ਟਰੂਡੋ ਵੱਲੋਂ ਲਾਏ ਇਲਜ਼ਾਮ 'ਤੇ ਭਾਰਤ ਨੇ ਮੁੜ ਘੇਰਿਆ ਕੈਨੇਡਾ, ਦਿੱਤੀ ਇਹ ਚੁਣੌਤੀ

Thursday, Nov 16, 2023 - 09:51 AM (IST)

ਟਰੂਡੋ ਵੱਲੋਂ ਲਾਏ ਇਲਜ਼ਾਮ 'ਤੇ ਭਾਰਤ ਨੇ ਮੁੜ ਘੇਰਿਆ ਕੈਨੇਡਾ, ਦਿੱਤੀ ਇਹ ਚੁਣੌਤੀ

ਲੰਡਨ (ਭਾਸ਼ਾ) : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਬੁੱਧਵਾਰ ਨੂੰ ਇਕ ਵਾਰ ਮੁੜ ਕਿਹਾ ਕਿ ਭਾਰਤ ਕਿਸੇ ਵੀ ਜਾਂਚ ਤੋਂ ਇਨਕਾਰ ਨਹੀਂ ਕਰ ਰਿਹਾ ਹੈ ਪਰ ਉਨ੍ਹਾਂ ਨੇ ਕੈਨੇਡਾ ਨੂੰ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਦੇ ਆਪਣੇ ਦੋਸ਼ ਦੇ ਸਮਰਥਨ ’ਚ ਸਬੂਤ ਮੁਹੱਈਆ ਕਰਵਾਉਣ ਲਈ ਕਿਹਾ। ਜੈਸ਼ੰਕਰ ਨੇ ਇਹ ਟਿੱਪਣੀ ਇੱਥੇ ਉੱਘੇ ਪੱਤਰਕਾਰ ਲਿਓਨਿਲ ਬਾਰਬਰ ਨਾਲ ‘ਇਕ ਅਰਬ ਲੋਕ ਦੁਨੀਆ ਨੂੰ ਕਿਵੇਂ ਦੇਖਦੇ ਹਨ’ ਸਿਰਲੇਖ ’ਤੇ ਕੀਤੀ ਗੱਲਬਾਤ ਦੌਰਾਨ ਕੀਤੀ।

ਇਹ ਵੀ ਪੜ੍ਹੋ :  ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਪਰੀ ਘਟਨਾ 'ਤੇ ਬਾਬਾ ਬਲਬੀਰ ਸਿੰਘ ਦਾ ਬਿਆਨ ਆਇਆ ਸਾਹਮਣੇ

ਜੈਸ਼ੰਕਰ, ਜੋ ਬ੍ਰਿਟੇਨ ਦੇ 5 ਦਿਨਾਂ ਦੇ ਸਰਕਾਰੀ ਦੌਰੇ ’ਤੇ ਹਨ, ਨੇ ਕਿਹਾ ਕਿ ਜੇਕਰ ਤੁਹਾਡੇ ਕੋਲ ਅਜਿਹਾ ਦੋਸ਼ ਲਗਾਉਣ ਦਾ ਕੋਈ ਕਾਰਨ ਹੈ ਤਾਂ ਕਿਰਪਾ ਕਰਕੇ ਸਬੂਤ ਸਾਂਝੇ ਕਰੋ, ਕਿਉਂਕਿ ਅਸੀਂ ਜਾਂਚ ਤੋਂ ਇਨਕਾਰ ਨਹੀਂ ਕਰ ਰਹੇ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦੇ ਕੇ ਕਿਹਾ ਕਿ ਕੈਨੇਡਾ ਨੇ ਆਪਣੇ ਦੋਸ਼ ਦੇ ਸਮਰਥਨ ’ਚ ਭਾਰਤ ਨਾਲ ਕੋਈ ਸਬੂਤ ਸਾਂਝਾ ਨਹੀਂ ਕੀਤਾ ਹੈ, ਜੇਕਰ ਵਾਕਿਆ ਹੀ ਕੈਨੇਡਾ ਕੋਲ ਇਸ ਮਾਮਲੇ 'ਚ ਭਾਰਤ ਦੀ ਸ਼ਮੂਲੀਅਤ ਦੇ ਕੋਈ ਸਬੂਤ ਹਨ ਤਾਂ ਪੇਸ਼ ਕਰੋ।

ਇਹ ਵੀ ਪੜ੍ਹੋ : ਰੇਤ ਮਾਫੀਆ ਨੇ ਟਰੈਕਟਰ ਹੇਠ ਦਰੜ ਕੇ ਮਾਰ 'ਤਾ ਇੰਸਪੈਕਟਰ, ਮੰਤਰੀ ਬੋਲੇ-ਕੋਈ ਨਵੀਂ ਗੱਲ ਨਹੀਂ

ਕੈਨੇਡਾ ਵਿੱਚ ਖਾਲਿਸਤਾਨ ਪੱਖੀ ਗਤੀਵਿਧੀਆਂ ਦਾ ਜ਼ਿਕਰ ਕਰਦਿਆਂ ਜੈਸ਼ੰਕਰ ਨੇ ਕਿਹਾ ਕਿ ਬੋਲਣ ਦੀ ਆਜ਼ਾਦੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਇਕ ਖ਼ਾਸ ਜ਼ਿੰਮੇਵਾਰੀ ਨਾਲ ਆਉਂਦੀ ਹੈ ਅਤੇ ਉਨ੍ਹਾਂ ਆਜ਼ਾਦੀਆਂ ਦੀ ਦੁਰਵਰਤੋਂ ਕਰਨਾ ਅਤੇ ਸਿਆਸੀ ਮਕਸਦਾਂ ਲਈ ਇਨ੍ਹਾਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਕਰਨਾ ਬਹੁਤ ਗ਼ਲਤ ਹੋਵੇਗਾ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮਾਈਕ ’ਤੇ ਬੋਲਣ ਵਾਲੇ ਨਿਹੰਗ ਸਿੰਘਾਂ ਦਾ ਪਹਿਲਾ ਬਿਆਨ ਆਇਆ ਸਾਹਮਣੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harnek Seechewal

Content Editor

Related News