ਚੀਨ ਪਾਕਿਸਤਾਨ ਦਾ ਭਰੋਸੇਯੋਗ ਸਹਿਯੋਗੀ ਰਿਹਾ ਹੈ ਤੇ ਰਹੇਗਾ: ਕੁਰੈਸ਼ੀ

Wednesday, Mar 30, 2022 - 06:24 PM (IST)

ਚੀਨ ਪਾਕਿਸਤਾਨ ਦਾ ਭਰੋਸੇਯੋਗ ਸਹਿਯੋਗੀ ਰਿਹਾ ਹੈ ਤੇ ਰਹੇਗਾ: ਕੁਰੈਸ਼ੀ

ਬੀਜਿੰਗ/ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਮੂਦ ਕੁਰੈਸ਼ੀ ਨੇ ਬੁੱਧਵਾਰ ਨੂੰ ਕਿਹਾ ਕਿ ਚੀਨ ਪਾਕਿਸਤਾਨ ਦਾ ਭਰੋਸੇਯੋਗ ਸਹਿਯੋਗੀ ਰਿਹਾ ਹੈ ਅਤੇ ਹਮੇਸ਼ਾ ਰਹੇਗਾ। ਕੁਰੈਸ਼ੀ ਨੇ ਚੀਨ ਦੇ ਸਟੇਟ ਕਾਊਂਸਲਰ ਅਤੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਅੱਜ ਮੁਲਾਕਾਤ ਤੋਂ ਬਾਅਦ ਇਹ ਗੱਲ ਕਹੀ। ਉਹ ਪਾਕਿਸਤਾਨ ਦੇ ਗੁਆਂਢੀ ਦੇਸ਼ਾਂ ਦੀ ਵਿਦੇਸ਼ ਮੰਤਰੀਆਂ ਦੀ ਤੀਜੇ ਦੌਰ ਦੀ ਵਾਰਤਾ ’ਚ ਸ਼ਾਮਲ ਹੋਣ ਲਈ ਮੰਗਲਵਾਰ ਨੂੰ ਇਥੇ ਪਹੁੰਚੇ ਸਨ। 

ਪਾਕਿਸਤਾਨੀ ਅਖ਼ਬਾਰ ਮੁਤਾਬਕ ਦਿ ਡਾਨ ਰਿਪੋਰਟ ਅਨੁਸਾਰ ਕੁਰੈਸ਼ੀ ਨੇ ਅੱਜ ਚੀਨ ਦੇ ਵਿਦੇਸ਼ ਮੰਤਰੀ ਦੇ ਨਾਲ ਆਹਮਣੇ-ਸਾਹਮਣੇ ਦੀ ਵਾਰਤਾ ਦੇ ਬਾਅਦ ਇਕ ਵੀਡੀਓ ਸੰਦੇਸ਼ ’ਚ ਕਿਹਾ ਕਿ ਚੀਨ ਨੇ ਪਾਕਿਸਤਾਨ ਦੇ ਖੇਤਰੀ ਮਹੱਤਵ ਨੂੰ ਮਜ਼ਬੂਤ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਬੇਹੱਦ ਖ਼ੁਸ਼ੀ ਹੋ ਰਹੀ ਹੈ ਕਿ ਚੀਨ ਦੇ ਵਿਦੇਸ਼ ਮੰਤਰੀ ਨੇ ਵਪਾਰਕ ਕਰਜ਼ੇ ਨੂੰ ਅੱਗੇ ਵਧਾਉਣ ਦੇ ਮਾਮਲੇ ’ਤੇ ਵੀ ਮਨਜ਼ੂਰੀ ਦੇ ਦਿੱਤੀ ਹੈ। 

ਇਹ ਵੀ ਪੜ੍ਹੋ: ਕੈਨੇਡਾ ਤੋਂ ਪੁੱਜੀ ਇਕਲੌਤੇ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਉਨ੍ਹਾਂ ਨੇ ਕਿਹਾ ਕਿ 4.2 ਅਰਬ ਡਾਲਰ ਦੇ ਕਰਜ਼ੇ ਨੂੰ ਇਸ ਹਫ਼ਤੇ ਅੱਗੇ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ, ਜੋ ਪਾਕਿਸਤਾਨ ਲਈ ਵੱਡੀ ਆਰਥਿਕ ਸਹਾਇਤਾ ਹੈ। ਇਸ ਸਬੰਧ ’ਚ ਸਬੰਧਤ ਅਧਿਕਾਰੀਆਂ ਵੱਲੋਂ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਜਲਦੀ ਹੀ ਇਸ ਸਬੰਧ ’ਚ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਚੀਨ ਨੇ ਪਾਕਿਸਤਾਨ ’ਚ ਡੀਜ਼ਲ ਦੀ ਕਮੀ ਦੀ ਪੂਰਤੀ ਕਰਨ ’ਚ ਵੀ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਚੀਨ ਦੀ ਸਰਕਾਰ ਨੇ ਰੂਸ-ਯੂਕ੍ਰੇਨ ਵਿਚਾਲੇ ਜਾਰੀ ਯੁੱਧ ਨੂੰ ਖ਼ਤਮ ਕਰਨ ਲਈ ਇਸਲਾਮਿਕ ਸਹਿਯੋਗ ਦੇ ਸ਼ਾਂਤੀਪੂਰਨ ਵਾਰਤਾ ਦੇ ਸੁਝਾਅ ਦੀ ਸ਼ਲਾਘਾ ਕੀਤੀ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ 'ਚ ਯਾਦਵਿੰਦਰ ਯਾਦਾ ਗ੍ਰਿਫ਼ਤਾਰ, ਸਾਹਮਣੇ ਆਈ ਇਹ ਗੱਲ


author

shivani attri

Content Editor

Related News