ਤੁਰਕੀ ਦੇ ਜੰਗਲਾਂ ''ਚ ਭਿਆਨਕ ਅੱਗ, ਵੱਡੀ ਗਿਣਤੀ ''ਚ ਲੋਕ ਵਿਸਥਾਪਿਤ
Sunday, Jul 27, 2025 - 03:48 PM (IST)

ਇਸਤਾਂਬੁਲ (ਵਾਰਤਾ)- ਤੁਰਕੀ ਦੇ ਦੋ ਜੰਗਲਾਂ ਵਿੱਚ ਭਿਆਨਕ ਅੱਗ ਲੱਗੀ ਹੋਈ ਹੈ। ਅੱਗ ਲੱਗਣ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਆਪਣੇ ਘਰਾਂ ਤੋਂ ਬੇਘਰ ਹੋਣ ਲਈ ਮਜਬੂਰ ਹੋਣਾ ਪਿਆ ਹੈ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ ਦੇ ਬਰਸਾ ਅਤੇ ਕਰਾਬੁਕ ਪ੍ਰਾਂਤਾਂ ਦੇ ਜੰਗਲ ਅੱਗ ਦੀ ਲਪੇਟ ਵਿੱਚ ਆ ਗਏ। ਤੇਜ਼ ਹਵਾਵਾਂ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਲਿਜਾਣਾ ਪਿਆ।
ਪੜ੍ਹੋ ਇਹ ਅਹਿਮ ਖ਼ਬਰ-ਚੀਨ 'ਚ ਭਾਰੀ ਮੀਂਹ, 3 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ
ਸੜਕਾਂ 'ਤੇ ਖੜ੍ਹੇ ਕਈ ਵਾਹਨ ਵੀ ਅੱਗ ਦੀ ਲਪੇਟ ਵਿੱਚ ਆ ਗਏ। ਤੁਰਕੀ ਦੇ ਖੇਤੀਬਾੜੀ ਅਤੇ ਜੰਗਲਾਤ ਮੰਤਰੀ ਇਬਰਾਹਿਮ ਯੁਮਾਕਾਲੀ ਨੇ ਕਿਹਾ ਕਿ ਦੇਸ਼ ਭਰ ਵਿੱਚ 76 ਥਾਵਾਂ 'ਤੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਨੇ ਅੱਗ ਲਈ ਅਤਿ ਦੀ ਗਰਮੀ ਅਤੇ 'ਉੱਚ ਜੋਖਮ' ਵਾਲੀਆਂ ਸਥਿਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਜਾਣਕਾਰੀ ਮੁਤਾਬਕ ਬਰਸਾ ਵਿੱਚ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਕਰਾਬੁਕ ਵਿੱਚ 37 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਅਗਲੇ ਦੋ ਦਿਨਾਂ ਵਿੱਚ ਤਾਪਮਾਨ ਹੋਰ ਵੀ ਵੱਧ ਹੋਣ ਦੀ ਉਮੀਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।