ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

Wednesday, Sep 16, 2026 - 10:58 AM (IST)

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ, 2026 ਨੂੰ ਹਬਨਰ ਪਾਰਕ, ਪਾਰਕ ਰਿੱਜ ਪੈਂਥਰਜ਼ ਕਲੱਬ, ਪਾਰਕ ਰਿੱਜ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਟੂਰਨਾਮੈਂਟ ਸਵਰਗੀ ਸ. ਸੋਢੀ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਵੇਗਾ। ਕਲੱਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਖਿਡਾਰੀਆਂ ਤੋਂ ਇਲਾਵਾ ਪਰਿਵਾਰਾਂ ਅਤੇ ਸਮੂਹ ਭਾਈਚਾਰੇ ਨੂੰ ਬੱਚਿਆਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਇਸ ਖੇਡ ਟੂਰਨਾਮੈਂਟ ਦਾ ਮੁੱਖ ਉਦੇਸ਼ ਖੇਡਾਂ ਰਾਹੀਂ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ।

PunjabKesari

ਪੜ੍ਹੋ ਇਹ ਅਹਿਮ ਖ਼ਬਰ- ਨਿਊਜ਼ੀਲੈਂਡ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ ਖੁਸ਼ਖ਼ਬਰੀ, ਕਰ'ਤਾ ਇਹ ਐਲਾਨ

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਸਮੂਹ ਭਾਈਚਾਰੇ ਨੂੰ ਪਰਿਵਾਰਾਂ ਸਮੇਤ ਟੂਰਨਾਮੈਂਟ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਦੀ ਅਪੀਲ ਕੀਤੀ ਗਈ ਹੈ। ਕਲੱਬ ਨੇ ਟੂਰਨਾਮੈਂਟ ਦੇ ਆਯੋਜਨ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਸਪਾਂਸਰਾਂ, ਵਲੰਟੀਅਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਨੌਜਵਾਨ ਖਿਡਾਰੀਆਂ ਦੀ ਮਦਦ ਕਰਨ ਦੇ ਇੱਛੁਕ ਕਾਰੋਬਾਰੀਆਂ ਨੂੰ ਸਪਾਂਸਰ ਵਜੋਂ ਜੁੜਨ ਦਾ ਸੱਦਾ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News