ਪਾਕਿਸਤਾਨ ''ਚ ਬੈਠ ਕੇ ਦੁਨੀਆ ਭਰ ਦੇ ਲੋਕਾਂ ਨੂੰ ਠੱਗਣ ਵਾਲੇ ਅੰਤਰਰਾਸ਼ਟਰੀ ਗੈਂਗ ਦਾ ਪਰਦਾਫਾਸ਼
Friday, Aug 21, 2026 - 01:58 PM (IST)
ਇੰਟਰਨੈਸ਼ਨਲ ਡੈਸਕ: ਪਾਕਿਸਤਾਨ ਵਿੱਚ ਸਰਗਰਮ ਵਿਦੇਸ਼ੀ ਧੋਖੇਬਾਜ਼ਾਂ ਦੇ ਇੱਕ ਅਜਿਹੇ ਵੱਡੇ ਨੈੱਟਵਰਕ ਦਾ ਖੁਲਾਸਾ ਹੋਇਆ ਹੈ, ਜੋ ਉੱਥੇ ਰਹਿ ਕੇ ਦੁਨੀਆ ਭਰ ਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾ ਰਿਹਾ ਸੀ। ਇੱਕ ਤਾਜ਼ਾ ਜਾਂਚ ਤੋਂ ਬਾਅਦ ਪਾਕਿਸਤਾਨ ਦੀ ਫੈਡਰਲ ਇਨਵੈਸਟੀਗੇਸ਼ਨ ਏਜੰਸੀ (FIA) ਨੇ ਆਨਲਾਈਨ ਧੋਖਾਧੜੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਚਲਾਈ ਗਈ ਇੱਕ ਵੱਡੀ ਮੁਹਿੰਮ ਦੌਰਾਨ 284 ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਪਿਛਲੇ ਹਫ਼ਤੇ ਇਨ੍ਹਾਂ ਸਾਰੇ 284 ਵਿਦੇਸ਼ੀ ਨਾਗਰਿਕਾਂ ਨੂੰ 15 ਦਿਨਾਂ ਦੇ ਅੰਦਰ ਪਾਕਿਸਤਾਨ ਛੱਡਣ ਦੇ ਹੁਕਮ ਦਿੱਤੇ ਗਏ ਹਨ, ਬਸ਼ਰਤੇ ਉਨ੍ਹਾਂ ਕੋਲ ਜਾਇਜ਼ ਯਾਤਰਾ ਦਸਤਾਵੇਜ਼ ਮੌਜੂਦ ਹੋਣ। ਹੁਣ ਇਸ ਜਾਂਚ ਦਾ ਦਾਇਰਾ ਹੋਰ ਵਧਾ ਦਿੱਤਾ ਗਿਆ ਹੈ ਅਤੇ ਇਸ ਵਿੱਚ ਪਾਕਿਸਤਾਨ ਟੈਲੀਕਮਿਊਨੀਕੇਸ਼ਨ ਅਥਾਰਟੀ (PTA), ਫੈਡਰਲ ਬੋਰਡ ਆਫ ਰੈਵੇਨਿਊ (FBR) ਅਤੇ ਸਕਿਉਰਿਟੀਜ਼ ਐਂਡ ਐਕਸਚੇਂਜ ਕਮਿਸ਼ਨ ਆਫ ਪਾਕਿਸਤਾਨ (SECP) ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਾਂਚ ਏਜੰਸੀਆਂ ਇਨ੍ਹਾਂ ਵਿਦੇਸ਼ੀ ਨਾਗਰਿਕਾਂ ਦੇ ਦੇਸ਼ ਵਿੱਚ ਪ੍ਰਵੇਸ਼, ਠਹਿਰਨ, ਵਪਾਰਕ ਗਤੀਵਿਧੀਆਂ ਅਤੇ ਉਨ੍ਹਾਂ ਦੇ ਪੂਰੇ ਸਾਈਬਰ ਅਪਰਾਧ ਨੈੱਟਵਰਕ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ।
ਪੜ੍ਹੋ ਇਹ ਅਹਿਮ ਖ਼ਬਰ- ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ
