ਇਟਲੀ ’ਚ ਪੰਥਕ ਮਸਲਿਆਂ ਦੇ ਹੱਲ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਦਾ ਗਠਨ

Friday, Mar 29, 2024 - 11:07 AM (IST)

ਇਟਲੀ ’ਚ ਪੰਥਕ ਮਸਲਿਆਂ ਦੇ ਹੱਲ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਦਾ ਗਠਨ

ਮਿਲਾਨ (ਸਾਬੀ ਚੀਨੀਆ)- ਇਟਲੀ ਦੇ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਵਿਖੇ ਪਿਛਲੇ ਦਿਨੀਂ ਸੈਂਟਰ ਇਟਲੀ ਨਾਲ ਸਬੰਧਤ ਕਈ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੇ ਪ੍ਰਬੰਧਕਾਂ ਦੇ ਹੋਏ ਭਰਵੇਂ ਇਕੱਠ ਦੌਰਾਨ ਸੈਂਟਰ ਇਟਲੀ ਵਿਚ ਵੱਸਦੇ ਸਿੱਖ ਭਾਈਚਾਰੇ ਦੀਆਂ ਮੁਸ਼ਕਲਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਸੰਗਤਾਂ ਵੱਲੋਂ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦੇ ਪ੍ਰਬੰਧਾਂ ਨਾਲ ਸਬੰਧਤ ਵਿਚਾਰ-ਵਟਾਂਦਰੇ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵੀ ਸੁਸਾਇਟੀ (ਲਾਸੀਓ) ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਮੌਜੂਦਾ ਸੰਗਤਾਂ ਵੱਲੋਂ ਰਘਵਿੰਦਰ ਸਿੰਘ ਮਿੰਟਾ ਦੀਆਂ ਪਿਛਲੀਆਂ ਸੇਵਾਵਾਂ ਨੂੰ ਵੇਖਦੇ ਹੋਏ ਉਨਾਂ ਨੂੰ ਮੁੱਖ ਸੇਵਾਦਾਰ ਵਜੋਂ ਸੇਵਾ ਦਿੱਤੀ ਗਈ ਹੈ। ਇਸ ਮੌਕੇ ਮੌਜੂਦਾ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਵਿਚੋਂ ਇਕ-ਇਕ ਮੈਂਬਰ ਲੈ ਕੇ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਹਰ ਤਰ੍ਹਾਂ ਦੇ ਧਾਰਮਿਕ ਮਸਲਿਆਂ ਅਤੇ ਰੋਜ਼ੀ-ਰੋਟੀ ਲਈ ਵਿਦੇਸ਼ ਆਏ ਪੰਜਾਬੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਮੁਹੱਈਆ ਕਰਵਾਏਗੀ।

ਇਹ ਵੀ ਪੜ੍ਹੋ: ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲਿਆ ਸੰਯੁਕਤ ਰਾਸ਼ਟਰ; ਭਾਰਤ 'ਚ ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਜ਼ਰੂਰੀ

ਵਰਣਨਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌਤਾਂ ਭਾਈਚਾਰੇ ਲਈ ਪ੍ਰੇਸ਼ਾਨੀ ਦਾ ਕਾਰਨ ਬਣੀਆਂ ਹੋਈਆਂ ਹਨ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਦੇ ਚੁਣੇ ਹੋਏ ਅਹੁਦੇਦਾਰਾਂ ਨੇ ਕੁੱਲ 12 ਦੇ ਕਰੀਬ ਮਤੇ ਵੀ ਪਾਏ ਹਨ। ਜਿਨ੍ਹਾਂ ਰਾਹੀਂ ਸਖ਼ਤ ਫੈਸਲਾ ਲਿਆ ਗਿਆ ਹੈ ਕਿ ਵਿਆਹ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕਿਸੇ ਵੀ ਮੈਰਿਜ ਪੈਲੇਸ ਵਿਚ ਨਹੀਂ ਜਾਣਗੇ ਜਦੋਂ ਗੁਰੂ ਸਾਹਿਬ ਜੀ ਦਾ ਸਰੂਪ ਕਿਸੇ ਦੇ ਘਰ ਜਾਵੇਗਾ ਤਾਂ ਪੰਜ ਸਿੰਘ ਸਾਹਿਬਾਨ ਦਾ ਹੋਣਾ ਲਾਜ਼ਮੀ ਹੈ , ਗੁਰੂ ਸਾਹਿਬ ਦੇ ਸਤਿਕਾਰ ਨੂੰ ਮੁੱਖ ਰੱਖ ਕੇ ਹਰ ਪ੍ਰਕਿਰਿਆ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਬੱਚੇ ਪੈਦਾ ਕਰਨ 'ਤੇ ਇਹ ਕੰਪਨੀ ਦੇ ਰਹੀ ਹੈ 62 ਲੱਖ ਰੁਪਏ, ਜਾਣੋ ਕਿੱਥੇ ਅਤੇ ਕੀ ਹੈ ਆਫਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News