਭਾਰੀ ਤਬਾਹੀ

Wednesday, Sep 09, 2026 - 04:04 PM (IST)

ਨੇਪਾਲ-ਚੀਨ ਸਰਹੱਦ ''ਤੇ ਆਏ ਹੜ੍ਹਾਂ ਕਾਰਨ ਭਾਰੀ ਤਬਾਹੀ

ਇੰਟਰਨੈਸ਼ਨਲ ਡੈਸਕ: ਨੇਪਾਲ ਅਤੇ ਚੀਨ ਦੇ ਤਿੱਬਤ ਆਟੋਨੋਮਸ ਖੇਤਰ ਦੀ ਸਰਹੱਦ 'ਤੇ ਆਏ ਅਚਾਨਕ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਇਸ ਕੁਦਰਤੀ ਆਫ਼ਤ ਕਾਰਨ ਅਧਿਕਾਰਤ ਤੌਰ 'ਤੇ ਮਰਨ ਵਾਲਿਆਂ ਦੀ ਗਿਣਤੀ 1,300 ਦਾ ਅੰਕੜਾ ਪਾਰ ਕਰ ਗਈ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਮੌਤਾਂ ਨੇਪਾਲ ਵਿੱਚ ਹੋਈਆਂ ਹਨ, ਜਦੋਂ ਕਿ ਚੀਨ ਵਾਲੇ ਪਾਸੇ 43 ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ।

ਪੜ੍ਹੋ ਇਹ ਅਹਿਮ ਖ਼ਬਰ-   ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

ਰਿਪੋਰਟਾਂ ਅਨੁਸਾਰ ਆਉਣ ਵਾਲੇ ਹਫ਼ਤਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦੀ ਪੂਰੀ ਸੰਭਾਵਨਾ ਹੈ। ਇਸ ਸਮੇਂ ਲਗਭਗ 2,500 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਐਡੀ ਵੱਡੀ ਤਬਾਹੀ ਦੇ ਅਸਲ ਕਾਰਨਾਂ ਨੂੰ ਲੈ ਕੇ ਵਿਸ਼ਵ ਭਰ ਵਿੱਚ ਚਰਚਾ ਅਤੇ ਚਿੰਤਾ ਵਧ ਗਈ ਹੈ। ਇਸ ਆਫ਼ਤ ਦੇ ਕਾਰਨਾਂ ਬਾਰੇ ਅੰਤਰਰਾਸ਼ਟਰੀ ਪੱਧਰ 'ਤੇ ਸਵਾਲ ਉੱਠਣ ਤੋਂ ਬਾਅਦਚੀਨ ਨੇ ਤੁਰੰਤ ਸਫ਼ਾਈਆਂ ਦੇਣਾ ਸ਼ੁਰੂ ਕਰ ਦਿੱਤਾ ਹੈ। ਚੀਨੀ ਪ੍ਰਸ਼ਾਸਨ ਵੱਲੋਂ ਲਗਾਤਾਰ ਅਜਿਹੀਆਂ ਖ਼ਬਰਾਂ ਅਤੇ ਬਿਆਨ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਇਸ ਹਾਦਸੇ ਲਈ ਚੀਨ 'ਤੇ ਦੋਸ਼ ਨਾ ਲਗਾਇਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News