ਵਿਦੇਸ਼ ਸਕੱਤਰ ਸ਼੍ਰਿੰਗਲਾ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਜਪਕਸ਼ੇ ਨਾਲ ਕੀਤੀ ਮੁਲਾਕਾਤ
Thursday, Oct 07, 2021 - 02:32 PM (IST)
ਕੋਲੰਬੋ (ਭਾਸ਼ਾ)- ਭਾਰਤ ਦੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਮੰਗਲਵਾਰ ਨੂੰ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨਾਲ ਮੁਲਾਕਾਤ ਕੀਤੀ ਅਤੇ ਸਾਰੇ ਪੱਧਰਾਂ ’ਤੇ ਦੋ-ਪੱਖੀ ਸਾਂਝੇਦਾਰੀ ਨੂੰ ਅੱਗੇ ਵਧਾਉਣ ਦੇ ਤੌਰ-ਤਰੀਕਿਆਂ ’ਤੇ ਚਰਚਾ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਦੋਨੋਂ ਦੇਸ਼ਾਂ ਵਿਚਾਲੇ ਦੋਸਤੀ ਅਤੇ ਸਹਿਯੋਗ ਦੇ ਮਜ਼ਬੂਤ ਸਬੰਧਾਂ ’ਤੇ ਜ਼ੋਰ ਦਿੱਤਾ।
ਸ਼੍ਰਿੰਗਲਾ ਭਾਰਤ ਅਤੇ ਸ਼੍ਰੀਲੰਕਾ ਦੇ ਦੋ-ਪੱਖੀ ਸਬੰਧਾਂ ਦੀ ਸਮੀਖਿਆ ਲਈ 4 ਦਿਨਾਂ ਯਾਤਰੀ ’ਤੇ ਆਏ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸ਼੍ਰਿੰਗਲਾ ਨੇ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਜਪਕਸ਼ੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਬਹੁ-ਆਯਾਮੀ ਦੋ-ਪੱਖੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਸਬੰਧ ਵਿਚ ਹਾਂ-ਪੱਖੀ ਗੱਲਬਾਤ ਕੀਤੀ।