ਦੋ ਦਿਨਾਂ ਦੌਰੇ 'ਤੇ ਨੇਪਾਲ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ, ਚੋਟੀ ਦੇ ਨੇਤਾਵਾਂ ਨਾਲ ਕਰਨਗੇ ਮੁਲਾਕਾਤ

Thursday, Jan 04, 2024 - 02:38 PM (IST)

ਕਾਠਮੰਡੂ (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਉਹ ਨੇਪਾਲ ਵਾਪਸ ਆ ਕੇ ਖੁਸ਼ ਹੈ ਅਤੇ ਦੇਸ਼ ਵਿੱਚ ਆਪਣੇ ਪ੍ਰੋਗਰਾਮਾਂ ਦੀ ਉਡੀਕ ਕਰ ਰਹੇ ਹਨ। ਜੈਸ਼ੰਕਰ ਨੇਪਾਲ ਦੇ ਵਿਦੇਸ਼ ਮੰਤਰੀ ਨਾਲ 7ਵੀਂ ਨੇਪਾਲ-ਭਾਰਤ ਸੰਯੁਕਤ ਕਮਿਸ਼ਨ ਦੀ ਬੈਠਕ ਦੀ ਸਹਿ-ਪ੍ਰਧਾਨਗੀ ਕਰਨ ਲਈ ਵੀਰਵਾਰ ਨੂੰ 2 ਦਿਨਾਂ ਦੌਰੇ 'ਤੇ ਇੱਥੇ ਪਹੁੰਚੇ। ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹੋਣ ਵਾਲੀ ਇਸ ਬੈਠਕ ਦੌਰਾਨ ਦੋਵੇਂ ਨੇਤਾ ਦੁਵੱਲੇ ਸਬੰਧਾਂ ਦੀ ਸਮੁੱਚੀ ਸਥਿਤੀ ਦੀ ਸਮੀਖਿਆ ਕਰਨਗੇ। ਸਾਲ 2024 ਵਿੱਚ ਜੈਸ਼ੰਕਰ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ।

ਇਹ ਵੀ ਪੜ੍ਹੋ: ਸਵੀਡਨ 'ਚ ਠੰਡ ਨੇ ਤੋੜਿਆ 25 ਸਾਲਾਂ ਦਾ ਰਿਕਾਰਡ, -40 ਡਿਗਰੀ ਤੋਂ ਹੇਠਾਂ ਡਿੱਗਿਆ ਤਾਪਮਾਨ

PunjabKesari

ਜੈਸ਼ੰਕਰ, ਆਪਣੇ ਨੇਪਾਲੀ ਹਮਰੁਤਬਾ ਐੱਨ. ਪੀ. ਸਾਊਦ ਨਾਲ ਭਾਰਤ-ਨੇਪਾਲ ਸੰਯੁਕਤ ਕਮਿਸ਼ਨ ਦੀ ਬੈਠਕ ਦੀ ਸਹਿ-ਪ੍ਰਧਾਨਗੀ ਕਰਨਗੇ। ਸਾਊਦ ਨੇ ਇੱਥੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜੈਸ਼ੰਕਰ ਦਾ ਨਿੱਘਾ ਸਵਾਗਤ ਕੀਤਾ। ਨੇਪਾਲ ਦੀ ਵਿਦੇਸ਼ ਸਕੱਤਰ ਸੇਵਾ ਲਮਸਾਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਹਵਾਈ ਅੱਡੇ 'ਤੇ ਜੈਸ਼ੰਕਰ ਦਾ ਸਵਾਗਤ ਕੀਤਾ। ਜੈਸ਼ੰਕਰ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ, "2024 ਦੇ ਆਪਣੇ ਪਹਿਲੇ ਦੌਰੇ ਲਈ ਨੇਪਾਲ ਵਾਪਸ ਆ ਕੇ ਖੁਸ਼ ਹਾਂ। ਅਗਲੇ 2 ਦਿਨਾਂ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਉਤਸ਼ਾਹਤ ਹਾਂ।" 

