ਚੀਨ ਦੇ ਸਾਬਕਾ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
Friday, Oct 27, 2023 - 11:36 AM (IST)
ਬੀਜਿੰਗ (ਭਾਸ਼ਾ)- ਚੀਨ ਦੇ ਸਾਬਕਾ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਦਾ ਸ਼ੁੱਕਰਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ 68 ਸਾਲ ਦੇ ਸਨ। ਲੀ ਕਰੀਬ ਇਕ ਦਹਾਕਾ 2013-23 ਤੱਕ ਚੀਨ ਦੇ ਦੂਜੇ ਨੰਬਰ ਦੇ ਨੇਤਾ ਰਹੇ ਅਤੇ ਨਿੱਜੀ ਕਾਰੋਬਾਰ ਦੇ ਪੈਰੋਕਾਰ ਰਹੇ ਪਰ ਰਾਸ਼ਟਰਪਤੀ ਸ਼ੀ ਜਿਨਪਿੰਗ ਵੱਲੋਂ ਖ਼ੁਦ ਨੂੰ ਦੇਸ਼ ਦਾ ਸਭ ਤੋਂ ਸ਼ਕਤੀਸ਼ਾਲੀ ਨੇਤਾ ਸਥਾਪਿਤ ਕਰਨ ਅਤੇ ਅਰਥ ਵਿਵਸਥਾ ਅਤੇ ਸਮਾਜ 'ਤੇ ਆਪਣੀ ਪਕੜ ਮਜ਼ਬੂਤ ਕਰਨ ਦੇ ਬਾਅਦ ਉਨ੍ਹਾਂ ਕੋਲ ਬਹੁਤ ਘੱਟ ਅਧਿਕਾਰ ਬਚੇ ਸਨ। ਚੀਨ ਦੇ ਸਰਕਾਰੀ ਪ੍ਰਸਾਰਕ 'ਸੀਸੀਟੀਵੀ' ਨੇ ਦੱਸਿਆ ਕਿ ਲੀ ਹਾਲ ਹੀ ਵਿਚ ਸ਼ੰਘਾਈ ਵਿਚ ਰਹਿ ਰਹੇ ਸਨ ਅਤੇ ਉਨ੍ਹਾਂ ਨੂੰ ਵੀਰਵਾਰ ਨੂੰ ਦਿਲ ਦਾ ਦੌਰਾ ਪਿਆ ਅਤੇ ਦੇਰ ਰਾਤ 12:10 'ਤੇ ਦਿਹਾਂਤ ਹੋ ਗਿਆ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਕਤਰ ’ਚ 8 ਸਾਬਕਾ ਭਾਰਤੀ ਸਮੁੰਦਰੀ ਫ਼ੌਜੀਆਂ ਨੂੰ ਮੌਤ ਦੀ ਸਜ਼ਾ, ਲੱਗਾ ਸੀ ਇਹ ਦੋਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8