ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਬ੍ਰਿਸਬੇਨ ਦੀ ਨਵੀਂ ਕਾਰਜਕਾਰਨੀ ਕਮੇਟੀ ਦਾ ਗਠਨ

Wednesday, Aug 28, 2024 - 12:03 PM (IST)

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਆਸਟ੍ਰੇਲੀਆ ਦਾ ਬ੍ਰਿਸਬੇਨ ਸ਼ਹਿਰ ਮੁੱਢ ਤੋਂ ਹੀ ਸਾਹਿਤਕ ਗਤੀਵਿਧੀਆਂ ਲਈ ਸਰਗਰਮ ਰਿਹਾ ਹੈ। ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਬ੍ਰਿਸਬੇਨ, ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪਸਾਰ ਲਈ ਨਿਰੰਤਰ ਯਤਨਸ਼ੀਲ ਰਹੀ ਹੈ। ਲੇਖਕ ਸਭਾ ਵੱਲੋਂ ਮਹੀਨਾਵਾਰ ਕਵੀ ਦਰਬਾਰ ਕਰਵਾਏ ਜਾਂਦੇ ਹਨ ਜਿਸ ਦੌਰਾਨ ਮਾਂ-ਬੋਲੀ ਪੰਜਾਬੀ ਵਿੱਚ ਸਾਹਿਤਕ ਕਵਿਤਾਵਾਂ ਗ਼ਜ਼ਲਾਂ, ਗੀਤ ਅਤੇ ਕਹਾਣੀਆਂ ਪੜ੍ਹੀਆਂ ਜਾਂਦੀਆਂ ਹਨ। ਲੇਖਕ ਸਭਾ ਦਾ ਮੰਤਵ ਪ੍ਰਦੇਸ ਰਹਿੰਦੇ ਵੱਧ ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੂੰ ਮਾਂ ਬੋਲੀ ਪੰਜਾਬੀ ਅਤੇ ਸਾਹਿਤ ਨਾਲ ਜੋੜਨਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਨਹੀਂ ਮਿਲੇਗਾ Study Visa! ਆਸਟ੍ਰੇਲੀਆ ਜਾਣ ਦੀ ਯੋਜਨਾ ਬਣਾ ਰਹੇ ਭਾਰਤੀਆਂ ਨੂੰ ਝਟਕਾ 

23 ਅਗਸਤ ਨੂੰ ਸਾਲ 2024-25 ਲਈ, ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਬ੍ਰਿਸਬੇਨ ਦੀ ਨਵੀਂ ਕਾਰਜਕਾਰਨੀ ਕਮੇਟੀ ਦਾ ਸਾਰੇ ਮੈਂਬਰਾਂ ਦੀ ਸਹਿਮਤੀ ਅਤੇ ਸਰਬਸੰਮਤੀ ਨਾਲ ਗਠਨ ਕੀਤਾ ਗਿਆ, ਜਿਸ ਵਿੱਚ ਰੀਤੂ ਅਹੀਰ ਨੂੰ ਪ੍ਰਧਾਨ ਅਤੇ ਗੁਰਜਿੰਦਰ ਸੰਧੂ ਨੂੰ ਜਨਰਲ ਸਕੱਤਰ ਚੁਣਿਆ ਗਿਆ। ਦਿਨੇਸ਼ ਸ਼ੇਖੂਪੁਰੀ ਉਪ ਪ੍ਰਧਾਨ ਅਤੇ ਜਸਕਰਨ ਸੀਂਹ ਖ਼ਜ਼ਾਨਾ ਮੰਤਰੀ ਦੇ ਅਹੁਦੇ ਲਈ ਚੁਣੇ ਗਏ। ਇਸ ਤੋਂ ਇਲਾਵਾ ਕਮੇਟੀ ਵਿੱਚ ਪਰਮਿੰਦਰ ਸਿੰਘ ਨੂੰ ਸਹਾਇਕ ਸਕੱਤਰ, ਵਰਿੰਦਰ ਅਲੀਸ਼ੇਰ ਨੂੰ ਮੀਡੀਆ ਸਲਾਹਕਾਰ, ਜਸਵੰਤ ਵਾਗਲਾ ਨੂੰ ਮੁੱਖ ਬੁਲਾਰਾ ਦੇ ਅਹੁਦਿਆਂ ਲਈ ਚੁਣਿਆ ਗਿਆ। ਹਰਮਨਜੀਤ ਗਿੱਲ, ਦਲਜੀਤ ਸਿੰਘ ਅਤੇ ਇਕਬਾਲ ਧਾਮੀ ਨੂੰ ਕਾਰਜਕਾਰਨੀ ਕਮੇਟੀ ਵਿੱਚ ਸਭਾ ਦੇ ਸਲਾਹਕਾਰਾਂ ਵਜੋਂ ਚੁਣਿਆ ਗਿਆ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਰੀਤੂ ਅਹੀਰ ਜੀ ਨੇ ਸਭਾ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਆਪਣੇ ਅਹੁਦੇ ਪ੍ਰਤੀ ਇਮਾਨਦਾਰੀ ਅਤੇ ਦ੍ਰਿੜ੍ਹਤਾ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News