ਇਹ ਵੀ ਪੜ੍ਹੋ: ਵੱਡੀ ਖ਼ਬਰ: ਘਰ 'ਚ ਅੱਗ ਲੱਗਣ ਕਾਰਨ 4 ਬੱਚਿਆਂ ਦੀ ਦਰਦਨਾਕ ਮੌਤ

ਭਾਰਤ-ਨੇਪਾਲ ਸੰਯੁਕਤ ਕਮਿਸ਼ਨ ਦੀ ਸਥਾਪਨਾ 1987 ਵਿੱਚ ਕੀਤੀ ਗਈ ਸੀ ਅਤੇ ਇਹ ਦੋਵਾਂ ਪੱਖਾਂ ਨੂੰ ਦੁਵੱਲੀ ਸਾਂਝੇਦਾਰੀ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕਰਨ ਲਈ ਇੱਕ ਮੰਚ ਪ੍ਰਦਾਨ ਕਰਦਾ ਹੈ। ਵਿਦੇਸ਼ ਮੰਤਰੀ ਨੇ ਨਵੀਂ ਦਿੱਲੀ 'ਚ ਕਿਹਾ, 'ਨੇਬਰਹੁੱਡ ਫਸਟ' ਨੀਤੀ ਤਹਿਤ ਨੇਪਾਲ ਭਾਰਤ ਦਾ ਮਹੱਤਵਪੂਰਨ ਭਾਈਵਾਲ ਹੈ। ਇਹ ਦੌਰਾ 2 ਨਜ਼ਦੀਕੀ ਅਤੇ ਦੋਸਤਾਨਾ ਗੁਆਂਢੀਆਂ ਦਰਮਿਆਨ ਉੱਚ ਪੱਧਰੀ ਆਦਾਨ-ਪ੍ਰਦਾਨ ਦੀ ਪਰੰਪਰਾ ਨੂੰ ਧਿਆਨ ਵਿੱਚ ਰੱਖਦੇ ਹੋਏ ਹੈ।'' ਨੇਪਾਲ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਅੰਮ੍ਰਿਤ ਬਹਾਦੁਰ ਰਾਏ ਮੁਤਾਬਕ, ''ਸੰਯੁਕਤ ਕਮਿਸ਼ਨ ਦੀ ਬੈਠਕ ਦੌਰਾਨ ਨੇਪਾਲ-ਭਾਰਤ ਸਬੰਧਾਂ ਦੇ ਸਾਰੇ ਪਹਿਲੂਆਂ 'ਤੇ ਚਰਚਾ ਦੀ ਸਮੀਖਿਆ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: UK ਦਾ ਵੱਡਾ ਐਲਾਨ, ਇਨ੍ਹਾਂ ਦੇਸ਼ਾਂ ਦੇ ਯਾਤਰੀਆਂ ਨੂੰ ਦੇਵੇਗਾ ਵੀਜ਼ਾ ਮੁਕਤ ਐਂਟਰੀ

ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਆਪਣੇ ਦੌਰੇ ਦੌਰਾਨ, ਜੈਸ਼ੰਕਰ ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਅਤੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਲ 'ਪ੍ਰਚੰਡ' ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲਾ ਦੇ ਸੂਤਰਾਂ ਨੇ ਦੱਸਿਆ ਕਿ ਜੈਸ਼ੰਕਰ ਦਾ ਨੇਪਾਲ ਦੇ ਸੀਨੀਅਰ ਨੇਤਾਵਾਂ ਨੂੰ ਮਿਲਣ ਦਾ ਵੀ ਪ੍ਰੋਗਰਾਮ ਹੈ। ਜੈਸ਼ੰਕਰ ਅਤੇ ਉਨ੍ਹਾਂ ਦੇ ਵਫ਼ਦ ਦੇ ਮੈਂਬਰਾਂ ਦੇ ਸਨਮਾਨ ਵਿੱਚ ਸਾਊਦ ਰਾਤ ਦੇ ਖਾਣੇ ਦਾ ਆਯੋਜਨ ਵੀ ਕਰਨਗੇ। ਜੈਸ਼ੰਕਰ ਸ਼ੁੱਕਰਵਾਰ ਨੂੰ ਕੀਰਤੀਪੁਰ ਵਿੱਚ ਤ੍ਰਿਭੁਵਨ ਯੂਨੀਵਰਸਿਟੀ ਲਾਇਬ੍ਰੇਰੀ ਦਾ ਉਦਘਾਟਨ ਵੀ ਕਰਨਗੇ ਅਤੇ ਭਾਰਤ ਪਰਤਣ ਤੋਂ ਪਹਿਲਾਂ ਕਾਠਮੰਡੂ ਵਿੱਚ ਭੂਚਾਲ ਤੋਂ ਬਾਅਦ ਭਾਰਤੀ ਸਹਾਇਤਾ ਨਾਲ ਕੀਤੇ ਜਾ ਰਹੇ ਹੋਰ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣਗੇ। ਦਸੰਬਰ 2022 ਵਿੱਚ ਪ੍ਰਚੰਡ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਜੈਸ਼ੰਕਰ ਦੀ ਨੇਪਾਲ ਦੀ ਇਹ ਪਹਿਲੀ ਅਧਿਕਾਰਤ ਯਾਤਰਾ ਹੋਵੇਗੀ।

ਇਹ ਵੀ ਪੜ੍ਹੋ: ਪਿਛਲੇ 5 ਸਾਲਾਂ 'ਚ ਵਿਦੇਸ਼ਾਂ 'ਚ 403 ਭਾਰਤੀ ਵਿਦਿਆਰਥੀ ਗਏ ਜਹਾਨੋਂ, ਕੈਨੇਡਾ 'ਚ ਹੋਈਆਂ ਸਭ ਤੋਂ ਵੱਧ ਮੌਤਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News