ਕਰਾਚੀ ਹਵਾਈ ਅੱਡੇ ਨੇੜੇ ਹੋਏ ਧਮਾਕੇ ''ਚ ਵਿਦੇਸ਼ੀ ਏਜੰਸੀ ਦਾ ਹੱਥ: ਜਾਂਚ ਰਿਪੋਰਟ
Saturday, Oct 12, 2024 - 05:10 PM (IST)
ਕਰਾਚੀ (ਭਾਸ਼ਾ)- ਪਾਕਿਸਤਾਨ ਦੇ ਸਭ ਤੋਂ ਵਿਅਸਤ ਹਵਾਈ ਅੱਡੇ ਕਰਾਚੀ ਨੇੜੇ ਹੋਏ ਹਾਲ ਹੀ ਵਿਚ ਹੋਏ ਧਮਾਕੇ ਦੀ ਮੁੱਢਲੀ ਜਾਂਚ ਰਿਪੋਰਟ ਵਿਚ ਸੰਕੇਤ ਮਿਲਿਆ ਹੈ ਕਿ ਇਹ ਹਮਲਾ ਕਿਸੇ ਵਿਦੇਸ਼ੀ ਖੁਫੀਆ ਏਜੰਸੀ ਦੀ ਮਦਦ ਨਾਲ ਕੀਤਾ ਗਿਆ ਸੀ। ਸ਼ਨੀਵਾਰ ਨੂੰ ਮੀਡੀਆ 'ਚ ਪ੍ਰਕਾਸ਼ਿਤ ਇਕ ਖਬਰ 'ਚ ਇਹ ਜਾਣਕਾਰੀ ਦਿੱਤੀ ਗਈ। ਦਿ ਐਕਸਪ੍ਰੈਸ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਕਾਊਂਟਰ ਟੈਰੋਰਿਜ਼ਮ ਡਿਪਾਰਟਮੈਂਟ (ਸੀ.ਟੀ.ਡੀ.) ਵੱਲੋਂ ਅੱਤਵਾਦ ਰੋਕੂ ਅਦਾਲਤ ਨੂੰ ਸੌਂਪੀ ਗਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਆਤਮਘਾਤੀ ਬੰਬ ਧਮਾਕੇ ਰਾਹੀਂ ਪਾਕਿਸਤਾਨ-ਚੀਨ ਸਬੰਧਾਂ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਤਹਿਤ ਚੀਨੀ ਇੰਜੀਨੀਅਰਾਂ ਨੂੰ ਨਿਸ਼ਾਨਾ ਬਣਾਇਆ ਗਿਆ। ਪਿਛਲੇ ਐਤਵਾਰ ਨੂੰ ਬਲੋਚ ਵਿਦਰੋਹੀ ਸਮੂਹ ਵੱਲੋਂ ਚੀਨੀ ਕਾਮਿਆਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਹਮਲੇ ਵਿੱਚ 2 ਚੀਨੀ ਨਾਗਰਿਕ ਮਾਰੇ ਗਏ ਸਨ ਅਤੇ 17 ਹੋਰ ਜ਼ਖ਼ਮੀ ਹੋ ਗਏ ਸਨ।
ਇਹ ਵੀ ਪੜ੍ਹੋ: 'ਪਾਕਿਸਤਾਨੀ ਭਰਾਵੋ, ਮੈਨੂੰ ਮਾਫ਼ ਕਰ ਦਿਓ', ਆਲੋਚਨਾ ਮਗਰੋਂ ਭਗੌੜੇ ਜ਼ਾਕਿਰ ਨਾਇਕ ਨੇ ਮੰਗੀ ਮਾਫ਼ੀ
ਐਤਵਾਰ ਰਾਤ ਨੂੰ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਹੋਏ ਇਸ ਧਮਾਕੇ ਵਿਚ ਇਕ ਸ਼ੱਕੀ ਆਤਮਘਾਤੀ ਹਮਲਾਵਰ ਵੀ ਮਾਰਿਆ ਗਿਆ। ਟ੍ਰਿਬਿਊਨ ਨਿਊਜ਼ ਦੇ ਅਨੁਸਾਰ, ਸ਼ੁਰੂਆਤੀ ਰਿਪੋਰਟਾਂ ਵਿੱਚ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀ.ਐੱਲ.ਏ.) ਨੂੰ ਹਮਲੇ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਹ ਵੀ ਸੰਕੇਤ ਦਿੱਤਾ ਗਿਆ ਹੈ ਕਿ ਇਹ ਹਮਲਾ ਵਿਦੇਸ਼ੀ ਖੁਫੀਆ ਏਜੰਸੀ ਦੀ ਮਦਦ ਨਾਲ ਕੀਤਾ ਗਿਆ। ਖ਼ਬਰ ਵਿਚ ਕਿਹਾ ਗਿਆ ਹੈ ਕਿ ਇਸ ਤੋਂ ਸੰਕੇਤ ਮਿਲਦਾ ਹੈ ਕਿ ਕਿਸੇ ਅਣਪਛਾਤੇ ਅੱਤਵਾਦੀ ਨੇ ਵਿਸਫੋਟਕ ਲਗਾਉਣ ਤੋਂ ਪਹਿਲਾਂ ਆਪਣਾ ਵਾਹਨ ਚੀਨੀ ਨਾਗਰਿਕਾਂ ਦੇ ਕਾਫਲੇ ਕੋਲ ਖੜਾ ਕੀਤਾ ਸੀ। ਚੀਨੀ ਨਾਗਰਿਕ ਸ਼ਹਿਰ ਦੇ ਬਾਹਰੀ ਇਲਾਕੇ ਪੋਰਟ ਕਾਸਿਮ ਇਲੈਕਟ੍ਰਿਕ ਪਾਵਰ ਕੰਪਨੀ ਵਿਚ ਕੰਮ ਕਰ ਰਹੇ ਸਨ ਅਤੇ ਜਦੋਂ ਉਨ੍ਹਾਂ ਦੇ ਕਾਫਲੇ 'ਤੇ ਹਮਲਾ ਹੋਇਆ ਉਦੋਂ ਉਹ ਘਰ ਪਰਤ ਰਹੇ ਸਨ।
ਇਹ ਵੀ ਪੜ੍ਹੋ: ਧੀ ਨੇ ਮਾਪਿਆਂ ਦਾ ਕਤਲ ਕਰ 4 ਸਾਲਾਂ ਤੱਕ ਘਰ 'ਚ ਲੁਕਾ ਕੇ ਰੱਖੀਆਂ ਲਾਸ਼ਾਂ, ਅਦਾਲਤ ਨੇ ਸੁਣਾਈ ਵੱਡੀ ਸਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8