ਜਾਂਚ ਦੌਰਾਨ ਇੱਕ ਵੱਡਾ ਖੁਲਾਸਾ ਹੋਇਆ ਹੈ ਕਿ ਨੈੱਟਵਰਕ ਇੰਡੋਨੇਸ਼ੀਆਈ ਔਰਤਾਂ ਨੂੰ ਬਣਾਉਂਦੇ ਸੀ ਅਤੇ ਹਰ ਮਹੀਨੇ 80,000 ਡਾਲਰ ਦੀ ਕਮਾਈ ਕਰਦਾ ਸੀ।। ਇੱਕ ਇੰਡੋਨੇਸ਼ੀਆਈ ਠੱਗ, ਜੋ ਤਿੰਨ ਮਹੀਨੇ ਪਹਿਲਾਂ ਇੱਕ ਸ਼ੈੱਫ ਵਜੋਂ ਪਾਕਿਸਤਾਨ ਆਇਆ ਸੀ, ਨੇ ਦੱਸਿਆ ਕਿ ਉਨ੍ਹਾਂ ਦੇ ਗੈਂਗ ਵਿੱਚ ਨੌਂ ਲੋਕ ਸ਼ਾਮਲ ਹਨ, ਜਿਨ੍ਹਾਂ ਵਿੱਚ ਦੋ ਚੀਨੀ ਅਤੇ ਸੱਤ ਇੰਡੋਨੇਸ਼ੀਆਈ ਨਾਗਰਿਕ ਹਨ। ਇਹ ਗੈਂਗ ਪਾਕਿਸਤਾਨ ਵਿੱਚ ਬੈਠ ਕੇ ਵਿਦੇਸ਼ੀ ਲੋਕਾਂ ਨੂੰ ਨਿਸ਼ਾਨਾ ਬਣਾਉਂਦਾ ਸੀ। ਇਹ ਗਰੁੱਪ ਵਿਸ਼ੇਸ਼ ਤੌਰ 'ਤੇ 40 ਸਾਲ ਤੋਂ ਵੱਧ ਉਮਰ ਦੀਆਂ ਇੰਡੋਨੇਸ਼ੀਆਈ ਔਰਤਾਂ ਨੂੰ ਵੱਖ-ਵੱਖ ਸਕੀਮਾਂ ਰਾਹੀਂ ਆਪਣਾ ਸ਼ਿਕਾਰ ਬਣਾਉਂਦਾ ਸੀ ਅਤੇ ਹਰ ਮਹੀਨੇ ਲਗਭਗ 80,000 ਅਮਰੀਕੀ ਡਾਲਰ ਕਮਾ ਰਿਹਾ ਸੀ। ਹੁਣ ਜਾਂਚ ਏਜੰਸੀਆਂ ਨੇ ਦੇਸ਼ ਤੋਂ ਬਾਹਰ ਮੌਜੂਦ ਸੰਭਾਵੀ ਪੀੜਤਾਂ ਅਤੇ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਤੱਕ ਵੀ ਆਪਣੀ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ।
ਪਾਕਿਸਤਾਨ ਦੀ ਸੰਘੀ ਸਰਕਾਰ ਨੇ ਹੁਣ ਗੈਰ-ਕਾਨੂੰਨੀ ਕਾਲ ਸੈਂਟਰਾਂ, ਸਾਈਬਰ ਧੋਖਾਧੜੀ ਅਤੇ ਇਤਰਾਜ਼ਯੋਗ/ਅਸ਼ਲੀਲ ਸਮੱਗਰੀ ਵਿਰੁੱਧ ਦੇਸ਼ ਵਿਆਪੀ ਪੱਧਰ 'ਤੇ ਇੱਕ ਵੱਡੀ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ FIA ਮੁੱਖ ਦਫ਼ਤਰ ਦੇ ਅਧੀਨ ਇੱਕ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ, ਜੋ ਇਨ੍ਹਾਂ ਕਾਲ ਸੈਂਟਰਾਂ ਵਿਰੁੱਧ ਕੀਤੀਆਂ ਕਾਰਵਾਈਆਂ ਦੀ ਰੋਜ਼ਾਨਾ ਰਿਪੋਰਟ ਦੇਸ਼ ਦੇ ਗ੍ਰਹਿ ਮੰਤਰਾਲੇ ਨੂੰ ਸੌਂਪੇਗੀ।ਇਸ ਮੁਹਿੰਮ ਵਿੱਚ ਪੁਲਿਸ, FIA ਅਤੇ NCCIA ਸਾਂਝੇ ਤੌਰ 'ਤੇ ਇਨ੍ਹਾਂ ਠੱਗਾਂ ਨਾਲ ਜੁੜੇ ਵਿੱਤੀ ਲੈਣ-ਦੇਣ ਅਤੇ ਡਿਜੀਟਲ ਢਾਂਚੇ ਦੀ ਜਾਂਚ ਕਰ ਰਹੇ ਹਨ। ਇਹ ਵਿਸ਼ੇਸ਼ ਟਾਸਕ ਫੋਰਸ ਮੁੱਖ ਤੌਰ 'ਤੇ ਜਬਰਨ ਵਸੂਲੀ , ਬਲੈਕਮੇਲਿੰਗ, ਜੂਏਬਾਜ਼ੀ ਅਤੇ ਹੋਰ ਕਈ ਤਰ੍ਹਾਂ ਦੇ ਘੁਟਾਲਿਆਂ ਦੀ ਜਾਂਚ ਕਰੇਗੀ। ਅਧਿਕਾਰੀਆਂ ਅਨੁਸਾਰ ਕਰਾਚੀ ਵਿੱਚ ਚੱਲ ਰਹੇ ਅਜਿਹੇ ਗੈਰ-ਕਾਨੂੰਨੀ ਕਾਲ ਸੈਂਟਰਾਂ ਦੀ ਇੱਕ ਸੂਚੀ ਵੀ ਤਿਆਰ ਕਰ ਲਈ ਗਈ ਹੈ ਅਤੇ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਟਾਸਕ ਫੋਰਸ ਨਾਲ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
