ਅਮਰੀਕੀ ਚੋਣਾਂ ''ਚ ਦਖ਼ਲ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ ਵਿਦੇਸ਼ੀ ਸਰਕਾਰਾਂ: ਖੁਫੀਆ ਅਧਿਕਾਰੀ

Tuesday, Oct 08, 2024 - 01:53 PM (IST)

ਵਾਸ਼ਿੰਗਟਨ (ਏਜੰਸੀ)- ਅਮਰੀਕੀ ਖੁਫੀਆ ਅਧਿਕਾਰੀਆਂ ਨੇ ਸੋਮਵਾਰ ਨੂੰ ਚੇਤਾਵਨੀ ਦਿੱਤੀ ਕਿ ਵਿਦੇਸ਼ੀ ਸਰਕਾਰਾਂ ਇਸ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਅਮਰੀਕੀ ਲੋਕਤੰਤਰ ‘ਚ ਦਖ਼ਲ ਦੇਣ ਦੀ ਕੋਸ਼ਿਸ਼ ਤਹਿਤ ਦੇਸ਼ ਭਰ ‘ਚ ਪ੍ਰਤੀਨਿਧੀ ਸਭਾ ਅਤੇ ਸੈਨੇਟ ਦੇ ਚੋਣ ਮੁਕਾਬਲਿਆਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਰੂਸ ਅਤੇ ਚੀਨ ਨੇ ਕੁਝ ਚੋਣ ਮੁਕਾਬਲਿਆਂ ਵਿੱਚ ਉਮੀਦਵਾਰਾਂ ਦੀ ਮਦਦ ਕਰਨ ਜਾਂ ਨੁਕਸਾਨ ਪਹੁੰਚਾਉਣ ਦੇ ਉਦੇਸ਼ ਨਾਲ ਇੱਕ ਮੁਹਿੰਮ ਸ਼ੁਰੂ ਕੀਤੀ ਹੈ। ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਦੇ ਦਫ਼ਤਰ ਦੇ ਇੱਕ ਅਧਿਕਾਰੀ ਨੇ ਇਹ ਨਹੀਂ ਦੱਸਿਆ ਕਿ ਕਿੰਨੇ ਮੁਤਾਬਲੇਪ੍ਰਭਾਵਿਤ ਹੋਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਕਿਹਾ ਕਿ ਦੋਵਾਂ ਦੇਸ਼ਾਂ ਨੇ ਚੋਣ ਮੁਕਾਬਲਿਆਂ 'ਚ ਦਖ਼ਲ ਦਿੱਤਾ ਹੈ, ਜਿੱਥੇ ਉਹ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਦੇ ਰਾਸ਼ਟਰੀ ਸੁਰੱਖਿਆ ਹਿੱਤ ਦਾਅ 'ਤੇ ਹਨ। ਅਧਿਕਾਰੀਆਂ ਨੇ ਕਿਹਾ ਕਿ ਹੋਰ ਛੋਟੇ ਦੇਸ਼ ਵੀ ਚੋਣਾਂ ਵਿੱਚ ਦਖ਼ਲ ਦੇਣ ਦੀ ਕੋਸ਼ਿਸ਼ ਕਰ ਸਕਦੇ ਹਨ।

ਇਹ ਵੀ ਪੜ੍ਹੋ: ਹੈਰਾਨੀਜਨਕ; 48 ਸਾਲ ਪਹਿਲਾਂ ਨੌਕਰੀ ਲਈ ਕੀਤਾ ਸੀ ਅਪਲਾਈ, ਹੁਣ ਮਿਲਿਆ ਜਵਾਬ

ਵਿਦੇਸ਼ੀ ਚੋਣ ਖਤਰਿਆਂ 'ਤੇ ਸੋਮਵਾਰ ਨੂੰ ਜਾਰੀ ਕੀਤੀ ਗਈ ਇੱਕ ਰਿਪੋਰਟ ਦੇ ਅਨੁਸਾਰ ਕਿਊਬਾ "ਲਗਭਗ ਨਿਸ਼ਚਤ ਤੌਰ 'ਤੇ" ਅਜਿਹੇ ਉਮੀਦਵਾਰਾਂ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜੋ ਉਥੇ ਦੀ ਸਰਕਾਰ ਨੂੰ ਲੱਗਦਾ ਹੈ ਕਿ ਅਮਰੀਕਾ ਵਿੱਚ ਉਨ੍ਹਾਂ ਦੇ ਹਿੱਤਾਂ ਦਾ ਸਮਰਥਨ ਕਰਨਗੇ। ਖ਼ੁਫ਼ੀਆ ਅਧਿਕਾਰੀਆਂ ਨੇ ਇਹ ਰਿਪੋਰਟ ਹਾਊਸ ਆਫ਼ ਰਿਪ੍ਰਜ਼ੈਂਟੇਟਿਵ (ਪ੍ਰਤੀਨਿਧੀ ਸਭਾ) ਅਤੇ ਸੈਨੇਟ ਲਈ ਸਖ਼ਤ ਚੋਣ ਮੁਕਾਬਲੇ ਦੌਰਾਨ ਜਾਰੀ ਕੀਤੀ ਹੈ। ਉਨ੍ਹਾਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਪੱਤਰਕਾਰਾਂ ਨੂੰ ਦੱਸਿਆ ਕਿ ਰੂਸ ਅਤੇ ਚੀਨ ਦੇ ਨੇਤਾ ਅਮਰੀਕੀ ਰਾਜਨੀਤਿਕ ਪ੍ਰਣਾਲੀ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਮੰਨਦੇ ਹਨ ਕਿ ਇਸ ਸਾਲ ਦਾ ਨਜ਼ਦੀਕੀ ਚੋਣ ਮੁਕਾਬਲਾ ਗਲਤ ਜਾਣਕਾਰੀ ਲਈ ਚੰਗੇ ਹਾਲਾਤ ਪੈਦਾ ਕਰਦਾ ਹੈ।

ਇਹ ਵੀ ਪੜ੍ਹੋ: ਪਾਕਿ ਦੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਪਤਨੀ, ਵਕੀਲ ਤੇ ਪਾਰਟੀ ਨੇਤਾਵਾਂ ਨੂੰ ਨਹੀਂ ਮਿਲ ਸਕਣਗੇ ਇਮਰਾਨ

ਅਧਿਕਾਰੀਆਂ ਨੇ ਕਿਹਾ ਕਿ ਚੀਨ ਨੇ ਤਾਈਵਾਨ ਲਈ ਸਮਰਥਨ ਸਮੇਤ ਬੀਜਿੰਗ ਨੂੰ ਤਰਜੀਹ ਦੇਣ ਵਾਲੇ ਮੁੱਦਿਆਂ 'ਤੇ ਉਮੀਦਵਾਰਾਂ ਰੁਖ ਦੇ ਆਧਾਰ 'ਤੇ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਿਸ਼ਾਨਾ ਬਣਾਇਆ ਹੈ। ਹਾਲਾਂਕਿ ਰੂਸ, ਚੀਨ, ਈਰਾਨ ਅਤੇ ਕਿਊਬਾ ਦੇ ਅਧਿਕਾਰੀਆਂ ਨੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ ਕਿ ਉਨ੍ਹਾਂ ਦੀਆਂ ਸਰਕਾਰਾਂ ਅਮਰੀਕੀ ਚੋਣਾਂ ਵਿੱਚ ਦਖ਼ਲ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹੀ ਹੋਈ ਧੀ, ਮਾਂ-ਪਿਓ ਸਣੇ ਪਰਿਵਾਰ ਦੇ 13 ਲੋਕਾਂ ਦਾ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News