ਖੈਬਰ ਪਖਤੂਨਖਵਾ ਦੇ ਸਾਬਕਾ ਆਈ. ਜੀ. ਦੇ ਭਰਾ ਦੇ ਗੋਲੀ ਮਾਰ ਕੇ ਕਤਲ

Sunday, Aug 13, 2023 - 06:29 PM (IST)

ਖੈਬਰ ਪਖਤੂਨਖਵਾ ਦੇ ਸਾਬਕਾ ਆਈ. ਜੀ. ਦੇ ਭਰਾ ਦੇ ਗੋਲੀ ਮਾਰ ਕੇ ਕਤਲ

ਇਸਲਾਮਾਬਾਦ (ਏ. ਐੱਨ. ਆਈ.)-ਪਾਕਿਸਤਾਨ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ’ਚ ਅਣਪਛਾਤੇ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਖੈਬਰ ਪਖਤੂਨਖਵਾ ਪੁਲਸ ਦੇ ਸਾਬਕਾ ਇੰਸਪੈਕਟਰ ਜਨਰਲ (ਆਈ. ਜੀ.) ਦੇ ਭਰਾ ਦੇ ਕਥਿਤ ਤੌਰ ’ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜ਼ਿਲ੍ਹਾ ਪੁਲਸ ਅਧਿਕਾਰੀ ਵੱਕਾਰ ਅਹਿਮਦ ਨੇ ਦੱਸਿਆ ਕਿ ਖੈਬਰ ਪਖਤੂਨਖਵਾ ਪੁਲਸ ਦੇ ਸਾਬਕਾ ਆਈ. ਜੀ. ਸਲਾਹੁਦੀਨ ਮਹਿਸੂਦ ਦੇ ਭਰਾ ਮਲਿਕ ਗੁਲਾਮ ਹਬੀਬ ਮਹਿਸੂਦ ਦੀ 2 ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਅਗਵਾ ਕਰ ਕੇ ਉਦੋਂ ਕਤਲ ਕੀਤਾ, ਜਦੋਂ ਉਹ ਘਰ ਜਾ ਰਿਹਾ ਸੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਇਸ ਵੱਡੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਘਟਨਾ ਸਮੇਂ ਪੁਲਸ ਦੀ ਇੱਕ ਗੱਡੀ ਸੜਕ ’ਤੋਂ ਲੰਘ ਰਹੀ ਸੀ, ਉਦੋਂ ਐੱਸ. ਐੱਚ. ਓ. ਗੋਮਲ ਨੇ ਮੁੱਖ ਸੜਕ ’ਤੇ ਮੋਟਰਸਾਈਕਲ ਸਵਾਰਾਂ ਨੂੰ ਤੇਜ਼ ਰਫ਼ਤਾਰ ਨਾਲ ਆਉਂਦੇ ਦੇਖਿਆ। ਹਾਲਾਂਕਿ ਇਸ ਦੌਰਾਨ ਐੱਸ. ਐੱਚ. ਓ. ਨੂੰ ਸ਼ੱਕ ਹੋਇਆ ਤੇ ਉਸ ਨੇ ਮੋਟਰਸਾਈਕਲ ਸਵਾਰਾਂ ਵਿੱਚੋਂ ਇੱਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਮੋਟਰਸਾਈਕਲ ਸਵਾਰਾਂ ਨੇ ਪੁਲਸ ਮੁਲਾਜ਼ਮਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਹਮਲਾਵਰਾਂ ਵਿੱਚੋਂ ਇੱਕ ਜ਼ਖ਼ਮੀ ਹੋ ਗਿਆ। ਹਮਲਾਵਰ ਪੁਲਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਏ।

ਇਹ ਵੀ ਪੜ੍ਹੋ- ਪਤੀ ਦੀਆਂ ਮੰਗਾਂ ਤੋਂ ਪ੍ਰੇਸ਼ਾਨ ਰਹਿੰਦੀ ਸੀ ਔਰਤ, ਜ਼ਹਿਰੀਲੀ ਦਵਾਈ ਖਾ ਕੇ ਕੀਤੀ ਜੀਵਨਲੀਲਾ ਸਮਾਪਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News