ਸ਼੍ਰਿੰਗਲਾ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਨਾਲ ਕੀਤੀ ''ਸਕਾਰਾਤਮਕ ਗੱਲਬਾਤ''

10/04/2021 3:15:34 PM

ਕੋਲੰਬੋ (ਭਾਸ਼ਾ)- ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਸੋਮਵਾਰ ਨੂੰ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨਾਲ ਮੁਲਾਕਾਤ ਕੀਤੀ ਅਤੇ ਬਹੁਪੱਖੀ ਦੁਵੱਲੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ 'ਤੇ 'ਸਕਾਰਾਤਮਕ ਗੱਲਬਾਤ' ਕੀਤੀ। ਸ਼੍ਰਿੰਗਲਾ 4 ਦਿਨਾਂ ਦੇ ਦੌਰੇ 'ਤੇ ਸ਼ਨੀਵਾਰ ਨੂੰ ਸ੍ਰੀਲੰਕਾ ਪਹੁੰਚੇ। ਉਹ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨਾਲ ਵੀ ਮੁਲਾਕਾਤ ਕਰ ਸਕਦੇ ਹਨ ਅਤੇ ਭਾਰਤ ਅਤੇ ਸ੍ਰੀਲੰਕਾ ਦੇ ਦੁਵੱਲੇ ਸਬੰਧਾਂ ਦੀ ਸਮੀਖਿਆ ਕਰ ਸਕਦੇ ਹਨ। ਇੱਥੇ ਭਾਰਤੀ ਹਾਈ ਕਮਿਸ਼ਨ ਨੇ ਮੀਟਿੰਗ ਦੀ ਤਸਵੀਰ ਸਾਂਝੀ ਕਰਦਿਆਂ ਟਵੀਟ ਕੀਤਾ, "ਵਿਦੇਸ਼ ਸਕੱਤਰ ਹਰਸ਼ਵਰਧਨ ਸ਼ਿੰਗਲਾ ਨੇ ਅੱਜ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਸ੍ਰੀਲੰਕਾ ਦੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ 'ਤੇ ਸਕਾਰਾਤਮਕ ਗੱਲਬਾਤ ਕੀਤੀ।"

ਇਹ ਵੀ ਪੜ੍ਹੋ : ਪਾਕਿ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ, 7 ਲੋਕਾਂ ਦੀ ਮੌਤ

PunjabKesari

ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ, ਸ਼੍ਰਿੰਗਲਾ ਨੇ ਕਿਹਾ, “ਕੁਝ ਸਮਾਂ ਪਹਿਲਾਂ ਹੀ ਮੈਂ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨਾਲ ਬਹੁਤ ਸਕਾਰਾਤਮਕ ਗੱਲਬਾਤ ਕੀਤੀ। ਉਹ ਭਾਰਤ ਦੇ ਨੇੜਲੇ ਮਿੱਤਰ ਹਨ ਅਤੇ ਭਾਰਤ-ਸ੍ਰੀਲੰਕਾ ਦੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਸਮਰਥਨ ਦੇ ਸਰੋਤ ਹਨ।” ਵਿਦੇਸ਼ ਸਕੱਤਰ ਨੇ ਕਿਹਾ ਕਿ ਉਹ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨਾਲ ਆਪਣੀ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ। ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 152ਵੀਂ ਜਯੰਤੀ ਮੌਕੇ ਕੋਲੰਬੋ ਸਥਿਤ ਟੈਂਪਲ ਟ੍ਰੀਜ਼ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਭਾਰਤੀ ਹਾਈ ਕਮਿਸ਼ਨ ਨੇ ਟਵੀਟ ਕੀਤਾ, 'ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 152ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀਲੰਕਾ ਦੇ ਵਿਦੇਸ਼ ਮੰਤਰੀ ਪ੍ਰੋਫੈਸਰ ਜੀ. ਐੱਲ. ਪੇਡਰੀਸ, ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ, ਭਾਰਤ ਦੇ ਹਾਈ ਕਮਿਸ਼ਨਰ ਅਤੇ ਹੋਰ ਪਤਵੰਤੇ ਸੱਜਣਾਂ ਨੇ  ਟੈਂਪਲ ਟ੍ਰੀਜ਼ ਵਿਚ ਮਹਾਤਮਾ ਗਾਂਧੀ ਦੀ ਮੂਰਤੀ 'ਤੇ ਫੁੱਲ ਭੇਟ ਕੀਤੇ। ਸ਼੍ਰਿੰਗਲਾ ਨੇ ਐਤਵਾਰ ਨੂੰ ਸ੍ਰੀਲੰਕਾ ਦੇ ਤਾਮਿਲ-ਬਹੁਗਿਣਤੀ ਉੱਤਰੀ ਸੂਬੇ ਵਿਚ ਜਾਫਨਾ ਦੇ ਪਲਾਨੀ ਹਵਾਈ ਅੱਡੇ ਦਾ ਨਿਰੀਖਣ ਕੀਤਾ ਸੀ, ਜਿੱਥੇ ਭਾਰਤ ਦੀ ਮਦਦ ਨਾਲ ਕੀਤੇ ਜਾ ਰਹੇ ਵਿਕਾਸ ਕਾਰਜਾਂ 'ਤੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਤਾਲਿਬਾਨ ਹਕੂਮਤ ਦੀ ਮਾਰ, ਧੀ ਦੇ ਇਲਾਜ ਲਈ ਅਫ਼ਗਾਨ ਔਰਤ ਨੇ 25 ਹਜ਼ਾਰ 'ਚ ਵੇਚਿਆ ਡੇਢ ਸਾਲਾ ਪੁੱਤਰ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News