ਕੈਨੇਡਾ ਦੇ ਜੰਗਲਾਂ ''ਚ ਭਿਆਨਕ ਅੱਗ, 400 ਤੋਂ ਵਧੇਰੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ

Thursday, Jul 31, 2025 - 11:16 AM (IST)

ਕੈਨੇਡਾ ਦੇ ਜੰਗਲਾਂ ''ਚ ਭਿਆਨਕ ਅੱਗ, 400 ਤੋਂ ਵਧੇਰੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ

ਵੈਨਕੂਵਰ (ਮਲਕੀਤ ਸਿੰਘ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਉਕਨਾਗਨ ਜੰਗਲੀ ਖੇਤਰ 'ਚ ਅੱਗ ਲੱਗਣ ਦੀ ਘਟਨਾਵਾਂ ਨੇ ਇੱਕ ਵਾਰੀ ਮੁੜ ਤੋਂ ਆਮ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਇਸ ਸਬੰਧੀ ਪ੍ਰਾਪਤ ਤਾਜ਼ਾ ਜਾਣਕਾਰੀ ਮੁਤਾਬਕ ਇਸ ਖੇਤਰ ਦੇ ਜੰਗਲਾਂ ਚ ਲੱਗੀ ਅੱਗ ਕਾਰਨ 400 ਤੋਂ ਵਧੇਰੇ ਘਰਾਂ ਨੂੰ ਤੁਰੰਤ ਖਾਲੀ ਕਰਨ ਦਾ ਹੁਕਮ ਦਿੱਤਾ ਗਿਆ ਹੈ। ਅਤੇ ਇਸ ਅੱਗ ਕਾਰਨ ਹਾਈਵੇ 97 ਸੀ ਨੂੰ ਮਜਬੂਰੀ ਕਾਰਨ ਆਰਜੀ ਤੌਰ 'ਤੇ ਬੰਦ  ਕਰਨ ਦਾ ਫੈਸਲਾ ਲਿਆ ਗਿਆ ਹੈ| 

ਪੜ੍ਹੋ ਇਹ ਅਹਿਮ ਖ਼ਬਰ-ਜਹਾਜ਼ 'ਚੋਂ ਅਚਾਨਕ ਨਿਕਲਣ ਲੱਗਾ ਧੂੰਆਂ, ਇੰਝ ਬਚੇ ਯਾਤਰੀ (ਵੀਡੀਓ)

ਜਿਸ ਕਾਰਨ ਉੱਥੋਂ ਦੇ ਵਸਨੀਕਾਂ ਦੇ ਨਾਲ-ਨਾਲ ਸੈਲਾਨੀਆਂ ਅਤੇ ਕਾਰੋਬਾਰੀ ਗਤੀਵਿਧੀਆਂ ਨਾਲ ਜੁੜੇ ਲੋਕਾ ਨੂੰ ਵੀ ਕਾਫੀ ਹੱਦ ਤੱਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਭਿਆਨਕ 'ਤੇ ਅੱਗ ਕਾਬੂ ਪਾਉਣ 'ਚ ਜੁਟੀਆਂ ਬਚਾਅ ਕਾਰਜ ਦੀਆਂ ਟੀਮਾਂ ਵੱਲੋਂ ਹੈਲੀਕਾਪਟਰਾਂ ਅਤੇ ਹੋਰਨਾਂ ਸਾਧਨਾਂ ਰਾਹੀਂ ਹਾਲਾਤ 'ਤੇ ਕਾਬੂ ਪਾਉਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਜ਼ਿਕਰਯੋਗ ਹੈ ਕਿ ਕੁਦਰਤੀ ਨਜਾਰਿਆਂ ਨਾਲ ਭਰਪੂਰ ਉਕਨਾਗਨ ਦਾ ਇਲਾਕਾ ਆਪਣੇ ਅੰਗੂਰਾਂ ਦੀ ਪੈਦਾਵਾਰ ਅਤੇ ਸੈਲਾਨੀਆਂ ਦੀ ਪਸੰਦੀਦਾ ਸੈਰਗਾਹ ਵ ਜੋਂ ਜਾਣਿਆ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News