ਵਿਦੇਸ਼ ਮੰਤਰੀ ਅਬਦੁੱਲਾਹੀਅਨ ਬੋਲੇ-ਭਾਰਤ ਨਾਲ ਸਬੰਧਾਂ ਦਾ ਵਿਸਤਾਰ ਜਾਰੀ ਰੱਖੇਗਾ ਈਰਾਨ
Tuesday, Jan 25, 2022 - 04:03 PM (IST)
ਤਹਿਰਾਨ : ਈਰਾਨ ਦੇ ਵਿਦੇਸ਼ ਮੰਤਰੀ ਹੁਸੈਨ ਅਮੀਰ-ਅਬਦੁੱਲਾਹੀਅਨ ਨੇ ਅਗਲੇ ਹਫ਼ਤੇ ਭਾਰਤ ਦੀ ਆਪਣੀ ਯਾਤਰਾ ਤੋਂ ਪਹਿਲਾਂ ਮੰਗਲਾਵਾਰ ਕਿਹਾ ਕਿ ਤਹਿਰਾਨ ਦੋ-ਪੱਖੀ, ਖੇਤਰੀ ਤੇ ਅੰਤਰਰਾਸ਼ਟਰੀ ਪੱਧਰਾਂ ’ਤੇ ਭਾਰਤ ਨਾਲ ਸਬੰਧਾਂ ਦਾ ਵਿਸਤਾਰ ਕਰਨਾ ਜਾਰੀ ਰੱਖੇਗਾ। ਅਬਦੁੱਲਾਹੀਅਨ ਨੇ ਗਣਤੰਤਰ ਦਿਵਸ ਦੀ ਪੂਰਬਲੀ ਸ਼ਾਮ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਵਧਾਈ ਦਿੰਦਿਆਂ ਕਿਹਾ, ‘‘ਮੇਰੇ ਸਹਿਯੋਗੀ ਭਾਰਤੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਤੇ ਭਾਰਤ ਸਰਕਾਰ ਤੇ ਦੇਸ਼ ਦੇ ਨਾਗਰਿਕਾਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ।
ਇਹ ਵੀ ਪੜ੍ਹੋ : ਹਾਈਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ 3 ਦਿਨ ਲਈ ਲਾਈ ਰੋਕ
ਅਸੀਂ ਦੋ ਪੱਖੀ, ਖੇਤਰੀ ਤੇ ਅੰਤਰਰਾਸ਼ਟਰੀ ਮੰਚਾਂ ’ਤੇ ਸਾਰੇ ਸਬੰਧਾਂ ਦੇ ਵਿਸਤਾਰ ਦੀ ਦਿਸ਼ਾ ਵਿਚ ਕੰਮ ਕਰਨਾ ਜਾਰੀ ਰੱਖਾਂਗੇ। ਇਸ ’ਤੇ ਡਾ. ਜੈਸ਼ੰਕਰ ਨੇ ਜਵਾਬ ਦਿੱਤਾ, ‘‘ਅਸੀਂ ਤੁਹਾਡੀਆਂ ਸ਼ੁੱਭ ਕਾਮਨਾਵਾਂ ਦੀ ਸ਼ਲਾਘਾ ਕਰਦੇ ਹਾਂ। ਤੁਹਾਡੀ ਯਾਤਰਾ ਨੂੰ ਲੈ ਕੇ ਉਤਸ਼ਾਹਿਤ ਹਾਂ।’’ ਇਸ ਤੋਂ ਪਹਿਲਾਂ ਸੋਮਵਾਰ ਨੂੰ ਅਬਦੁੱਲਾਹੀਅਨ ਨੇ ਈਰਾਨ ਤੇ ਗੁਆਂਢੀ ਦੇਸ਼ਾਂ ’ਤੇ ਸੰਮੇਲਨ ਤੋਂ ਬਾਹਰ ਪੱਤਰਕਾਰਾਂ ਨੂੰ ਕਿਹਾ ਕਿ ਉਹ ਦੋ ਪੱਖੀ ਗੱਲਬਾਤ ਲਈ ਅਗਲੇ ਹਫ਼ਤੇ ਭਾਰਤ ਤੇ ਸ਼੍ਰੀਲੰਕਾ ਦੀ ਯਾਤਰਾ ਕਰਨਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ’ਚ ਬੇਅਦਬੀ ਦੀ ਕੋਸ਼ਿਸ਼ (ਵੀਡੀੇਓ)