ਵਿਦੇਸ਼ੀ ਮੁਦਰਾ ਭੰਡਾਰ 648.56 ਅਰਬ ਡਾਲਰ ਦੇ ਨਵੇਂ ਸਰਵਕਾਲੀ ਉੱਚ ਪੱਧਰ ''ਤੇ ਪੁੱਜਾ

Saturday, Apr 13, 2024 - 01:48 PM (IST)

ਵਿਦੇਸ਼ੀ ਮੁਦਰਾ ਭੰਡਾਰ 648.56 ਅਰਬ ਡਾਲਰ ਦੇ ਨਵੇਂ ਸਰਵਕਾਲੀ ਉੱਚ ਪੱਧਰ ''ਤੇ ਪੁੱਜਾ

ਮੁੰਬਈ (ਭਾਸ਼ਾ) - ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 5 ਅਪ੍ਰੈਲ ਨੂੰ ਖ਼ਤਮ ਹੋਏ ਹਫ਼ਤੇ 'ਚ 2.98 ਅਰਬ ਡਾਲਰ ਤੋਂ ਵਧ ਕੇ 648.56 ਅਰਬ ਡਾਲਰ ਦੇ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ ਹੈ। ਭਾਰਤੀ ਰਿਜ਼ਰਵ ਬੈਂਕ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਪਿਛਲੇ ਕਾਰੋਬਾਰੀ ਹਫ਼ਤੇ 'ਚ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 2.95 ਅਰਬ ਡਾਲਰ ਵਧ ਕੇ 645.58 ਅਰਬ ਡਾਲਰ ਹੋ ਗਿਆ ਸੀ, ਜੋ ਉਸ ਸਮੇਂ ਤੱਕ ਦਾ ਸਭ ਤੋਂ ਉੱਚਾ ਪੱਧਰ ਸੀ। 

ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਪਹਿਲੀ ਵਾਰ 73 ਹਜ਼ਾਰ ਤੋਂ ਪਾਰ ਹੋਇਆ ਸੋਨਾ, ਜਾਣੋ ਚਾਂਦੀ ਦਾ ਰੇਟ

ਇਸ ਤੋਂ ਪਹਿਲਾਂ, ਸਤੰਬਰ 2021 ਵਿੱਚ, ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 642.45 ਅਰਬ ਡਾਲਰ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਸੀ। ਰਿਜ਼ਰਵ ਬੈਂਕ ਦੇ ਅੰਕੜਿਆਂ ਮੁਤਾਬਕ ਮੁਦਰਾ ਭੰਡਾਰ ਦਾ ਮਹੱਤਵਪੂਰਨ ਹਿੱਸਾ ਮੰਨੀ ਜਾਣ ਵਾਲੀ ਵਿਦੇਸ਼ੀ ਮੁਦਰਾ ਜਾਇਦਾਦ 5 ਅਪ੍ਰੈਲ ਨੂੰ ਖ਼ਤਮ ਹਫ਼ਤੇ 'ਚ 54.9 ਕਰੋੜ ਡਾਲਰ ਵਧ ਕੇ 571.17 ਅਰਬ ਡਾਲਰ ਹੋ ਗਈ। ਡਾਲਰ ਦੇ ਰੂਪ ਵਿੱਚ ਦਰਸਾਈ ਵਿਦੇਸ਼ੀ ਮੁਦਰਾ ਸੰਪਤੀਆਂ ਵਿੱਚ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਰੱਖੇ ਯੂਰੋ, ਪੌਂਡ ਅਤੇ ਯੇਨ ਵਰਗੀਆਂ ਗੈਰ-ਯੂਐੱਸ ਮੁਦਰਾਵਾਂ ਵਿੱਚ ਅੰਦੋਲਨਾਂ ਦਾ ਪ੍ਰਭਾਵ ਸ਼ਾਮਲ ਹੁੰਦਾ ਹੈ। 

ਇਹ ਵੀ ਪੜ੍ਹੋ - ਤਿਉਹਾਰਾਂ ਮੌਕੇ ਭੀੜ ਘੱਟ ਕਰਨ ਲਈ ਰੇਲਵੇ ਦਾ ਵੱਡਾ ਫ਼ੈਸਲਾ, ਚਲਾਈਆਂ ਜਾਣਗੀਆਂ ਵਿਸ਼ੇਸ਼ ਗੱਡੀਆਂ

ਇਸ ਸਬੰਧ ਵਿਚ ਰਿਜ਼ਰਵ ਬੈਂਕ ਨੇ ਕਿਹਾ ਕਿ ਸਮੀਖਿਆ ਅਧੀਨ ਹਫ਼ਤੇ ਦੌਰਾਨ ਸੋਨੇ ਦੇ ਭੰਡਾਰ ਦਾ ਮੁੱਲ 2.39 ਅਰਬ ਡਾਲਰ ਵਧ ਕੇ 54.56 ਅਰਬ ਡਾਲਰ ਹੋ ਗਿਆ। ਰਿਜ਼ਰਵ ਬੈਂਕ ਨੇ ਕਿਹਾ ਕਿ ਵਿਸ਼ੇਸ਼ ਡਰਾਇੰਗ ਰਾਈਟਸ (ਐੱਸਡੀਆਰ) 2.4 ਕਰੋੜ ਡਾਲਰ ਵਧ ਕੇ 18.17 ਅਰਬ ਡਾਲਰ ਹੋ ਗਿਆ ਹੈ। ਰਿਜ਼ਰਵ ਬੈਂਕ ਦੇ ਅਨੁਸਾਰ, ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ) ਕੋਲ ਭਾਰਤ ਦਾ ਰਿਜ਼ਰਵ ਜਮ੍ਹਾਂ ਵੀ ਸਮੀਖਿਆ ਅਧੀਨ ਹਫ਼ਤੇ ਵਿੱਚ 90 ਲੱਖ ਡਾਲਰ ਵਧ ਕੇ 4.669 ਅਰਬ ਡਾਲਰ ਹੋ ਗਿਆ ਹੈ।

ਇਹ ਵੀ ਪੜ੍ਹੋ - ਚੋਣਾਂ ਤੋਂ ਬਾਅਦ ਲੋਕਾਂ ਨੂੰ ਲੱਗੇਗਾ ਵੱਡਾ ਝਟਕਾ, ਮੋਬਾਈਲ ਰਿਚਾਰਜ ਹੋਣਗੇ ਮਹਿੰਗੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News