ਪਾਕਿਸਤਾਨ ਦਾ ਦੌਰਾ ਕਰਨਗੇ ਚੀਨ ਦੇ ਵਿਦੇਸ਼ ਮੰਤਰੀ

06/21/2017 6:33:32 PM


ਇਸਲਾਮਾਬਾਦ— ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਸ਼ਨੀਵਾਰ ਨੂੰ ਪਾਕਿਸਤਾਨ ਆਉਣਗੇ। ਵਾਂਗ ਪਾਕਿਸਤਾਨ ਦੇ ਸੀਨੀਅਰ ਨੇਤਾਵਾਂ ਨਾਲ ਗੱਲਬਾਤ ਕਰਨਗੇ ਅਤੇ ਇਸ ਤੋਂ ਬਾਅਦ ਅਫਗਾਨਿਸਤਾਨ ਰਵਾਨਾ ਹੋਣਗੇ। ਵਾਂਗ ਇਸ ਦੌਰਾਨ ਦੋਹਾਂ ਗੁਆਂਢੀ ਦੇਸ਼ਾਂ ਵਿਚਾਲੇ ਤਣਾਅ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰਨਗੇ।
ਪਾਕਿਸਤਾਨ ਦੀ ਇਕ ਨਿਊਜ਼ ਚੈਨਲ ਨੇ ਖਬਰ ਦਿੱਤੀ ਹੈ ਕਿ ਵਾਂਗ ਫੌਜ ਮੁਖੀ ਕਮਰ ਜਾਵੇਦ ਬਾਜਵਾ ਅਤੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜ਼ੀਜ਼ ਨਾਲ ਮੁਲਾਕਾਤ ਕਰਨਗੇ। ਚੈਨਲ ਨੇ ਕਿਹਾ, ''ਵਾਂਗ ਦੀ ਯਾਤਰਾ ਦਾ ਉਦੇਸ਼ ਦੋਹਾਂ ਗੁਆਂਢੀ ਦੇਸ਼ਾਂ ਵਿਚਾਲੇ ਤਣਾਅ ਘੱਟ ਕਰਨਾ ਹੈ।'' ਵਿਦੇਸ਼ ਮੰਤਰਾਲੇ ਦੇ ਸੂਤਰਾਂ ਦੇ ਹਵਾਲੇ ਤੋਂ ਚੈਨਲ ਨੇ ਕਿਹਾ ਕਿ ਪਹਿਲਾਂ ਵੀ ਸੰਬੰਧ ਆਮ ਕਰਨ 'ਚ ਦੋ-ਪੱਖੀ ਕੋਸ਼ਿਸ਼ਾਂ ਨਾਕਾਮ ਰਹੀਆਂ ਅਤੇ ਇਸ ਕੰਮ ਲਈ ਤੀਜੇ ਪੱਖ ਦਾ ਦਖਲ ਜ਼ਰੂਰੀ ਹੋ ਗਿਆ।